16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮਨਪ੍ਰੀਤ ਬਾਦਲ ਵਲੋਂ ਜਗਰੂਪ ਸਿੰਘ ਸੰਗਤ ਦੇ ਪਰਿਵਾਰ ਨਾਲ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 06-09-2025
ਸੰਗਤ ਮੰਡੀ, 5 ਸਤੰਬਰ (ਅੰਮਿ੍ਤਪਾਲ ਸ਼ਰਮਾ)- ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਵਲੋਂ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਜਗਰੂਪ ਸਿੰਘ ਸੰਗਤ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਮਾਰਕੀਟ ਕਮੇਟੀ ਸੰਗਤ ਦੇ ਸਾਬਕਾ ਚੇਅਰਮੈਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਜਗਰੂਪ ਸਿੰਘ ਸੰਗਤ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਅੱਜ ਮਨਪ੍ਰੀਤ ਬਾਦਲ, ਹਲਕਾ ਬਠਿੰਡਾ ਦਿਹਾਤੀ ਦੀ ਸਾਬਕਾ ਵਿਧਾਇਕਾ ਰੁਪਿੰਦਰ ਰੂਬੀ, ਕਿਰਨਜੀਤ ਸਿੰਘ ਗਹਿਰੀ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ, ਹਰਜੋਤ ਸਿੰਘ ਸਿੱਧੂ ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ, ਰਾਜਿੰਦਰ ਸਿੰਘ ਰਾਜਾ ਸਰਪੰਚ ਸੰਗਤ ਕਲਾਂ, ਸਾਬਕਾ ਸਰਪੰਚ ਬਲਵੰਤ ਸਿੰਘ ਪੱਪੀ, ਗੁਰਚਰਨ ਸਿੰਘ ਪ੍ਰਧਾਨ ਫੁੱਲੋ ਮਿੱਠੀ, ਜਗਦੇਵ ਸਿੰਘ ਪ੍ਰਧਾਨ ਸੰਗਤ, ਹਰਪਾਲ ਸਿੰਘ ਸਿੱਧੂ, ਰਛਪਾਲ ਸਿੰਘ ਅਤੇ ਜਗਤਾਰ ਸਿੰਘ ਸਿੱਧੂ ਵੱਲੋਂ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਦੀਪ ਇੰਸਟੀਚਿਊਟ ਲਹਿਰਾ ਮੁਹੱਬਤ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਭਾਜਪਾ ਆਗੂਆਂ ਵਲੋਂ ਜੀ.ਐਸ.ਟੀ. ਦੀਆਂ ਨਵੀਆਂ ਧਾਰਾਵਾਂ ਦਾ ਸਵਾਗਤ
Ad Position 24