14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਬਠਿੰਡਾ ਜੇਲ੍ਹ 'ਚ ਬੰਦ ਕੈਦੀਆਂ ਦੇ ਦੋ ਗੱੁਟ ਆਪਸ ਵਿਚ ਭਿੜੇ, ਚਾਰ ਕੈਦੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 27-09-2025
ਬਠਿੰਡਾ, 26 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਸੂਬੇ ਦੀ ਅਤਿ ਸੁਰੱਖਿਅਤ ਮੰਨੀ ਜਾਂਦੀ ਕੇਂਦਰੀ ਜੇਲ੍ਹ ਬਠਿੰਡਾ ਦੇ ਪ੍ਰਸ਼ਾਸਨ ਦਾ ਇੱਥੇ ਬੰਦ ਕੈਦੀਆਂ ਅਤੇ ਹਵਾਲਾਤੀਆਂ 'ਤੇ ਕੰਟਰੋਲ ਬਿਲਕੱੁਲ ਠੁੱਸ ਦਿਖਾਈ ਦੇ ਰਿਹਾ ਹੈ ਕਿਉਂਕਿ ਆਏ ਦਿਨ ਜੇਲ੍ਹ ਦੇ ਬੰਦੀਆਂ ਕੋਲੋਂ ਨਸ਼ੀਲੇ ਪਦਾਰਥਾਂ ਸਮੇਤ ਮੋਬਾਇਲ ਫੋਨ ਵਗੈਰਾ ਬਰਾਮਦ ਹੋਣ ਤੋਂ ਇਲਾਵਾ ਉਨ੍ਹਾਂ ਦੇ ਆਪਸ ਵਿਚ ਭਿੜਣ ਦੀਆਂ ਨਿੱਤ ਵਾਂਗ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ | ਬੀਤੇ ਕੱਲ ਜੇਲ੍ਹ 'ਚ ਬੰਦ ਕੈਦੀਆਂ ਦੇ ਦੋ ਗੁੱਟਾਂ ਵਿਚਕਾਰ ਖੂਨੀ ਝੜਪਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਚਾਰ 'ਚੋਂ ਤਿੰਨ ਕੈਦੀਆਂ ਦੇ ਸਿਰ 'ਤੇ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ | ਇਹ ਵੀ ਪਤਾ ਲੱਗਿਆ ਕਿ ਮੁੱਢਲਾ ਇਲਾਜ ਕਰਵਾਉਣ ਤੋਂ ਬਾਅਦ ਇੰਨ੍ਹਾਂ ਕੈਦੀਆਂ ਨੇ ਹਸਪਤਾਲ 'ਚ ਦਾਖਲ ਰਹਿਣ ਤੋਂ ਇਨਕਾਰ ਦਿੱਤਾ ਤੇ ਉਨ੍ਹਾਂ ਨੂੰ ਮੁੜ ਰਾਤੋਂ-ਰਾਤ ਵਾਪਿਸ ਬਠਿੰਡਾ ਜੇਲ੍ਹ ਅੰਦਰ ਭੇਜ ਦਿੱਤਾ ਗਿਆ ਤੇ ਦੋਂਵੇ ਧਿਰਾਂ ਇਕ-ਦੂਜੇ ਖਿਲਾਫ਼ ਪੁਲਿਸ ਕੋਲ ਬਿਆਨ ਦਰਜ ਕਰਵਾਉਣ ਲਈ ਅਜੇ ਰਾਜੀ ਨਹੀਂ ਦੱਸੀਆਂ ਜਾ ਰਹੀਆਂ | ਇਸ ਖੂਨੀ ਝੜਪ 'ਤੇ ਸਹੀ ਪਾਉਂਦਿਆਂ ਜੇਲ੍ਹ ਪੁਲਿਸ ਚੌਕੀ ਦੇ ਇਕ ਮੁਲਾਜ਼ਮ ਨੇ ਦੱਸਿਆ ਕਿ ਜੇਲ੍ਹ 'ਚ ਬੰਦ ਕੈਦੀਆਂ ਗੁਰਪ੍ਰੀਤ, ਸਾਜਨ, ਅਨੂਪ ਅਤੇ ਗੁਰਪ੍ਰੀਤ ਦਰਮਿਆਨ ਕਿਸੇ ਪੁਰਾਣੀ ਰੰਜ਼ਿਸ ਨੂੰ ਲੈ ਕੇ ਲੜਾਈ ਹੋਈ ਹੈ, ਜਿਸ ਦੌਰਾਨ ਗੁਰਪ੍ਰੀਤ, ਸਾਜਨ ਤੇ ਗੁਰਪ੍ਰੀਤ ਦੇ ਸਿਰ 'ਤੇ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਦਾ ਬਠਿੰਡਾ ਦੇ ਸਿਵਲ ਹਸਪਤਾਲ ਤੋਂ ਇਲਾਜ ਕਰਵਾਉਣ ਉਪਰੰਤ ਮੁੜ ਜੇਲ੍ਹ ਲੈ ਆਂਦਾ ਹੈ | ਉਨ੍ਹਾਂ ਕਿਹਾ ਕਿ ਲੜ੍ਹਾਈ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਤੇ ਪਰ ਅਜੇ ਤੱਕ ਦੋਵੇਂ ਧਿਰਾਂ ਨੇ ਪੁਲਿਸ ਕੋਲ ਬਿਆਨ ਦਰਜ ਨਹੀਂ ਕਰਵਾਏ ਤੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਸਬੰਧੀ ਗੱਲਬਾਤ ਕਰਨ ਲਈ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਨਾਲ ਕਈ ਵਾਰ ਉਨ੍ਹਾਂ ਦੇ ਮੋਬਾਇਲ ਫੋਨ 'ਤੇ ਸੰਪਰਕ ਕੀਤਾ ਗਿਆ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ |
Ad Position 22
No active advertisement
ਪਿਛਲੀ ਖ਼ਬਰ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਪ੍ਰਧਾਨ ਮੰਤਰੀ ਨੇ ਜੀ.ਐਸ.ਟੀ. 'ਚ ਕਟੌਤੀ ਕਰਕੇ ਦੇਸ਼ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਗੁਰਪ੍ਰੀਤ ਮਲੂਕਾ
Ad Position 24