16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਘੋਸ਼ਿਤ

Ad Position 21
No active advertisement
ਅਜੀਤ ਡੈਸਕ 06-09-2025
ਬਠਿੰਡਾ, 5 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਵਲੋਂ ਸਾਲ 2025 ਦਾ ਨੈਤਿਕ ਸਿੱਖਿਆ ਇਮਤਿਹਾਨ (ਸਕੂਲ) ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ, ਜਿਸ ਦਾ ਇਮਤਿਹਾਨ ਬੀਤੀ 22 ਅਗਸਤ ਨੂੰ ਲਿਆ ਸੀ | ਸਰਕਲ ਦੇ ਪ੍ਰਧਾਨ ਬਲਵੰਤ ਸਿੰਘ ਕਾਲਝਰਾਣੀ ਅਤੇ ਸਕੱਤਰ ਡਾ. ਗੁਰਜਿੰਦਰ ਸਿੰਘ ਰੋਮਾਣਾ ਨੇ ਦੱਸਿਆ ਕਿ ਉਕਤ ਇਮਤਿਹਾਨ 'ਚ ਬਠਿੰਡਾ ਖੇਤਰ ਦੇ 60 ਸਕੂਲਾਂ ਦੇ ਪਹਿਲੀ ਤੋਂ 12ਵੀਂ ਕਲਾਸ ਦੇ 3800 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ, ਜਿਸ ਵਿਚ ਦਰਜਾ ਤੀਜਾ (9ਵੀਂ ਤੋਂ 12ਵੀਂ) ਦੇ ਇਮਤਿਹਾਨ 'ਚ ਪਹਿਲੇ ਸੱਤ ਸਥਾਨਾਂ 'ਚੋਂ ਪੰਜ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ, ਜਿਸ ਵਿਚ ਪੀ.ਏ.ਯੂ. ਇੰਸਟੀਚਿਊਟ ਆਫ਼ ਐਗਰੀਕਲਚਰ ਬਠਿੰਡਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਪਹਿਲਾ, ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੀ ਜੈਸਮੀਨ ਕੌਰ ਨੇ ਦੂਜਾ ਅਤੇ ਮੈਰੀਟੋਰੀਅਸ ਸਕੂਲ ਬਠਿੰਡਾ ਦੇ ਰੂਪ ਸਿੰਘ ਅਤੇ ਹਰਦੀਪ ਸਿੰਘ ਨੇ ਕ੍ਰਮਵਾਰ ਤੀਜਾ ਤੇ ਚੌਥਾ (1) ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦਿਉਣ ਦੀ ਵਿਦਿਆਰਥਣ ਸੁਮਨਦੀਪ ਕੌਰ ਨੇ ਚੌਥਾ (2) ਸਥਾਨ ਅਤੇ ਲਿਟਲ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੀ ਵਿਦਿਆਰਥਣ ਖ਼ੁਸ਼ਬੂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ ਦੀ ਵਿਦਿਆਰਥਣ ਅਸ਼ਮਨਦੀਪ ਕੌਰ ਨੇ ਦੋ ਪੰਜਵੇਂ ਸਥਾਨ ਹਾਸਿਲ ਕੀਤੇ ਹਨ | ਦਰਜਾ ਦੂਜਾ (6ਵੀਂ ਤੋਂ 8ਵੀਂ) ਦੇ ਨਤੀਜੇ 'ਚ ਲਿਟਲ ਫਲਾਵਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੇ ਵਿਦਿਆਰਥੀ ਹਰਨੂਰਪ੍ਰੀਤ ਸਿੰਘ ਨੇ ਪਹਿਲਾ, ਸ੍ਰੀ ਗੁਰੂ ਹਰਗੋਬਿੰਦ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਦੇ ਏਕਮਨੂਰ ਸਿੰਘ ਨੇ ਦੂਜਾ ਅਤੇ ਗੁਰੂ ਰਾਮਦਾਸ ਪਬਲਿਕ ਸਕੂਲ ਲਹਿਰਾ ਮੁਹੱਬਤ ਦੇ ਪਰਮਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਟੋਪ ਰੈਂਕਰ ਇੰਟਰਨੈਸ਼ਨਲ ਸਕੂਲ ਨਥਾਣਾ ਦੇ ਗੁਰਨੂਰ ਸਿੰਘ ਅਤੇ ਸ੍ਰੀ ਗੁਰੂ ਹਰਗੋਬਿੰਦ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਦੀ ਸੁਖਮਨੀ ਕੌਰ ਨੇ ਦੋ ਚੌਥੇ ਸਥਾਨ ਅਤੇ ਲਿਟਲ ਫਲਾਵਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੇ ਸਮੀਰ ਅਤੇ ਸਰਕਾਰੀ ਹਾਈ ਸਕੂਲ ਗਿੱਦੜ ਦੇ ਬਲਕਾਰ ਸਿੰਘ ਨੇ ਦੋ ਪੰਜਵੇਂ ਸਥਾਨ ਹਾਸਿਲ ਕੀਤੇ ਹਨ | ਇਸ ਤੋਂ ਇਲਾਵਾ ਦਰਜਾ ਤੀਜਾ (9ਵੀਂ ਤੋਂ 12ਵੀਂ) ਦੀ ਪ੍ਰੀਖਿਆ 'ਚ ਵੱਖ-ਵੱਖ ਸਕੂਲਾਂ ਦੇ 38 ਅਤੇ ਦਰਜਾ ਦੂਜਾ (6ਵੀਂ ਤੋਂ 8ਵੀਂ) ਦੇ 27 ਵਿਦਿਆਰਥੀਆਂ ਨੇ ਮੈਰਿਟ ਹਾਸਿਲ ਕੀਤੀ ਹੈ | ਸਰਕਲ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਅਗਲੇ ਅਕਤੂਬਰ ਮਹੀਨੇ 'ਚ ਅੰਤਰ-ਸਕੂਲ ਯੁਵਕ ਮੇਲੇ ਮੌਕੇ ਨਗਦੀ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਮਤਿਹਾਨ ਨੂੰ ਨੇਪਰੇ ਚੜ੍ਹਾਉਣ ਲਈ ਸੁਰਿੰਦਰਪਾਲ ਸਿੰਘ ਬੱਲੂਆਣਾ, ਰਮਨਦੀਪ ਸਿੰਘ ਰਾਮਪੁਰਾ, ਊਧਮ ਸਿੰਘ ਨਥਾਣਾ, ਹਰਪਾਲ ਸਿੰਘ ਚਉਕੇ, ਸੰਦੀਪ ਸਿੰਘ ਜੰਡਵਾਲਾ, ਪਵਿੱਤਰ ਕੌਰ, ਇੰਦਰਜੀਤ ਸਿੰਘ ਲਹਿਰਾ ਮੁਹੱਬਤ ਕਾਲੋਨੀ, ਗੁਰਸੇਵਕ ਸਿੰਘ ਚੁੱਘੇ ਕਲਾਂ, ਬਲਵੰਤ ਸਿੰਘ ਮਾਨ, ਇਕਬਾਲ ਸਿੰਘ ਕਾਉਣੀ ਨੇ ਭਰਵਾਂ ਸਹਿਯੋਗ ਦਿੱਤਾ |
Ad Position 22
No active advertisement
ਪਿਛਲੀ ਖ਼ਬਰ 2 ਮਹੀਨੇ ਪਹਿਲਾਂ ਲਾਪਤਾ ਹੋਈ ਲੜਕੀ ਪੁਲਿਸ ਨੇ ਲੱਭੀ ਅਗਲੀ ਖ਼ਬਰ ਭਾਕਿਯੂ (ਮਾਲਵਾ) ਵਲੋੋਂ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ
Ad Position 24