22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵੇਰਕਾ ਮਿਲਕ ਪਲਾਂਟ ਤੋਂ ਹੜ੍ਹ ਪੀੜਤ ਇਲਾਕਿਆਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ

Ad Position 21
No active advertisement
ਅਜੀਤ ਡੈਸਕ 07-09-2025
ਸੰਗਰੂਰ, 6 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਵਿਚ ਪਿਛਲੇ ਦਿਨਾਂ ਤੋਂ ਬਣੀ ਹੜ੍ਹਾਂ ਦੀ ਸਥਿਤੀ ਕਾਰਨ ਕਈ ਪਿੰਡ ਪਾਣੀ ਨਾਲ ਪ੍ਰਭਾਵਿਤ ਹੋ ਗਏ ਹਨ | ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ ਮਿਲਕਫੈੱਡ ਪੰਜਾਬ ਵਲੋਂ ਹੜ੍ਹ ਪੀੜਤ ਇਲਾਕਿਆਂ ਵਿਚ ਰਾਹਤ ਸਮਗਰੀ ਭੇਜੀ ਜਾ ਰਹੀ ਹੈ | ਇਸ ਕੜੀ ਦੇ ਤਹਿਤ ਅੱਜ ਵੇਰਕਾ ਮਿਲਕ ਪਲਾਂਟ ਸੰਗਰੂਰ ਤੋਂ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ, ਮਿਲਕਫੈੱਡ ਪੰਜਾਬ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੇ ਗਏ | ਇਸ ਮੌਕੇ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਪੰਜਾਬ ਵਿਚ ਜਿਹੜੇ ਖੇਤਰਾਂ ਵਿਚ ਹੜ੍ਹ ਆਏ ਹੋਏ ਹਨ, ਉੱਥੇ ਮਿਲਕਫੈੱਡ ਪੰਜਾਬ ਅਧੀਨ ਆਉਦੇਂ ਵੱਖ-ਵੱਖ ਵੇਰਕਾ ਮਿਲਕ ਪਲਾਂਟਾਂ ਵਲੋਂ ਰਾਹਤ ਸਮਗਰੀ ਭੇਜੀ ਜਾ ਰਹੀ ਹੈ ਤਾਂ ਕਿ ਇਸ ਦੁੱਖ ਦੀ ਘੜੀ ਵਿਚ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਸਕੇ | ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਮਿਲਕਫੈੱਡ ਪੰਜਾਬ ਜਿੱਥੇ ਦੁੱਧ ਉਤਪਾਦਕ ਕਿਸਾਨਾਂ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਹੈ ਉੱਥੇ ਇਹ ਵਿਭਾਗ ਪੰਜਾਬ ਉੱਤੇ ਆਉਂਦੀ ਹਰ ਪ੍ਰੇਸ਼ਾਨੀ ਵਿਚ ਲੋਕਾਂ ਦੀ ਮਦਦ ਲਈ ਵਧ ਚੜ੍ਹ ਕੇ ਹਿੱਸਾ ਲੈਂਦਾ ਹੈ | ਇਸ ਮੌਕੇ ਬਲਜੀਤ ਕੌਰ ਚੇਅਰਪਰਸਨ ਵੇਰਕਾ ਮਿਲਕ ਪਲਾਂਟ ਸੰਗਰੂਰ, ਸਮੂਹ ਬੋਰਡ ਆਫ਼ ਡਾਇਰੈਕਟਰਜ਼, ਹਰਜਿੰਦਰ ਸਿੰਘ ਜਨਰਲ ਮੈਨੇਜਰ, ਮਿਲਕਫੈੱਡ ਪੰਜਾਬ ਦੇ ਨੁਮਾਇੰਦੇ ਸੁਰਜੀਤ ਸਿੰਘ ਭਦੌੜ, ਜਨਰਲ ਮੈਨੇਜਰ ਕੈਟਲਫੀਡ ਪਲਾਂਟ ਖੰਨਾ, ਅਨਿਮੇਸ਼ ਪ੍ਰਮਾਣਿਕ ਜਨਰਲ ਮੈਨੇਜਰ ਵੇਰਕਾ ਮਿਲਕ ਪਲਾਂਟ ਪਟਿਆਲਾ, ਪ੍ਰਦੀਪ ਮਲਹੋਤਰਾ, ਸੁਖਚੈਨ ਸਿੰਘ ਮੈਨੇਜਰ ਇੰਜ:, ਏ.ਕੇ ਸੈਨ ਇੰਚਾਰਜ ਉਤਪਾਦਨ, ਕੁਸਮ ਲਤਾ ਇੰਚਾਰਜ ਕੁਆਲਿਟੀ, ਮਨੋਜ ਕੁਮਾਰ ਇੰਚਾਰਜ ਮੰਡੀਕਰਨ, ਜਸਬੀਰ ਕੌਰ ਇੰਚਾਰਜ ਲੇਖਾ, ਸਪਨਦੀਪ ਸਿੰਘ ਇੰਚਾਰਜ ਦੁੱਧ ਪ੍ਰਾਪਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਨੇ ਮੀਟਿੰਗ ਦੌਰਾਨ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਅਗਲੀ ਖ਼ਬਰ ਨੌਜਵਾਨ ਵੱਡੀ ਗਿਣਤੀ ਵਿਚ ਹੋਏ ਭਾਜਪਾ 'ਚ ਸ਼ਾਮਿਲ
Ad Position 24