22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸੱਭਿਆਚਾਰ ਚੇਤਨਾ ਮੰਚ ਨੇ ਲੋੜਵੰਦ ਪਰਿਵਾਰਾਂ ਨੂੰ ਦਿੱਤੀਆਂ ਤਰਪਾਲਾਂ

Ad Position 21
No active advertisement
ਅਜੀਤ ਡੈਸਕ 07-09-2025
ਮਾਨਸਾ, 6 ਸਤੰਬਰ (ਸ.ਰਿ.)- ਸਭਿਆਚਾਰ ਚੇਤਨਾ ਮੰਚ ਮਾਨਸਾ ਨੇ ਜ਼ਿਲ•ੇ 'ਚ ਭਾਰੀ ਬਾਰਸ਼ ਨਾਲ ਹੋਏ ਨੁਕਸਾਨ ਅਤੇ ਪੀੜਤ ਪਰਿਵਾਰਾਂ ਦੀ ਵੱਧ ਤੋਂ ਵੱਧ ਹਰ ਪੱਖੋਂ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ | ਮੰਚ ਵਲੋਂ ਡੇਰਾ ਬਾਬਾ ਭਾਈ ਗੁਰਦਾਸ ਏਰੀਏ ਅਤੇ ਗੰਗਾ ਮਿੱਲ ਕੋਲ ਲੋੜਵੰਦ ਪਰਿਵਾਰਾਂ ਨੂੰ ਤਰਪਾਲਾਂ ਦਿੱਤੀਆਂ ਗਈਆਂ ਤਾਂ ਕਿ ਸਭ ਤੋਂ ਪਹਿਲਾਂ ਉਨ•ਾਂ ਦੇ ਰਹਿਣ ਬਸੇਰੇ ਠੀਕ ਹੋ ਸਕਣ | ਪ੍ਰਧਾਨ ਹਰਿੰਦਰ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਮੈਂਬਰਾਂ ਵਲੋਂ ਸਹਾਇਤਾ ਇਕੱਠੀ ਕਰ ਕੇ ਲੋੜਵੰਦਾਂ ਨੂੰ ਵਸਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਡਾ. ਜਨਕ ਰਾਜ ਸਿੰਗਲਾ, ਬਲਰਾਜ ਨੰਗਲ, ਰਾਜ ਜੋਸ਼ੀ, ਹਰਦੀਪ ਸਿੰਘ ਸਿੱਧੂ, ਪਿ੍ਤਪਾਲ ਸਿੰਘ, ਜਗਸੀਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਇਸ ਆਫ਼ ਮਾਨਸਾ ਵਲੋਂ ਬਾਰਿਸ਼ ਪ੍ਰਭਾਵਿਤ ਪਰਿਵਾਰਾਂ ਨੂੰ ਤਰਪਾਲਾਂ ਦੀ ਵੰਡ ਅਗਲੀ ਖ਼ਬਰ ਲਿਬਰੇਸ਼ਨ ਵਲੋਂ ਕੇਂਦਰੀ ਮੰਤਰੀ ਚੌਹਾਨ ਦੇ ਬਿਆਨ ਦੀ ਨਿੰਦਾ
Ad Position 24