22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਲਿਬਰੇਸ਼ਨ ਵਲੋਂ ਕੇਂਦਰੀ ਮੰਤਰੀ ਚੌਹਾਨ ਦੇ ਬਿਆਨ ਦੀ ਨਿੰਦਾ

Ad Position 21
No active advertisement
ਅਜੀਤ ਡੈਸਕ 07-09-2025
ਮਾਨਸਾ, 6 ਸਤੰਬਰ (ਵਿ.ਪ੍ਰਤੀ.)- ਸੀ.ਪੀ.ਆਈ (ਐਮ.ਐਲ.) ਲਿਬਰੇਸ਼ਨ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਬੀ.ਬੀ.ਐਮ.ਬੀ. ਦੇ ਚੇਅਰਮੈਨ ਮਨੋਜ ਤਿ੍ਪਾਠੀ ਦੇ ਬਿਆਨਾਂ ਦੀ ਨਿੰਦਾ ਕਰਦਿਆਂ ਇਨ੍ਹਾਂ ਨੂੰ ਭਿਆਨਕ ਹੜ੍ਹਾਂ ਦਾ ਸ਼ਿਕਾਰ ਪੰਜਾਬ ਦੇ ਜ਼ਖ਼ਮਾਂ 'ਤੇ ਨਮਕ ਛਿੜਕਣ ਦੇ ਬਰਾਬਰ ਕਰਾਰ ਦਿੱਤਾ ਹੈ | ਲਿਬਰੇਸ਼ਨ ਦੇ ਸੂਬਾ ਸਕੱਤਰ ਕਾ. ਗੁਰਮੀਤ ਸਿੰਘ ਬਖਤਪੁਰ, ਸੁਖਦਰਸ਼ਨ ਸਿੰਘ ਨੱਤ ਅਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਜਦੋਂ ਪੰਜਾਬ ਦੇ ਬਹੁਤੇ ਜ਼ਿਲੇ੍ਹ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹਨ, ਕਰੀਬ 1400 ਪਿੰਡ ਪਾਣੀ ਵਿਚ ਡੁੱਬੇ ਹੋਏ ਹਨ ਤਾਂ ਇਸ ਮੌਕੇ ਇਹ ਗੈਰ ਜ਼ਿੰਮੇਵਾਰ ਵਿਅਕਤੀ ਇਨ੍ਹਾਂ ਹੜ੍ਹਾਂ ਲਈ ਉਲਟਾ ਪੰਜਾਬ ਨੂੰ ਹੀ ਦੋਸ਼ੀ ਠਹਿਰਾ ਰਹੇ ਹਨ | ਸ਼ਿਵਰਾਜ ਚੌਹਾਨ ਨੇ ਦੌਰਾ ਤਾਂ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੇ ਬਹਾਨੇ ਕੀਤਾ ਪਰ ਹੁਣ ਤੱਕ 3 ਲੱਖ ਏਕੜ ਤੋਂ ਕਿਤੇ ਵੱਧ ਪੱਕਣ ਦੇ ਨੇੜੇ ਆਈ ਫ਼ਸਲ ਸਮੇਤ ਖੇਤਾਂ ਪਸ਼ੂਆਂ, ਘਰਾਂ ਤੇ ਮਸ਼ੀਨਰੀ ਦੀ ਬੁਰੀ ਤਰ੍ਹਾਂ ਹੋਈ ਬਰਬਾਦੀ ਦੇ ਬਾਵਜੂਦ ਉਨ੍ਹਾਂ ਨੇ ਇਸ ਤ੍ਰਾਸਦੀ ਨੂੰ ਕੌਮੀ ਆਫ਼ਤ ਐਲਾਨਣ ਜਾਂ ਫ਼ੌਰੀ ਰਾਹਤ ਦੇਣ ਬਾਰੇ ਇਕ ਸ਼ਬਦ ਵੀ ਨਹੀਂ ਬੋਲਿਆ |
Ad Position 22
No active advertisement
ਪਿਛਲੀ ਖ਼ਬਰ ਸੱਭਿਆਚਾਰ ਚੇਤਨਾ ਮੰਚ ਨੇ ਲੋੜਵੰਦ ਪਰਿਵਾਰਾਂ ਨੂੰ ਦਿੱਤੀਆਂ ਤਰਪਾਲਾਂ ਅਗਲੀ ਖ਼ਬਰ ਵਰਕਸ ਬਰਾਂਚ ਦਾ ਕੰਮ ਕਰ ਰਹੇ ਨੇ ਖ਼ੁਦ ਸ਼ਹਿਰ ਦੇ ਪਤਵੰਤੇ
Ad Position 24