14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਰਕਲ ਭਾਈ ਬਖਤੌਰ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਜਨਮੇਜਾ ਸਿੰਘ ਸੇਖੋਂ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 27-09-2025
ਮੌੜ ਮੰਡੀ, 26 ਸਤੰਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਸਰਕਲ ਪੱਧਰ ਦੀਆਂ ਅਹੁਦੇਦਾਰੀਆਂ ਦਾ ਐਲਾਨ ਕੀਤਾ ਗਿਆ, ਜਿਸ ਵਿਚ ਸਰਕਲ ਜੋਧਪੁਰ, ਸਰਕਲ ਮਾਈਸਰਖਾਨਾ, ਸਰਕਲ ਭਾਈ ਬਖਤੌਰ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ | ਬੀਤੇ ਦਿਨ ਸਰਕਲ ਭਾਈ ਬਖਤੌਰ ਦੇ ਨਵ ਨਿਯੁਕਤ ਸਰਕਲ ਪ੍ਰਧਾਨ ਹਰਜਸ ਸਿੰਘ ਘਸੋਖਾਨਾ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕੋਟਭਾਰਾ, ਮੀਤ ਪ੍ਰਧਾਨ ਕੌਰ ਸਿੰਘ ਘਸੋਖਾਨਾ, ਗੁਰਵਿੰਦਰ ਸਿੰਘ ਬੰਟੀ ਨੰਬਰਦਾਰ ਮੀਤ ਪ੍ਰਧਾਨ ਆਦਿ ਤੋਂ ਇਲਾਵਾ ਹੋਰਨਾਂ ਅਹੁਦੇਦਾਰਾਂ ਨੇ ਸਾਬਕਾ ਮੰਤਰੀ ਅਤੇ ਹਲਕਾ ਮੌੜ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ਨਾਲ ਮੁਲਾਕਾਤ ਕੀਤੀ ਅਤੇ ਨਿਯੁਕਤੀਆਂ ਲਈ ਧੰਨਵਾਦ ਵੀ ਕੀਤਾ | ਇਸ ਮੌਕੇ ਪਾਰਟੀ ਦੀ ਮਜ਼ਬੂਤੀ ਲਈ ਵਿਸਥਾਰ ਸਹਿਤ ਵਿਚਾਰ ਚਰਚਾ ਵੀ ਹੋਈ | ਸਾਰੇ ਹੀ ਨਵ ਨਿਯੁਕਤ ਅਹੁਦੇਦਾਰਾਂ ਨੇ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਸਾਬਕਾ ਚੇਅਰਮੈਨ ਰਾਜਵੰਤ ਸਿੰਘ ਕੋਟਭਾਰਾ, ਡਾ.ਜਗਸੀਰ ਸਿੰਘ, ਬਲਦੇਵ ਸਿੰਘ ਸੀਨੀਅਰ ਆਗੂ, ਪ੍ਰਸ਼ਨ ਸਿੰਘ ਫ਼ੌਜੀ, ਗੁਰਦੇਵ ਸਿੰਘ ਸਾਬਕਾ ਸਰਪੰਚ, ਹਰਜਿੰਦਰ ਸਿੰਘ ਭੋਲਾ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਖਿਆਰਥੀਆਂ ਨੂੰ ਡੇਅਰੀ ਫਾਰਮਿੰਗ ਦੀ ਸਿਖਲਾਈ ਦਿੱਤੀ ਅਗਲੀ ਖ਼ਬਰ ਡਿਪਸ ਕਾਲਜ ਵਿਚ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਦੀ ਆਮਦ 'ਤੇ ਓਰੀਐਨਟੇਸ਼ਨ ਪ੍ਰੋਗਰਾਮ <br/>
Ad Position 24