ਲਹਿਰਾ ਮੁਹੱਬਤ, 5 ਸਤੰਬਰ (ਸੁਖਪਾਲ ਸਿੰਘ ਸੁੱਖੀ)- ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸ ਲਹਿਰਾ ਮੁਹੱਬਤ ਵਿਖੇ ਨਰਸਿੰਗ ਕੋਰਸ ਕਰ ਰਹੇ ਵਿਦਿਆਰਥੀਆਂ ਨੇ ਭਾਰਤ ਦੇ ਦੂਸਰੇ ਰਾਸ਼ਟਰਪਤੀ ਡਾ. ਰਾਧਾ ਕ੍ਰਿਸ਼ਨਨ ਜੀ ਦਾ ਜਨਮ ਦਿਨ 'ਅਧਿਆਪਕ ਦਿਵਸ' ਦੇ ਰੂਪ 'ਚ ਧੂਮਧਾਮ ਨਾਲ ਮਨਾਇਆ | ਜਿਸ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਪ੍ਰਤੀ ਆਪਣੇ ਸਤਿਕਾਰ ਦਾ ਪ੍ਰਗਟਾਵਾ ਵੱਖ-ਵੱਖ ਅੰਦਾਜ਼ ਵਿੱਚ ਕੀਤਾ ਤੇ ਆਪਣੇ ਅਧਿਆਪਕਾਂ ਲਈ ਬਹੁਤ ਹੀ ਖ਼ੂਬਸੂਰਤ ਅਤੇ ਮਨਮੋਹਕ ਵਧਾਈ ਕਾਰਡ ਬਣਾਏ | ਵਿਦਿਆਰਥੀਆਂ ਵਲੋਂ ਰੰਗਾਂਰੰਗ ਸਮਾਗਮ ਦੌਰਾਨ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ | ਇਸ ਦੌਰਾਨ ਸੰਸਥਾ ਦੇ ਪਿ੍ੰਸੀਪਲ ਕਮਲਜੀਤ ਕੌਰ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਅਧਿਆਪਕਾਂ ਲਈ ਸਹੀ ਸਨਮਾਨ ਉਹ ਹੀ ਹੈ ਜੋ ਵਿਦਿਆਰਥੀਆਂ ਨੂੰ ਕਿਹਾ ਉਸ 'ਤੇ ਸਹੀ ਅਮਲ ਕੀਤਾ ਜਾਵੇ | ਅੰਤ ਵਿੱਚ ਸੰਸਥਾ ਦੇ ਐਮ.ਡੀ. ਮਨਦੀਪ ਸਿੰਘ ਢਿੱਲੋਂ ਨੇ ਸਾਰੇ ਅਧਿਆਪਕਾਂ ਨੂੰ 'ਅਧਿਆਪਕ ਦਿਵਸ' ਦੀ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅੱਜ ਦੇ ਯੁੱਗ 'ਚ ਵਿਦਿਆਰਥੀ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹਨ ਕਿ ਅਧਿਆਪਕਾਂ ਦਾ ਉਨ੍ਹਾਂ ਦੇ ਜੀਵਨ ਵਿੱਚ ਕੀ ਸਥਾਨ ਹੈ ਅਤੇ ਉਹ ਅਧਿਆਪਕ ਹੀ ਹਨ ਜੋ ਉਨ੍ਹਾਂ ਨੂੰ ਹਰ ਮੁਸ਼ਕਿਲ ਨਾਲ ਲੜਨਾ ਸਿਖਾ ਸਕਦੇ ਹਨ | ਇਸ ਮੌਕੇ ਜੀ.ਐਨ.ਐਮ ਤੇ ਏ.ਐਨ.ਐਮ ਕੋਰਸ ਕਰ ਰਹੇ ਵਿਦਿਆਰਥੀ ਤੇ ਸੰਸਥਾ ਦਾ ਸਮੂਹ ਸਟਾਫ਼ ਹਾਜ਼ਰ ਸੀ |