ਝੁਨੀਰ, 5 ਸਤੰਬਰ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਵਲੋੋਂ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ ਦੀ ਪ੍ਰਧਾਨਗੀ ਹੇਠ ਇਕੱਤਰਤਾ ਕੀਤੀ ਗਈ | ਕਿਸਾਨੀ ਮੁੱਦਿਆਂ 'ਤੇ ਵਿਚਾਰ-ਚਰਚਾ ਕਰਨ ਤੋਂ ਇਲਾਵਾ ਹੜ੍ਹਾਂ ਨਾਲ ਨੁਕਸਾਨੀ ਗਈਆਂ ਫ਼ਸਲਾਂ ਲਈ 70 ਹਜ਼ਾਰ ਪ੍ਰਤੀ ਏਕੜ ਅਤੇ ਡਿੱਗੇ ਘਰਾਂ ਲਈ 10 ਲੱਖ ਰੁਪਏ ਦੇਣ ਦੀ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤਾਂ ਨੂੰ ਮੁਆਵਜ਼ਾ ਦੇਵੇ | ਉਨ੍ਹਾਂ ਚਿਤਾਵਨੀ ਦਿੱਤੀ ਜੇਕਰ 22 ਸਤੰਬਰ ਤੱਕ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਹਲਕਾ ਵਿਧਾਇਕ ਸਰਦੂਲਗੜ੍ਹ ਦੀ ਰਿਹਾਇਸ਼ ਅੱਗੇ ਧਰਨਾ ਲਗਾਇਆ ਜਾਵੇਗਾ | ਇਸ ਮੌਕੇ ਤਰਸੇਮ ਸਿੰਘ ਹੀਰਕੇ, ਮਲਕੀਤ ਸਿੰਘ ਜੌੜਕੀਆਂ, ਸੁੱਚਾ ਸਿੰਘ ਫਰੀਦਕੇ, ਬਲਵਿੰਦਰ ਰਾਮ ਸਾਹਨੇਵਾਲੀ, ਸੁਭਕਰਨ ਸਿੰਘ ਬਰਨ, ਅਵਤਾਰ ਸਿੰਘ ਅਸ਼ਪਾਲ ਕੋਠੇ, ਜੱਗਾ ਸਿੰਘ ਭਲਾਈ, ਸੋਨੂੰ ਸਿੰਘ ਗਿੱਲ, ਬਲਜੀਤ ਸਿੰਘ ਸੰਘਾ ਆਦਿ ਹਾਜ਼ਰ ਸਨ |