16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਐਸ. ਸੀ. ਸਿੱਖਿਆਰਥੀਆਂ ਲਈ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ

Ad Position 21
No active advertisement
ਅਜੀਤ ਡੈਸਕ 06-09-2025
ਬਠਿੰਡਾ, 5 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਨੂੰ ਰੋਜ਼ੀ-ਰੋਟੀ ਵਜੋਂ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ 15 ਸਤੰਬਰ ਤੋਂ ਮੁਫ਼ਤ ਡੇਅਰੀ ਸਿਖਲਾਈ ਕੋਰਸ ਚਲਾਇਆ ਜਾਣਾ ਹੈ | ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਗੁਰਵਿੰਦਰ ਸਿੰਘ ਨੇ ਸਾਂਝੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਖੇਤੀ ਖੇਤਰ ਵਿਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵਲੋਂ ਪ੍ਰੇਰਿਤ ਕਰਨ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ 26 ਸਤੰਬਰ ਤੱਕ ਚਲਾਇਆ ਜਾਣਾ ਹੈ | ਉਨ੍ਹਾਂ ਦੱਸਿਆ ਕਿ ਟਰੇਨਿੰਗ ਕਰਨ ਉਪਰੰਤ ਸਿਖਿਆਰਥੀਆਂ ਨੂੰ 3500 ਰੁਪਏ ਵਜ਼ੀਫ਼ਾ ਵੀ ਦਿੱਤਾ ਜਾਵੇਗਾ | ਲਾਭਪਾਤਰੀ ਘੱਟੋ-ਘੱਟ 5ਵੀਂ ਪਾਸ, ਆਈ. ਡੀ. ਪਰੂਫ਼, ਜਾਤੀ ਸਰਟੀਫ਼ਿਕੇਟ, ਬੈਂਕ ਕਾਪੀ, ਫੋਟੋ ਆਦਿ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਬਠਿੰਡਾ, ਕਮਰਾ ਨੰ: 302-ਈ ਦੂਸਰੀ ਮੰਜ਼ਿਲ, ਡੀ. ਸੀ. ਕੰਪਲੈਕਸ ਬਠਿੰਡਾ ਵਿਖੇ 8 ਸਤੰਬਰ ਤੱਕ ਆਪਣੇ ਫ਼ਾਰਮ ਜਮ੍ਹਾਂ ਕਰਵਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਸੌਂਪੇ 1 ਲੱਖ 13 ਹਜ਼ਾਰ ਰੁਪਏ ਦੇ ਚੈੱਕ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸਨ ਬਠਿੰਡਾ ਟੀਮ ਵਲੋਂ ਹੜ੍ਹ ਪੀੜਤਾਂ ਲਈ ਮੁਫ਼ਤ ਮੈਡੀਕਲ ਕੈਂਪ
Ad Position 24