16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਬੀਬੀ ਬਾਦਲ ਨੇ ਔਲਖ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Ad Position 21
No active advertisement
ਅਜੀਤ ਡੈਸਕ 06-09-2025
ਨਥਾਣਾ, 5 ਸਤੰਬਰ (ਗੁਰਦਰਸ਼ਨ ਲੁੱਧੜ)- ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਲੋਂ ਪਿੰਡ ਬੀਬੀਵਾਲਾ ਵਿਖੇ ਸਵਰਗਵਾਸੀ ਗੁਰਬਖ਼ਸ਼ ਸਿੰਘ ਔਲਖ ਦੇ ਦਿਹਾਂਤ 'ਤੇ ਉਨ੍ਹਾਂ ਦੇ ਪੁੱਤਰਾਂ ਸੁਖਰਾਜ ਸਿੰਘ ਔਲਖ ਅਤੇ ਹਰਦਾਸ ਸਿੰਘ ਅÏਲਖ ਨਾਲ ਦੁੱਖ ਸਾਂਝਾ ਕੀਤਾ ਗਿਆ¢ ਬੀਬੀ ਬਾਦਲ ਨੇ ਔਲਖ ਪਰਿਵਾਰ ਵਲੋਂ ਪਾਰਟੀ ਲਈ ਨਿਭਾਈ ਵਫ਼ਾਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਥ ਪ੍ਰਤੀ ਅਜਿਹੀ ਸਮਰਪਿਤ ਭਾਵਨਾ ਅਤੇ ਸੱਚੀ ਕਮਾਈ ਕਰਨ ਵਾਲੇ ਪਰਿਵਾਰਾਂ ਸਦਕਾ ਹੀ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਚੜ੍ਹਦੀ ਕਲਾ ਵਿਚ ਰਿਹਾ ਹੈ¢ ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਸਾਬਕਾ ਜ਼ਿਲ੍ਹਾ ਪਰੀਸ਼ਦ ਮੈਂਬਰ ਦਵਿੰਦਰਪਾਲ ਸਿੰਘ ਮਾਨ, ਪੰਚ ਤਨਪ੍ਰੀਤ ਸਿੰਘ, ਹਲਕਾ ਇੰਚਾਰਜ ਮਾਨ ਸਿੰਘ ਗੁਰੂ, ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ, ਚਰਨਜੀਤ ਕੌਰ ਸਰਪੰਚ, ਸਾਬਕਾ ਸਰਪੰਚ ਬਿੰਦਰ ਸਿੰਘ, ਨਛੱਤਰ ਸਿੰਘ, ਸਾਬਕਾ ਸਰਪੰਚ ਜੋਗਿੰਦਰ ਸਿੰਘ, ਸਰਕਲ ਪ੍ਰਧਾਨ ਗੁਰਲਾਲ ਸਿੰਘ, ਯੂਥ ਆਗੂ ਕੁਲਵਿੰਦਰ ਸਿੰਘ ਸੇਮਾ ਅਤੇ ਪਿੰਡ ਦੇ ਮੁਹਤਬਰ ਵਿਅਕਤੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ 2 ਮਹੀਨੇ ਪਹਿਲਾਂ ਲਾਪਤਾ ਹੋਈ ਲੜਕੀ ਪੁਲਿਸ ਨੇ ਲੱਭੀ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਰਘਬੀਰ ਸਿੰਘ ਮਾਨ ਨਾਲ ਦੁੱਖ ਪ੍ਰਗਟ
Ad Position 24