16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ

Ad Position 21
No active advertisement
ਅਜੀਤ ਡੈਸਕ 06-09-2025
ਭਗਤਾ ਭਾਈਕਾ, 5 ਸਤੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੇਂਦਰੀ ਦਫ਼ਤਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਫ਼ਰੀਦਕੋਟ ਬਠਿੰਡਾ ਮੁਕਤਸਰ ਜੋਨ ਦੇ ਖੇਤਰ ਭਗਤਾ ਭਾਈਕਾ ਵਲੋਂ ਪਿਛਲੇ ਦਿਨੀਂ ਖੇਤਰ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਈ ਗਈ ਨੈਤਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਇਸ ਪ੍ਰੀਖਿਆ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਭਗਤਾ ਭਾਈਕਾ ਦੇ ਲਗਭਗ 18 ਸਕੂਲਾਂ ਦੇ 1000 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਨਤੀਜਿਆਂ ਦੌਰਾਨ ਦਰਜਾ ਪਹਿਲਾ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਿਚੋਂ ਗੁਰਕੀਰਤ ਸਿੰਘ ਜਮਾਤ ਤੀਜੀ ਡਾਕਟਰ ਬਲਵੀਰ ਸਿੰਘ ਸਕੂਲ ਆਫ਼ ਐਕਸੀਲੈਂਸ ਨੇ ਪਹਿਲਾ ਸਥਾਨ, ਗੁਰਦੀਪ ਕੌਰ ਜਮਾਤ ਪੰਜਵੀਂ ਸ੍ਰੀਮਤੀ ਸੁਰਜੀਤ ਕੌਰ ਮੈਮੋਰੀਅਲ ਸਕੂਲ ਸਿਰੀਏਵਾਲਾ ਨੇ ਦੂਜਾ ਸਥਾਨ ਤੇ ਪ੍ਰਦੀਪ ਕੌਰ ਜਮਾਤ ਪੰਜਵੀਂ ਸਰਕਾਰੀ ਪ੍ਰਾਇਮਰੀ ਸਕੂਲ ਸਿਰੀਏਵਾਲਾ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਦਰਜਾ ਦੂਜਾ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਵਿਚੋਂ ਨਵਦੀਪ ਕੌਰ ਜਮਾਤ ਅੱਠਵੀਂ ਡਾਕਟਰ ਬਲਵੀਰ ਸਿੰਘ ਸਕੂਲ ਆਫ ਐਕਸੀਲੈਂਸ ਨੇ ਪਹਿਲਾ ਸਥਾਨ ਹਾਸਲ ਕੀਤਾ, ਪ੍ਰਭਲੀਨ ਕੌਰ ਜਮਾਤ ਅੱਠਵੀਂ ਸੀ ਐਮ ਐਸ ਪਬਲਿਕ ਸਕੂਲ ਭਗਤਾ ਨੇ ਦੂਜਾ ਸਥਾਨ, ਤੇ ਕਰਮਪ੍ਰੀਤ ਕੌਰ ਜਮਾਤ ਅੱਠਵੀਂ ਸ੍ਰੀਮਤੀ ਸੁਰਜੀਤ ਕੌਰ ਮੈਮੋਰੀਅਲ ਸਕੂਲ ਸਿਰੀਏਵਾਲਾ ਨੇ ਤੀਜਾ ਸਥਾਨ ਹਾਸਲ ਕੀਤਾ | ਦਰਜਾ ਤੀਜਾ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਿਚੋਂ ਸੁਰਾਈਆ ਜੈਸਮੀਨ ਜਮਾਤ ਦਸਵੀਂ ਜੇਐਮ ਸੀਨੀਅਰ ਸੈਕੰਡਰੀ ਸਕੂਲ ਭਗਤਾ ਭਾਈ ਕਾ ਨੇ ਪਹਿਲਾ, ਅਨੂੰ ਜਮਾਤ ਬਾਰਵੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਭਗਤਾ ਨੇ ਦੂਜਾ, ਹਰਮਨਪ੍ਰੀਤ ਕੌਰ ਜਮਾਤ ਦਸਵੀਂ ਸਰਕਾਰੀ ਕੰਨਿਆ ਹਾਈ ਸਕੂਲ ਕੋਠਾ ਗੁਰੂ ਨੇ ਤੀਜਾ ਸਥਾਨ ਹਾਸਲ ਕੀਤਾ | ਉਕਤ ਤਿੰਨਾਂ ਦਰਜਿਆਂ ਦੇ ਵਿਦਿਆਰਥੀਆਂ ਵਿਚੋਂ ਲਗਭਗ 30 ਵਿਦਿਆਰਥੀਆਂ ਨੇ ਮੈਰਿਟ ਸਥਾਨ ਹਾਸਲ ਕੀਤਾ | ਇਸ ਸਮੇਂ ਜਨਰਲ ਸਕੱਤਰ ਸੁਖਦੇਵ ਸਿੰਘ ਫੌਜੀ ਨੇ ਦੱਸਿਆ ਕਿ ਜਲਦੀ ਹੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਭਗਤਾਂ ਵਲੋਂ ਇਕ ਅੰਤਰ ਯੁਵਕ ਸਕੂਲ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਮੈਰਿਟ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ 50 ਫੀਸਦੀ ਤੋਂ ਵੱਧ ਨੰਬਰ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਨਤੀਜਿਆਂ ਦੇ ਐਲਾਨ ਸਮੇਂ ਖੇਤਰ ਭਗਤਾ ਭਾਈਕਾ ਦੇ ਸਰਪ੍ਰਸਤ ਡਾਕਟਰ ਨਿਰਭੈ ਸਿੰਘ ਭਗਤਾ, ਜਨਰਲ ਸਕੱਤਰ ਸੁਖਦੇਵ ਸਿੰਘ ਫੌਜੀ, ਪ੍ਰਧਾਨ ਇੰਦਰਜੀਤ ਸਿੰਘ ਸਿੱਧੂ, ਜਸਪ੍ਰੀਤ ਸਿੰਘ ਬੂਟਾ, ਕੁਲਦੀਪ ਸਿੰਘ ਖਾਲਸਾ, ਜਸਵਿੰਦਰ ਸਿੰਘ ਕੋਠੇ ਭਾਈਆਣਾ, ਸੁਖਦੇਵ ਸਿੰਘ ਸੀ ਆਈ ਡੀ ਵਾਲੇ, ਸੁਖਜਿੰਦਰ ਸਿੰਘ ਕੋਠਾ ਗੁਰੂ, ਗੁਰਪ੍ਰੀਤ ਸਿੰਘ ਖਾਲਸਾ, ਮਨਪ੍ਰੀਤ ਸਿੰਘ ਹੈਂਡ ਗ੍ਰੰਥੀ ਆਦਿ ਹਾਜ਼ਰ ਸਨ |
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਪ੍ਰੀਖਿਆ ਦੇ ਨਤੀਜਿਆਂ ਦੌਰਾਨ ਪੁਜੀਸ਼ਨਾਂ ਲੈਣ ਵਾਲੇ ਭਗਤਾ ਖੇਤਰ ਦੇ ਬੱਚੇ |


Ad Position 22
No active advertisement
ਪਿਛਲੀ ਖ਼ਬਰ ਬਾਬਾ ਫਰੀਦ ਆਈ.ਟੀ.ਆਈ. ਕੋਟਸ਼ਮੀਰ ਦੇ ਸਿੱਖਿਆਰਥੀਆਂ ਦੀ ਪੰਜਾਬ ਰਾਜ ਬਿਜਲੀ ਬੋਰਡ 'ਚ ਦਾਖ਼ਲੇ ਲਈ ਚੋਣ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਕੀਤੀ ਇਕੱਤਰ
Ad Position 24