16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

2 ਮਹੀਨੇ ਪਹਿਲਾਂ ਲਾਪਤਾ ਹੋਈ ਲੜਕੀ ਪੁਲਿਸ ਨੇ ਲੱਭੀ

Ad Position 21
No active advertisement
ਅਜੀਤ ਡੈਸਕ 06-09-2025
ਜੋਗਾ, 5 ਸਤੰਬਰ (ਹਰਜਿੰਦਰ ਸਿੰਘ ਚਹਿਲ)- ਕਰੀਬ ਦੋ ਮਹੀਨੇ ਪਹਿਲਾਂ ਘਰੋਂ ਪੜ੍ਹਨ ਗਈ ਪਿੰਡ ਮਾਖਾ ਚਹਿਲਾਂ ਦੀ 11ਵੀਂ ਜਮਾਤ ਵਿਚ ਪੜ੍ਹਦੀ ਲਾਪਤਾ ਹੋਈ ਨਾਬਾਲਗ ਲੜਕੀ ਨੂੰ ਪੁਲਿਸ ਨੇ ਲੱਭ ਲਿਆ ਹੈ | ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰਕੇ ਲੜਕੀ ਨੂੰ ਮਾਪਿਆਂ ਦੇ ਸਪੁਰਦ ਕਰਨ ਦੀ ਗੱਲ ਕਹਿ ਰਹੀ ਹੈ, ਜਦੋਂ ਕਿ ਮਾਪਿਆਂ ਅਤੇ ਲੜਕੀ ਨੂੰ ਲੱਭਣ ਦੀ ਮੰਗ ਨੂੰ ਲੈ ਕੇ ਥਾਣਾ ਜੋਗਾ ਅੱਗੇ 56 ਦਿਨਾਂ ਤੋਂ ਧਰਨਾ ਲਗਾ ਕੇ ਬੈਠੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਬਿਨਾਂ ਮੈਡੀਕਲ ਜਾਂਚ ਦੇ ਲੜਕੀ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ | ਉਨ੍ਹਾਂ ਅਨੁਸਾਰ ਪੁਲਿਸ ਲੜਕੀ ਦਾ ਡਾਕਟਰੀ ਮੁਆਇਨਾ ਕਰਵਾਏ ਤਾਂ ਇਸ ਉਪਰੰਤ ਉਹ ਆਪਣੀ ਲੜਕੀ ਨੂੰ ਘਰ ਲੈ ਕੇ ਜਾਣਗੇ ਤਾਂ ਜੋ ਉਸ ਨਾਲ ਹੋਈਆਂ ਵਧੀਕੀਆਂ ਅਤੇ ਧੱਕੇਸ਼ਾਹੀਆਂ ਦਾ ਪਤਾ ਲਗਾ ਕੇ ਕਸੂਰਵਾਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ | ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮਾਖਾ ਚਹਿਲਾਂ ਦੀ ਨਾਬਾਲਗ ਲੜਕੀ 11 ਜੁਲਾਈ ਤੋਂ ਲਾਪਤਾ ਸੀ, ਜਿਸ ਨੂੰ ਪਿੰਡ ਮੱਲ ਸਿੰਘ ਵਾਲਾ ਇਕ ਨੌਜਵਾਨ ਵਰਗ਼ਲਾ ਕੇ ਲੈ ਲਿਆ ਗਿਆ ਸੀ | ਉਨ੍ਹਾਂ ਦੱਸਿਆ ਕਿ ਲੜਕੀ ਦੇ ਲਾਪਤਾ ਹੋਣ 'ਤੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਉਨ੍ਹਾਂ ਵੱਲੋਂ ਵਿਰੋਧ ਕਰਨ ਤੋਂ ਬਾਅਦ ਹੀ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਲੜਕੀ ਨੂੰ ਮਾਪਿਆਂ ਦੇ ਸਪੁਰਦ ਕਰਨ ਲਈ ਬੁਲਾਇਆ ਸੀ ਜਦਕਿ ਪੁਲਿਸ ਲੜਕੀ ਦਾ ਡਾਕਟਰੀ ਮੁਆਇਨਾ ਕਰਵਾਉਣ ਦੇ ਹੱਕ ਵਿਚ ਨਹੀਂ | ਡੀ.ਐਸ.ਪੀ. ਬੂਟਾ ਸਿੰਘ ਗਿੱਲ ਨੇ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਅਤੇ ਪੜਤਾਲ ਕਰਨ ਤੋਂ ਬਾਅਦ ਉਸ ਨੂੰ ਮਾਪਿਆਂ ਹਵਾਲੇ ਕਰ ਦਿੱਤਾ ਜਾਵੇਗਾ | ਇਸ ਮੌਕੇ ਰਾਜ ਸਿੰਘ ਅਕਲੀਆ, ਜਗਜੀਤ ਸਿੰਘ ਧਲੇਵਾਂ, ਰਾਜੂ ਸਿੰਘ ਅਲੀਸ਼ੇਰ, ਮਨਜੀਤ ਕੁਮਾਰ ਪੱਪੀ, ਰੂਪ ਸਿੰਘ ਰੱਲਾ, ਸਤਿਗੁਰੂ ਸਿੰਘ ਜ਼ੋਗਾ, ਸ਼ਿੰਦਰਪਾਲ ਕੌਰ, ਕੁਲਵਿੰਦਰ ਕੌਰ ਅਤੇ ਮਨਜੀਤ ਸਿੰਘ ਉਲਕ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਸਮੇਤ 5 ਕਾਬੂ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਘੋਸ਼ਿਤ
Ad Position 24