ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-69ਵੀਂਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਤਹਿਤ ਸਥਾਨਕ ਪੁਲਿਸ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪ੍ਰਸੰਸਾ ਯੋਗ ਪ੍ਰਦਰਸ਼ਨ ਕੀਤਾ | ਇੰਨ੍ਹਾਂ ਖੇਡਾਂ ਵਿਚ ਵਿਦਿਆਰਥੀਆਂ ਨੇ ਕਈ ਮੈਡਲ ਹਾਸਲ ਕੀਤੇ | ਖਿਡਾਰੀਆਂ ਨੇ ਕਿ੍ਕਟ ਵਿਚ ਜ਼ਿਲ੍ਹਾ ਪੱਧਰ ਤੇ ਅੰਡਰ-19 (ਲੜਕਿਆਂ) ਨੇ 5 ਸੋਨੇ ਦੇ ਤਗਮੇ, ਅੰਡਰ-17 'ਚ 3 ਸੋਨੇ ਦੇ ਤਗਮੇ ਅਤੇ ਅੰਡਰ-14 'ਚ 4 ਚਾਂਦੀ ਦੇ ਤਗਮੇ ਜਿੱਤੇ | ਪੁਲਿਸ ਪਬਲਿਕ ਸਕੂਲ ਦੀ ਪਿ੍ੰਸੀਪਲ ਮੋਨਿਕਾ ਸਿੰਘ ਨੇ ਦੱਸਿਆ ਕਿ ਐਥਲੈਟਿਕਸ 'ਚ ਲੜਕਿਆਂ ਦੁਆਰਾ 400 ਮੀਟਰ ਅਤੇ 200 ਮੀਟਰ ਦੌੜ ਵਿਚ ਸੋਨੇ ਦੇ ਤਗਮੇ ਪ੍ਰਾਪਤ ਕੀਤੇ | ਕਿੱਕ ਬਾਕਸਿੰਗ ਵਿਚ 2 ਸੋਨੇ ਦੇ ਤਗਮੇ, ਕੁਰਾਸ ਤੇ ਕਰਾਟੇ 'ਚ ਇਕ ਸੋਨੇ ਦਾ ਤਗਮਾ ਅਤੇ ਦੋ ਚਾਂਦੀ ਦੇ ਤਗਮੇ ਪ੍ਰਾਪਤ ਕੀਤੇ | ਡਿਸਕ ਥਰੋ ਵਿਚ ਇਕ ਚਾਂਦੀ ਦਾ ਤਗਮਾ ਅਤੇ ਬਾਸਕਿਟ ਬਾਲ ਦੀ ਅੰਡਰ-17 'ਚ ਇਕ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਕੁੱਲ 14 ਸੋਨੇ ਦੇ, 9 ਚਾਂਦੀ ਦੇ ਅਤੇ ਇਕ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ | ਪਿ੍ੰਸੀਪਲ ਨੇ ਸਾਰੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਾਰੇ ਕੋਚਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆ ਦੀਆਂ ਵਧਾਈ ਦਿੱਤੀ | ਇਸ ਤੋਂ ਇਲਾਵਾ ਖੇਡਾਂ ਵਿਚ ਅੱਗੇ ਵੱਧਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਸਾਡੇ ਜੀਵਨ ਦਾ ਮਹੱਤਵਪੂਰਨ ਅੰਗ ਹਨ |