20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਰੋਸ ਧਰਨਾ <br/>

Ad Position 21
No active advertisement
ਅਜੀਤ ਡੈਸਕ 25-09-2025
ਬਠਿੰਡਾ, 24 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਆਲ ਇੰਡੀਆ ਸਟੇਟ ਗੌਰਮਿੰਟ ਇੰਮਪਲਾਇਜ਼ ਫੈਡਰੇਸ਼ਨ ਦੇ ਸੱਦੇ 'ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਗਿਆ, ਜਿਸ ਦੀ ਪ੍ਰਧਾਨਗੀ ਪ੍ਰਧਾਨ ਹਰਨੇਕ ਸਿੰਘ ਗਹਿਰੀ ਨੇ ਕੀਤੀ | ਇਸ ਮੌਕੇ ਜ਼ਿਲ੍ਹਾ ਪੈ੍ਰਸ ਸਕੱਤਰ ਗੁਰਮੀਤ ਸਿੰਘ ਭੋਡੀਪੁਰਾ ਅਤੇ ਪੀ. ਡਬਲਿਯ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸ਼ਰਮਾ, ਗੌਰਮਿੰਟ ਟੀਚਰ ਯੂਨੀਅਨ ਦੇ ਲੈਕਚਰਾਰ ਬਲਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਪੈਨਸ਼ਨਰਾਂ 'ਤੇ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾ ਰਹੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ, ਨਵ ਨਿਯੁੱਕਤ ਮੁਲਾਜ਼ਮਾਂ 'ਤੇ ਕੇਂਦਰੀ ਪੈਟਰਨ ਲਾਗੂ ਕਰਕੇ ਮੁਲਾਜ਼ਮਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ | ਸੀਨੀਅਰ ਮੀਤ ਪਧਾਨ ਧਰਮ ਸਿੰਘ ਕੋਠਾ ਗੁਰੂ, ਫੈਡਰੇਸ਼ਨ ਆਗੂ ਹੰਸਰਾਜ ਬੀਜਵਾ, ਗੁਰਚਰਨ ਸਿੰਘ ਜੌੜਕੀਆਂ ਤੇ ਗੁਰਜੰਟ ਸਿੰਘ ਮੌੜ ਨੇ ਕਿਹਾ ਕਿ ਡੀ. ਏ. ਦੀਆਂ ਕਿਸ਼ਤਾਂ ਦਾ ਬਕਾਇਆ ਤੇ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਦੀ ਉਨ੍ਹਾਂ ਦੀ ਜਥੇਬੰਦੀ ਸਖਤ ਨਿਖੇਧੀ ਕਰਦੀ ਹੈ | ਪਰਮ ਚੰਦ ਬਠਿੰਡਾ, ਰਾਮਰੱਖਾ ਸਿੰਘ ਤਲਵੰਡੀ, ਸੁਖਰਾਜ ਤਲਵੰਡੀ, ਬਲਜਿੰਦਰ ਚੁੱਘੇ, ਵਿਸਾਖਾ ਸਿੰਘ, ਸੁਖਦੇਵ ਰਾਮ ਸੂਚ, ਰਾਜਾ ਸਿੰਘ ਤਲਵੰਡੀ, ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 11 ਅਕਤੂਬਰ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਕੀਤੀ ਜਾਣ ਵਾਲੀ ਸੰਗਰੂਰ ਰੈਲੀ ਵਿਚ ਫੈਡਰੇਸ਼ਨ ਭਰਵੀਂ ਸ਼ਮੂਲੀਅਤ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਹੜ੍ਹ ਪੀੜਤਾਂ ਲਈ ਇਕੱਤਰ ਕੀਤੀ 2300 ਮਣ ਕਣਕ <br/>
Ad Position 24