ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਨਗਰ ਬਠਿੰਡਾ ਵਿਖੇ ਸੀ.ਬੀ.ਐਸ.ਈ. ਵਲੋਂ ਅਧਿਆਪਕਾਂ ਲਈ ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਦੇ ਵਿਸ਼ੇ 'ਤੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਵਰਕਸ਼ਾਪ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਸਮਾਰੋਹ ਨਾਲ ਹੋਈ ਉਪਰੰਤ ਸਕੂਲ ਦੀ ਸਮੁੱਚੀ ਮੈਨੇਜਮੈਂਟ ਵਲੋਂ ਅਤੇ ਪਿ੍ੰਸੀਪਲ ਸ੍ਰੀਮਤੀ ਜਸਦੀਪ ਕੌਰ ਮਾਨ ਨੇ ਆਏ ਹੋਏ ਰਿਸੋਰਸ ਪਰਸ਼ਨ ਮੈਡਮ ਸ਼ਿਮਪੀ, ਮੈਡਮ ਮਿਨਾਕਸ਼ੀ ਦਾ ਨਿੱਘਾ ਸਵਾਗਤ ਕੀਤਾ ਅਤੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ ਅਧਿਆਪਨ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ, ਰੌਚਕ ਅਤੇ ਵਿਅਕਤੀਗਤ ਬਣਾਉਣ ਵਿਚ ਮਦਦਗਾਰ ਸਾਬਤ ਹੋਵੇਗੀ | ਇਸ ਕਰਕੇ ਅਧਿਆਪਕਾਂ ਨੂੰ ਸਮੇਂ ਦੇ ਨਾਲ-ਨਾਲ ਨਵੀਨ ਤਕਨਾਲੋਜੀ ਨਾਲ ਜਾਣੂ ਹੋਣਾ ਬਹੁਤ ਜ਼ਰੂਰੀ ਹੈ | ਵਰਕਸ਼ਾਪ ਵਿਚ ਆਏ ਹੋਏ ਰਿਸੋਰਸ ਪਰਸ਼ਨ ਨੇ ਦਿਖਾਇਆ ਕਿ ਕਿਵੇਂ ਏਆਈ ਟੂਲਜ਼ ਦੀ ਸਹਾਇਤਾ ਨਾਲ ਪਾਠ ਯੋਜਨਾ ਤਿਆਰ ਕੀਤੀ ਜਾ ਸਕਦੀ ਹੈ, ਮੁੱਲਾਂਕਣ ਪ੍ਰਕਿਰਿਆ ਆਸਾਨ ਬਣਾਈ ਜਾ ਸਕਦੀ ਹੈ ਅਤੇ ਬੱਚਿਆਂ ਦੇ ਵਿਅਕਤੀਗਤ ਸਿੱਖਣ ਪੱਧਰ ਅਨੁਸਾਰ ਸਹੂਲਤ ਪਾਈ ਜਾ ਸਕਦੀ ਹੈ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਨਵੀਂਆਂ ਤਕਨਾਲੋਜੀ ਨਾਲ ਅਧਿਆਪਕਾਂ ਨੂੰ ਜੋੜਿਆ ਜਾਵੇਗਾ |