15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਬਾਬਾ ਮੋਨੀ ਜੀ ਮਹਾਰਾਜ ਡਿਗਰੀ ਕਾਲਜ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 27-09-2025
ਲਹਿਰਾ ਮੁਹੱਬਤ, 26 ਸਤੰਬਰ (ਚਰਨਜੀਤ ਸਿੰਘ)-ਬਾਬਾ ਮੋਨੀ ਜੀ ਮਹਾਰਾਜ ਡਿਗਰੀ ਕਾਲਜ ਲਹਿਰਾ ਮਹੱਬਤ ਦਾ ਬੀ. ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਡਾਇਰੈਕਟਰ ਕੇਸਰ ਸਿੰਘ ਧਲੇਵਾਂ, ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ ਅਤੇ ਐਡਮਿਨ ਇੰਚਾਰਜ ਕੁਲਵੀਰ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਗੁਰਦੀਪ ਸਿੰਘ ਨੇ ਪਹਿਲਾ, ਜਸਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ ਨੇ ਦੂਜਾ ਅਤੇ ਮਨਪ੍ਰੀਤ ਕੌਰ ਪੁੱਤਰੀ ਮੁਖਤਿਆਰ ਸਿੰਘ ਨੇ ਨਾਲ ਤੀਜਾ ਸਥਾਨ ਹਾਸਲ ਕੀਤਾ | ਇੰਚਾਰਜ ਪਿ੍ੰਸੀਪਲ ਅਮਨਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਕੇ ਤਰੱਕੀਆਂ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ | ਇਸ ਸਮੇਂ ਸਟਾਫ਼ ਮੈਂਬਰ ਪ੍ਰੋ: ਮੋਨਿਕਾ ਗਰਗ, ਪ੍ਰੋ: ਰਮਨਦੀਪ ਕੌਰ, ਪ੍ਰੋ: ਅਵਨੀਤ ਕੌਰ, ਪ੍ਰੋ: ਸੁਖਦੀਪ ਕੌਰ, ਪ੍ਰੋ: ਲਵਪ੍ਰੀਤ ਕੌਰ, ਪ੍ਰੋ: ਰੁਚੀਕਾ, ਪ੍ਰੋ: ਨਵਦੀਪ ਸ਼ਰਮਾ, ਪ੍ਰੋ: ਜਗਪ੍ਰੀਤ ਕੌਰ, ਪ੍ਰੋ: ਨਵਜੋਤ ਕੌਰ, ਪ੍ਰੋ: ਰਵਿੰਦਰ ਕੌਰ, ਪ੍ਰੋ: ਅਕਾਸ਼ਦੀਪ, ਪ੍ਰੋ: ਜਸਕਰਨ ਸਿੰਘ, ਪ੍ਰੋ: ਕੁਲਦੀਪ ਸਿੰਘ ਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ 8 ਸਰਕਾਰੀ ਅਦਾਰਿਆਂ ਵਿਚੋਂ ਵੀ ਮਿਲਿਆ ਡੇਂਗੂ ਦਾ ਲਾਰਵਾ ਅਗਲੀ ਖ਼ਬਰ 'ਮਿਸ਼ਨ ਸਮਰੱਥ' ਤਹਿਤ ਹੁਣ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀ ਸਿੱਖਿਆ ਸਮਰੱਥਾ ਨੂੰ ਜਾਂਚਣਗੇ ਸੈਕੰਡਰੀ ਸਕੂਲਾਂ ਦੇ ਅਧ...
Ad Position 24