22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 07-09-2025
ਬਠਿੰਡਾ, 6 ਸਤੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ ਸਿਰਸਾ ਰੇਲਵੇ ਲਾਈਨ ਪਾਰ ਕਰ ਰਿਹਾ ਇਕ ਨੌਜਵਾਨ ਅਚਾਨਕ ਰੇਲ ਗੱਡੀ ਹੇਠਾਂ ਆਉਣ ਕਾਰਨ ਕੁਚਲਿਆ ਗਿਆ | ਸੂਤਰਾਂ ਅਨੁਸਾਰ ਮਿ੍ਤਕ ਨੌਜਵਾਨ ਸਬਜ਼ੀ ਖਰੀਦਣ ਜਾ ਰਿਹਾ ਸੀ | ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗੋਇਲ ਤੁਰੰਤ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੀ | ਸਹਾਰਾ ਟੀਮ ਗੰਭੀਰ ਜ਼ਖਮੀ ਨੌਜਵਾਨ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖ਼ਲ ਕਰਵਾਇਆ | ਜਿੱਥੇ ਜ਼ਖਮੀ ਨੌਜਵਾਨ ਦੀ 3 ਘੰਟਿਆਂ ਬਾਅਦ ਮੌਤ ਹੋ ਗਈ | ਸਹਾਰਾ ਮੈਂਬਰ ਨੇ ਦੱਸਿਆ ਕਿ ਮਿ੍ਤਕ ਧੀਰਜ ਕੁਮਾਰ ਸੰਜੇ ਨਗਰ ਦਾ ਰਹਿਣ ਵਾਲਾ ਸੀ | ਜੀ. ਆਰ. ਪੀ. ਥਾਣੇ ਦੀ ਪੁਲਿਸ ਵੀ ਮੌਕੇ 'ਤੇ ਮੌਜੂਦ ਸੀ | ਸਹਾਰਾ ਟੀਮ ਨੇ ਮਿ੍ਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ | ਜੀ. ਆਰ. ਪੀ. ਥਾਣੇ ਦੀ ਪੁਲਿਸ ਵੱਲੋਂ ਮਿ੍ਤਕ ਨੌਜਵਾਨ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਗੁੱਜਰਾਂ ਵਿਖੇ ਗ੍ਰੰਥੀ ਸਿੰਘ ਦੇ ਘਰ ਦੀ ਛੱਤ ਡਿਗੀ <br/> ਅਗਲੀ ਖ਼ਬਰ ਵਾਇਸ ਆਫ਼ ਮਾਨਸਾ ਵਲੋਂ ਬਾਰਿਸ਼ ਪ੍ਰਭਾਵਿਤ ਪਰਿਵਾਰਾਂ ਨੂੰ ਤਰਪਾਲਾਂ ਦੀ ਵੰਡ
Ad Position 24