ਨਥਾਣਾ, 6 ਸਤੰਬਰ (ਗੁਰਦਰਸ਼ਨ ਲੁੱਧੜ)-ਪਿੰਡ ਗੰਗਾ ਦੇ ਸਵਰਗੀ ਸਰਪੰਚ ਦਰਸ਼ਨ ਸਿੰਘ ਦੇ ਚਚੇਰੇ ਭਰਾ ਅਤੇ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਸ਼ਖਸ ਨਾਇਬ ਸਿੰਘ (71) ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ | ਨਾਇਬ ਸਿੰਘ ਨੇ ਆਪਣੀ ਜ਼ਿੰਦਗੀ ਦਾ ਲੰਬਾ ਸਮਾਂ ਧਾਰਮਿਕ ਸਥਾਨਾਂ ਦੇ ਲੰਗਰਾਂ ਦੀ ਸੇਵਾ ਦੇ ਲੇਖੇ ਲਾਇਆ | ਯੁਵਕ ਸੇਵਾਵਾਂ ਕਲੱਬ ਦੇ ਮੈਂਬਰ ਹੁੰਦਿਆਂ ਉਨ੍ਹਾਂ ਜਿੱਥੇ ਇਲਾਕੇ ਨਾਲ ਸਬੰਧਿਤ ਵਿਰਾਸਤੀ ਸਾਹਿਤ ਸੰਭਾਲਣ ਲਈ ਉਪਰਾਲੇ ਕੀਤੇ, ਉੱਥੇ ਉਨ੍ਹਾਂ ਸਟੇਟ ਬੈਂਕ ਆਫ਼ ਪਟਿਆਲਾ ਦੇ ਸਹਿਯੋਗ ਨਾਲ ਪਿੰਡ ਵਿਚ ਕਈ ਵਾਰ ਸਿਹਤ ਸੇਵਾਵਾਂ ਦੇ ਕੈਂਪ ਵੀ ਲਗਵਾਏ | ਉਨ੍ਹਾਂ ਦੇ ਦਿਹਾਂਤ 'ਤੇ ਇਲਾਕੇ ਦੇ ਧਾਰਮਿਕ ਸੰਗਠਨਾਂ, ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਪੰਜਾਬੀ ਸਾਹਿਤ ਸਭਾਵਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |