16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਭਾਜਪਾ ਆਗੂਆਂ ਵਲੋਂ ਜੀ.ਐਸ.ਟੀ. ਦੀਆਂ ਨਵੀਆਂ ਧਾਰਾਵਾਂ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 06-09-2025
ਬਠਿੰਡਾ, 5 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਚ ਕੇਂਦਰੀ ਖਜਾਨਾ ਮੰਤਰੀ ਨਿਰਮਲਾ ਸੀਤਾ ਰਮਨ ਵਲੋਂ ਜੀ.ਐਸ.ਟੀ. ਦੀਆਂ ਧਾਰਾਵਾਂ ਨੂੰ ਘੱਟ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਠਿੰਡਾ ਗੁਰਪ੍ਰੀਤ ਸਿੰਘ ਮਲੂਕਾ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕੀਤਾ | ਮਲੂਕਾ ਨੇ ਕਿਹਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣਾ ਕਿਸਾਨਾਂ ਅਤੇ ਹਰ ਵਰਗ ਦੀ ਆਰਥਿਕ ਮਜ਼ਬੂਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਜੀਹ ਰਹੀ ਹੈ | ਮੋਦੀ ਸਰਕਾਰ ਦੇ ਇਸ ਫ਼ੈਸਲੇ ਨਾਲ ਹਰ ਨਾਗਰਿਕ ਨੂੰ ਲਾਭ ਮਿਲੇਗਾ | ਇਸ ਮੌਕੇ ਗੁਰਜੀਤ ਸਿੰਘ ਗੋਰਾ ਦਿਉਣ, ਬੂਟਾ ਭਾਈਰੂਪਾ, ਚਰਨਜੀਤ ਬਰਾੜ, ਜਸਪ੍ਰੀਤ ਸਿੰਘ ਜੱਸਾ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਵੀ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਬਾਦਲ ਵਲੋਂ ਜਗਰੂਪ ਸਿੰਘ ਸੰਗਤ ਦੇ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਹਸਾਨੁੱਦਿਨ ਯੂਨੀਵਰਸਿਟੀ ਇੰਡੋਨੇਸ਼ੀਆ ਵਿਚਕਾਰ ਦੁਵੱਲਾ ਸਮਝੌਤਾ ਸਹੀਬੱਧ
Ad Position 24