ਬਠਿੰਡਾ, 5 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਜਪਾ ਦੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਯੁਵਕ ਸੇਵਾਵਾਂ ਵਿਭਾਗ ਬਠਿੰਡਾ ਦੇ ਸਾਬਕਾ ਡਿਪਟੀ ਡਾਇਰੈਕਟਰ ਰਘਬੀਰ ਸਿੰਘ ਮਾਨ, ਰੇਸ਼ਮ ਸਿੰਘ ਮਾਨ, ਹਰਜਸ ਸਿੰਘ ਮਾਨ ਤੇ ਜਸਵੀਰ ਸਿੰਘ ਮਾਨ ਨਾਲ ਉਨ੍ਹਾਂ ਦੀ ਮਾਤਾ ਹਰਬੰਸ ਕੌਰ ਦੇ ਦੇਹਾਂਤ 'ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਗਿਆ | ਮਲੂਕਾ ਨੇ ਕਿਹਾ ਕਿ ਇਕ ਪੁੱਤਰ ਉਮਰ ਜਾਂ ਰੁਤਬੇ ਪੱਖੋਂ ਕਿੰਨ੍ਹਾਂ ਵੀ ਵੱਡਾ ਬਣ ਜਾਵੇ ਪਰ ਮਾਂ ਦੀ ਝਿੜਕ ਤੇ ਪਿਆਰ ਮੂਹਰੇ ਉਹ ਹਮੇਸ਼ਾ ਬੱਚਾ ਹੀ ਰਹਿੰਦਾ ਹੈ ਤੇ ਕਿਸੇ ਵੀ ਵਿਅਕਤੀ ਦੀ ਮਾਂ ਦਾ ਤੁਰ ਜਾਣਾ ਉਸ ਲਈ ਅਸਹਿ ਹੁੰਦਾ | ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਮਾਤਾ ਨੂੰ ਆਪਣੇ ਚਰਨਾਂ 'ਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ | ਇਸ ਮੌਕੇ ਉਨ੍ਹਾਂ ਨਾਲ ਗੁਰਜੀਤ ਸਿੰਘ ਗੋਰਾ ਦਿਉਣ, ਜੱਸਾ ਭੁੱਚੋ ਤੋਂ ਇਲਾਵਾ ਗੁਰਚਰਨ ਸਿੰਘ ਜੰਡਾਵਾਲਾ ਵੀ ਮੌਜੂਦ ਸਨ |