19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਵੱਖ-ਵੱਖ ਥਾਵਾਂ ਤੋਂ ਚਿੱਟਾ, ਭੁੱਕੀ, ਕੈਪਸੂਲ ਤੇ ਲਾਹਣ ਸਮੇਤ ਅੱਧੀ ਦਰਜਨ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 24-09-2025
ਬਠਿੰਡਾ, 23 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਵੱਖ-ਵੱਖ ਥਾਵਾਂ 'ਤੋਂ ਅੱਧੀ ਦਰਜਨ ਵਿਅਕਤੀਆਂ ਨੂੰ ਚਿੱਟਾ (ਹੈਰੋਇਨ), ਭੁੱਕੀ (ਚੂਰਾ ਪੋਸਤ), ਕੈਪਸੂਲ ਤੇ ਲਾਹਣ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿੰਨ੍ਹਾਂ ਦੇ ਖਿਲਾਫ਼ ਸਬੰਧਿਤ ਪੁਲਿਸ ਥਾਣਿਆਂ 'ਚ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ | ਪਹਿਲੇ ਮਾਮਲੇ ਸਬੰਧੀ ਥਾਣਾ ਸਦਰ ਬਠਿੰਡਾ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਫਰਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਸਥਿਤ ਗ੍ਰੋਥ ਸੈਂਟਰ ਵਿਖੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 7.25 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਧਰਮਪਾਲ ਸਿੰਘ ਵਾਸੀ ਮੁਲਤਾਨੀਆਂ ਵਜੋਂ ਹੋਈ | ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹੌਲਦਾਰ ਪ੍ਰਦੀਪ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਬੱਲੂਆਣਾ ਨੇੜਿਓਾ ਅਬਦੁਲ ਖਾਨ ਵਾਸੀ ਪਿੰਡ ਨੇਹੀਂਆਂ ਵਾਲਾ ਨੂੰ 6 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ ਤੇ ਦੋਂਵਾਂ ਦੇ ਖਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੌਲਦਾਰ ਸੁੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਬੀੜ ਤਲਾਬ 'ਚੋਂ 520 ਲੀਟਰ ਲਾਹਣ ਅਤੇ 5 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ, ਜਿਸ ਦੇ ਆਧਾਰ 'ਤੇ ਅੰਗਰੇਜ਼ ਸਿੰਘ ਵਾਸੀ ਤਿਉਣਾ ਦੇ ਖਿਲਾਫ਼ ਮੁਕੱਦਮਾ ਦਰਜ ਕਰਦਿਆਂ ਉਸ ਦੀ ਭਾਲ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਥਾਣਾ ਸਿਵਲ ਲਾਈਨ ਦੀ ਸਬ-ਇੰਸਪੈਕਟਰ ਨਾਜ਼ਦੀਪ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਮਾਡਲ ਟਾਊਨ ਫੇਸ-1 ਦੇ ਖੇਤਰ 'ਚੋਂ ਇਕਬਾਲ ਸਿੰਘ ਵਾਸੀ ਭਾਈ ਮਤੀ ਦਾਸ ਨਗਰ ਨੂੰ 2.77 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਦਿਆਂ ਉਸ ਦੇ ਖਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ | ਥਾਣਾ ਕੈਨਾਲ ਕਲੋਨੀ ਦੇ ਸਹਾਇਕ ਥਾਣੇਦਾਰ ਸ਼ਿਵਰਾਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਅਨੂਪਨਗਰ ਨੇੜਿਓਾ ਚੰਦਰ ਸਿੰਘ ਵਾਸੀ ਬਲਰਾਜ ਨਗਰ ਅਤੇ ਨਰਿੰਦਰ ਸਿੰਘ ਵਾਸੀ ਸਿਰਸਾ ਨੂੰ 600 ਕੈਪਸੂਲਾਂ ਸਮੇਤ ਗਿ੍ਫ਼ਤਾਰ ਕਰਦਿਆਂ ਉਨ੍ਹਾਂ ਖਿਲਾਫ਼ ਥਾਣਾ ਮੁਕੱਦਮਾ ਦਰਜ ਕਰਨ ਬਾਅਦ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ | ਇਸੇ ਤਰ੍ਹਾਂ ਥਾਣਾ ਕੈਂਟ ਦੇ ਹੌਲਦਾਰ ਨਵਦੀਪ ਰਾਏ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਸਥਾਨਕ ਬੀਬੀਵਾਲਾ ਰੋਡ ਤੋਂ ਇਕ ਵਿਅਕਤੀ ਨੂੰ 1 ਕਿੱਲੋ 100 ਗ੍ਰਾਮ ਭੁੱਕੀ (ਚੂਰਾ ਪੋਸਤ) ਸਮੇਤ ਗਿ੍ਫ਼ਤਾਰ ਕੀਤਾ ਹੈ, ਦੀ ਪਹਿਚਾਣ ਅੰਮਿ੍ਤਪਾਲ ਸਿੰਘ ਵਾਸੀ ਬਾਬਾ ਫ਼ਰੀਦ ਨਗਰ ਵਜੋਂ ਹੋਈ ਹੈ ਤੇ ਉਸ ਦੇ ਖਿਲਾਫ਼ ਥਾਣਾ ਕੈਂਟ 'ਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਤੁੰਗਵਾਲੀ ਵਿਖੇ ਸਕੂਲੀ ਬੱਚਿਆਂ ਨੂੰ ਕਮੀਜ਼ਾਂ ਅਤੇ ਟੌਪ ਦਿੱਤੇ
Ad Position 24