16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਬਾਬਾ ਫਰੀਦ ਆਈ.ਟੀ.ਆਈ. ਕੋਟਸ਼ਮੀਰ ਦੇ ਸਿੱਖਿਆਰਥੀਆਂ ਦੀ ਪੰਜਾਬ ਰਾਜ ਬਿਜਲੀ ਬੋਰਡ 'ਚ ਦਾਖ਼ਲੇ ਲਈ ਚੋਣ

Ad Position 21
No active advertisement
ਅਜੀਤ ਡੈਸਕ 06-09-2025
ਕੋਟਫੱਤਾ, 5 ਸਤੰਬਰ (ਰਣਜੀਤ ਸਿੰਘ ਬੁੱਟਰ)- ਬਾਬਾ ਫਰੀਦ ਆਈ.ਟੀ.ਆਈ. ਕੋਟਸ਼ਮੀਰ ਵਿਚੋਂ ਇਲੈਕਟ੍ਰੀਸ਼ੀਅਨ ਦਾ ਕੋਰਸ ਕਰ ਚੁੱਕੇ ਬਹੁਤ ਸਾਰੇ ਸਿੱਖਿਆਰਥੀਆਂ ਦੁਆਰਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਦਾਖ਼ਲੇ ਲਈ ਹਾਲ ਹੀ ਵਿਚ ਕੱਢੀ ਗਈ ਭਰਤੀ ਲਈ ਚੋਣ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ¢ ਸੰਸਥਾ ਦੀ ਸਮੁੱਚੀ ਮੈਨੇਜਮੈਂਟ ਨੇ ਕਿਹਾ ਕਿ ਇਹ ਉਪਲਬਧੀ ਸੰਸਥਾ ਵਿਚ ਚੱਲ ਰਹੇ ਸਕਿੱਲ ਕੋਰਸਾਂ ਪ੍ਰਤੀ ਸੰਸਥਾ ਦੇ ਸਟਾਫ਼ ਦੀ ਮਿਹਨਤ ਅਤੇ ਸਿੱਖਿਆਰਥੀਆਂ ਦੀ ਲਗਨ ਦਾ ਨਤੀਜਾ ਹੈ¢ ਸਕਿੱਲ ਕੋਰਸ ਜੋ ਕਿ ਅੱਜ ਦੇ ਸਮੇਂ ਦੀ ਮੰਗ ਹੈ ਦੇ ਕੋਰਸਾਂ ਰਾਹੀਂ ਨÏਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਾਪਤ ਹੋ ਰਹੇ ਹਨ ਜਿਸ ਦਾ ਲਾਭ ਲੈ ਕਿ ਸਿੱਖਿਆਰਥੀ ਆਪਣੇ ਭਵਿਖ ਨੂੰ ਸੰਵਾਰ ਰਹੇ ਹਨ ਅਤੇ ਮਜ਼ਬੂਤ ਬਣਾ ਰਹੇ ਹਨ¢ ਬਾਬਾ ਫਰੀਦ ਆਈ.ਟੀ.ਆਈ. ਕੋਟਸ਼ਮੀਰ ਦੇ ਪਿ੍ੰਸੀਪਲ ਸੁਖਪ੍ਰੀਤ ਸਿੰਘ ਨੇ ਚੁਣੇ ਗਏ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸੰਸਥਾ ਅਤੇ ਖੇਤਰ ਦੋਵਾਂ ਲਈ ਮਾਣ ਦੀ ਗੱਲ ਹੈ¢ ਉਨ੍ਹਾਂ ਕਿਹਾ ਕਿ ਸਿਖਲਾਈ ਪ੍ਰਾਪਤ ਕਰ ਰਹੇ ਸਾਰੇ ਸਿੱਖਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਕਾਬਲਯਿਤ ਨੂੰ ਹੋਰ ਨਿਖਾਰਨ ਅਤੇ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੋਲ੍ਹਣ ਲਈ ਤਿਆਰ ਰਹਿਣ¢
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਰਘਬੀਰ ਸਿੰਘ ਮਾਨ ਨਾਲ ਦੁੱਖ ਪ੍ਰਗਟ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ
Ad Position 24