19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਗੁਰਪ੍ਰੀਤ ਸਿੰਘ ਖਟੜਾ ਸੂਬਾ ਪ੍ਰਧਾਨ, ਮਨਪ੍ਰੀਤ ਸਿੰਘ ਬਠਿੰਡਾ ਜਰਨਲ ਸਕੱਤਰ ਬਣੇ

Ad Position 21
No active advertisement
ਅਜੀਤ ਡੈਸਕ 24-09-2025

ਮਹਿਰਾਜ, 23 ਸਤੰਬਰ (ਸੁਖਪਾਲ ਮਹਿਰਾਜ)-ਮਨਿਸਟਰੀਅਲ ਸਟਾਫ਼ ਸਿਖਿਆ ਵਿਭਾਗ ਦੀ ਸੂਬਾ ਪ੍ਰਧਾਨ ਅਤੇ ਸੂਬਾ ਸਕੱਤਰ ਦੀ ਚੋਣ ਮਲਕੀਤ ਸਿੰਘ ਸੁਪਰਡੈਂਟ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮਿ੍ਤਸਰ ਦੀ ਸੁਚੱਜੀ ਰਹਿਨੁਮਾਈ ਹੇਠ ਹੋਈ | ਇਸ ਚੋਣ ਦੌਰਾਨ ਹਾਜ਼ਰ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਪ੍ਰਧਾਨ ਅਤੇ ਜ਼ਿਲ੍ਹਾ ਸਕੱਤਰਾਂ ਵਲੋਂ ਸੂਬਾ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਚੋਣ ਦੌਰਾਨ ਗੁਰਪ੍ਰੀਤ ਸਿੰਘ ਖੱਟੜਾ ਜ਼ਿਲ੍ਹਾ ਸਿਖਿਆ ਅਫ਼ਸਰ (ਐਸਿ:) ਲੁਧਿਆਣਾ ਸੂਬਾ ਪ੍ਰਧਾਨ ਅਤੇ ਮਨਪ੍ਰੀਤ ਸਿੰਘ ਬਠਿੰਡਾ ਸੂਬਾ ਸਕੱਤਰ ਚੁਣਿਆ ਗਿਆ | ਇਹ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਮਨਪ੍ਰੀਤ ਸਿੰਘ ਮਹਿਰਾਜ ਨੇ ਦੱਸਿਆ ਕਿ ਪਹਿਲਾਂ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਜਨਰਲ ਸਕੱਤਰ ਵਲੋਂ ਮਤਾ ਪਾਸ ਕਰਕੇ ਪੁਰਾਣੀ ਸੂਬਾ ਬਾਡੀ ਨੂੰ ਭੰਗ ਕੀਤਾ ਗਿਆ ਅਤੇ ਪੁਰਾਣੀ ਸੂਬਾ ਬਾਡੀ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ, ਉਪਰੰਤ ਨਵੇਂ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਅਤੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬਠਿੰਡਾ ਨੇ ਵਿਸ਼ਵਾਸ ਦਿਵਾਇਆ ਕਿ ਸਿੱਖਿਆ ਵਿਭਾਗ ਦੇ ਇਕੱਲੇ-ਇਕੱਲੇ ਕਲੈਰੀਕਲ ਕਾਮਿਆ ਨੂੰ ਇਕੱਠੇ ਕਰਕੇ ਮੁਲਾਜ਼ਮਾਂ ਦੀਆਂ ਪੈਡਿੰਗ ਮੰਗਾਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ ਸਰਕਾਰ ਨਾਲ ਲੜਾਈ ਵਿੱਢਣ ਲਈ ਹਮੇਸ਼ਾ ਸਿੱਖਿਆ ਵਿਭਾਗ ਦੇ ਸਾਥੀਆਂ ਨੂੰ ਨਾਲ ਲੈ ਕੇ ਯੋਗਦਾਨ ਪਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਲੋਂ ਚਾਰ ਨੌਜਵਾਨ 299 ਗਰਾਮ ਹੈਰਇਨ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਪਰਾਲੀ ਫੂਕਣ ਵਾਲੇ ਕਿਸਾਨਾਂ ਨੂੰ ਜੇਲ੍ਹੀਂ ਡੱਕਣ ਦੇ ਹੁਕਮਾਂ ਦਾ ਭਾਕਿਯੂ ਡਕੌਂਦਾ (ਧਨੇਰ) ਵਲੋਂ ਵਿਰੋਧ
Ad Position 24