16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹਾਂ ਕਾਰਨ ਬੇਰੁਜ਼ਗਾਰ ਹੋਏ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ

Ad Position 21
No active advertisement
ਅਜੀਤ ਡੈਸਕ 06-09-2025
ਮਾਨਸਾ, 5 ਸਤੰਬਰ (ਵਿ.ਪ੍ਰਤੀ.)- ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਪੇਂਟਰ ਯੂਨੀਅਨ ਮਾਨਸਾ ਵਲੋਂ ਸੀ. ਪੀ. ਆਈ ਦੇ 25ਵੇਂ ਮਹਾਂ ਸੰਮੇਲਨ ਚੰਡੀਗੜ੍ਹ ਮੌਕੇ 21 ਸਤੰਬਰ ਨੂੰ ਹੋਣ ਵਾਲੀ ਰੈਲੀ ਤੋਂ ਇਲਾਵਾ ਸੂਬੇ 'ਚ ਬਾਰਸ਼ਾਂ ਤੇ ਹੜ੍ਹਾਂ ਦੇ ਪ੍ਰਕੋਪ ਕਰ ਕੇ ਲੱਖਾਂ ਏਕੜ ਫ਼ਸਲ, ਹਜ਼ਾਰਾਂ ਘਰਾਂ, ਪਸ਼ੂਆਂ ਤੇ ਜਾਨੀ ਮਾਲੀ ਹੋਏ ਨੁਕਸਾਨ ਸਬੰਧੀ ਮੀਟਿੰਗ ਕੀਤੀ ਗਈ | ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ, ਜੀਤ ਰਾਮ ਨੇ ਕਿਹਾ ਕਿ ਸਮੇਂ ਦੇ ਹਾਕਮਾਂ ਵਲੋਂ ਸਿਆਸੀ ਹਿਤਾਂ ਦੀ ਪੂਰਤੀ ਲਈ ਸੰਵਿਧਾਨ, ਸੰਵਿਧਾਨਕ ਸੰਸਥਾਵਾਂ ਤੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਹੜ੍ਹਾਂ ਕਾਰਨ ਬੇਰੁਜ਼ਗਾਰ ਹੋਏ ਕਿਰਤੀਆਂ ਨੂੰ 20 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਆਰਥਿਕ ਮਦਦ ਦਿੱਤੀ ਜਾਵੇ | ਇਸ ਮੌਕੇ ਭੁਪਿੰਦਰ ਭਿੰਦੀ, ਬੂਟਾ ਸਿੰਘ, ਰੂਪ ਸਿੰਘ, ਬਲਜਿੰਦਰ ਸਿੰਘ, ਪੂਰਨ ਸਿੰਘ, ਭੋਲਾ ਸਿੰਘ, ਪਵਨ ਕੁਮਾਰ ਵੱਡਾ, ਪਵਨ ਕੁਮਾਰ ਛੋਟਾ, ਜੱਗਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਵਲੋਂ ਬੈਂਕ ਮਿਤਰਾ ਬੈਚ ਸਫ਼ਲਤਾਪੂਰਵਕ ਸੰਪੰਨ ਅਗਲੀ ਖ਼ਬਰ 2 ਮਹੀਨੇ ਪਹਿਲਾਂ ਲਾਪਤਾ ਹੋਈ ਲੜਕੀ ਪੁਲਿਸ ਨੇ ਲੱਭੀ
Ad Position 24