18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੁਲਿਸ ਨੇ ਸੰਤਪੁਰਾ ਰੋਡ ਅਤੇ ਡੀਡੀ ਮਿੱਤਲ ਟਾਵਰ 'ਚ ਚਲਾਇਆ ਸਰਚ ਅਭਿਆਨ-ਕਈ ਸ਼ੱਕੀ ਹਿਰਾਸਤ 'ਚ ਲਏ

Ad Position 21
No active advertisement
ਅਜੀਤ ਡੈਸਕ 27-09-2025
ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸ਼ਾਮੀਂ ਸਥਾਨਕ ਸੰਤਪੁਰਾ ਰੋਡ ਅਤੇ ਡੀ.ਡੀ. ਮਿੱਤਲ ਟਾਵਰ ਵਿਚ ਸਰਚ ਅਭਿਆਨ ਚਲਾਇਆ ਅਤੇ ਸ਼ੱਕੀ ਨਸ਼ਾ ਤਸਕਰਾਂ ਦੇ ਘਰ ਖੰਗਾਲੇ | ਪੁਲਿਸ ਨੇ ਮੌਕੇ 'ਤੋਂ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ | ਸਰਚ ਅਭਿਆਨ ਦੀ ਦੇਖ ਰੇਖ ਕਰ ਰਹੇ ਸਪੈਸ਼ਲ ਡੀਜੀਪੀ ਪੀਐਸਪੀਸੀਐਲ ਜਤਿੰਦਰ ਜੈਨ ਨੇ ਦੱਸਿਆ ਕਿ ਪੁਲਿਸ ਵਲੋਂ ਲਗਾਤਾਰ ਹੌਟ ਸਪੋਟ ਥਾਵਾਂ 'ਤੇ ਸਪੈਸ਼ਲ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਕਾਨੂੰਨ ਵਿਵਸਥਾ ਬਰਕਰਾਰ ਰਹੇ ਅਤੇ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ¢ ਉਨ੍ਹਾਂ ਦੱਸਿਆ ਕਿ ਹਰਜੀਤ ਸਿੰਘ ਆਈਪੀਐਸ ਡੀਆਈਜੀ ਬਠਿੰਡਾ ਰੇਂਜ ਦੇ ਅਗਵਾਈ ਹੇਠ ਬਠਿੰਡਾ ਦੀ ਸੰਤਪੁਰਾ ਰੋਡ ਅਤੇ ਡੀਡੀ ਮਿੱਤਲ ਟਾਵਰ ਵਿਖੇ ਕਾਸੋ ਅਪਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ | ਇਸ ਦੌਰਾਨ ਜਸਮੀਤ ਸਿੰਘ ਸਾਹੀਵਾਲ ਪੀਪੀਐਸ ਐਸ.ਪੀ. ਇੰਨਵੈਸਟੀਗੇਸ਼ਨ ਅਤੇ ਨਰਿੰਦਰ ਸਿੰਘ ਐਸ.ਪੀ. ਸਿਟੀ ਦੀ ਅਗਵਾਈ ਚਾਰ ਡੀਐਸਪੀ, ਬਠਿੰਡਾ ਸ਼ਹਿਰੀ ਖੇਤਰ ਦੇ ਸਮੂਹ ਥਾਣਾ ਮੁਖੀ ਤੋਂ ਇਲਾਵਾ 200 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ | ਜਿਨ੍ਹਾਂ ਨੇ ਹਰ ਘਰ ਦਾ ਚੱਪਾ ਚੱਪਾ ਖੰਗਾਲਿਆ ਹੈ | ਮੌਕੇ ਤੋਂ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਜਤਿੰਦਰ ਜੈਨ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਬਲਿਕ ਮੀਟਿੰਗਾਂ ਵੀ ਚੱਲ ਰਹੀਆਂ ਹਨ¢ ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਮੁਕਤ ਸਮਾਜ ਇਕੱਲੀ ਪੁਲਿਸ ਹੀ ਨਹੀਂ ਸਗੋਂ ਸਮਾਜ, ਸੁਸਾਇਟੀ ਅਤੇ ਲੋਕਾਂ ਦੇ ਸਾਥ ਨਾਲ ਹੀ ਕੀਤਾ ਜਾ ਸਕਦਾ ਹੈ¢ ਇਸ ਮੌਕੇ ਉਨਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਸਬੰਧੀ ਪੰਜਾਬ ਸਰਕਾਰ ਵਲੋਂ ਸੈਫ ਪੰਜਾਬ ਐਂਟੀ ਡਰੱਗ ਹੈਲਪ ਲਾਇਨ ਨੰਬਰ ਜਾਰੀ ਹੋਇਆ ਹੈ, ਜਿਸ 'ਤੇ ਜਦੋਂ ਵੀ ਨਸ਼ਿਆਂ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ 'ਤੇ ਪਹਿਲ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਂਦੀ ਹੈ¢ ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਂਦਾ ਹੈ¢
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਮਪੁਰਾ ਰਜਿ: ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਦੀ ਇਕੱਤਰਤਾ-ਕਿਹਾ, ਪਰਾਲੀ ਸਾੜਨ ਦੇ ਮਾਮਲੇ 'ਚ ਕਿਸਾਨਾਂ 'ਤੇ ਕਾਰਵਾਈ ਦੀ ਬਜਾਏ ਗ੍ਰੀਨ ਟਿ੍ਬਿਊਨਲ ਦ...
Ad Position 24