19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪਿੰਡ ਰਾਏ ਕੇ ਕਲਾਂ ਦੇ ਦਲਿਤ ਵਰਗ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 28-09-2025
ਬਠਿੰਡਾ, 27 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਪਿੰਡ ਰਾਏਕੇ ਕਲਾਂ 'ਚ ਲੱਗੇ ਇਕ ਮੇਲੇ ਦੌਰਾਨ ਹੋਈ ਲੜਾਈ ਅਤੇ ਬਾਅਦ 'ਚ ਪੁਲਿਸ ਨਾਲ ਕੁਝ ਲੋਕਾਂ ਵਲੋਂ ਹੱਥੋਪਾਈ ਹੋਣ ਦੇ ਮਾਮਲੇ 'ਚ ਪਿੰਡ ਦੇ ਦਲਿਤ ਵਰਗ ਦੇ ਵੱਡੀ ਗਿਣਤੀ ਲੋਕਾਂ 'ਤੇ ਮੁਕੱਦਮੇ ਦਰਜ ਕਰਨ ਦੇ ਮਾਮਲੇ ਨੂੰ ਲੈ ਕੇ ਪਿੰਡ ਰਾਏ ਕੇ ਕਲਾਂ ਦੇ ਦਲਿਤ ਵਰਗ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਉੱਘੇ ਦਲਿਤ ਆਗੂ ਤੇ ਪੰਜਾਬ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਨੇ ਕੀਤੀ | ਇਸ ਮੌਕੇ ਕਿਰਨਜੀਤ ਸਿੰਘ ਗਹਿਰੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਆਪਣੀ ਅਣਗਹਿਲੀ ਨੂੰ ਛੁਪਾਉਣ ਲਈ ਪਿੰਡ ਰਾਏ ਕੇ ਕਲਾਂ ਦੇ ਦਲਿਤਾਂ 'ਤੇ ਝੂਠੇ ਮੁਕੱਦਮੇ ਦਰਜ ਕੀਤੇ ਹਨ, ਕਿਉਂਕਿ ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਪਿੰਡ 'ਚ ਲੱਗਣ ਵਾਲੇ ਮੇਲੇ ਮੌਕੇ ਹਾਲਾਤ ਵਿਗੜਨ ਨੂੰ ਮੁੱਖ ਰੱਖਦਿਆਂ ਪਿੰਡ ਦੇ ਮੁਹਤਬਰਾਂ ਨੇ ਮੇਲੇ ਦੌਰਾਨ ਸੁਰੱਖਿਆ ਦੇ ਪ੍ਰਬੰਧ ਕਰਨ ਲਈ ਬਠਿੰਡਾ ਦੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਰਖਾਸਤ ਦਿੱਤੀ ਸੀ ਪਰ ਉਨ੍ਹਾਂ ਨੇ ਮੌਕੇ 'ਤੇ ਬਣਦੇ ਸੁਰੱਖਿਆ ਪ੍ਰਬੰਧਾਂ ਦਾ ਇੰਤਜ਼ਾਮ ਨਹੀਂ ਕੀਤਾ, ਜਿਸ ਕਾਰਨ ਇਹ ਘਟਨਾ ਵਾਪਰੀ ਹੈ | ਉਨ੍ਹਾਂ ਕਿਹਾ ਕਿ ਪਿੰਡ ਦੇ ਦਲਿਤ ਵਰਗ ਦੇ ਲੋਕਾਂ ਦੇ ਦੱਸਣ ਅਨੁਸਾਰ ਮੇਲੇ ਦੌਰਾਨ ਕੁਝ ਲੋਕਾਂ ਦੀ ਆਪਸ ਵਿਚਕਾਰ ਹੋਈ ਲੜਾਈ ਤੋਂ ਬਾਅਦ ਜਦੋਂ ਉੱਥੇ ਪੁਲਿਸ ਪੁਜੀ ਤਾਂ ਪਿੰਡ ਤੋਂ ਬਾਹਰੀ ਲੋਕਾਂ ਦੀ ਪੁਲਿਸ ਨਾਲ ਝੜਪ ਹੋਈ ਪਰ ਉਨ੍ਹਾਂ ਵਿਅਕਤੀਆਂ 'ਤੇ ਕਾਰਵਾਈ ਕਰਨ ਦੀ ਬਜਾਏ ਪਿੰਡ ਦੇ ਦਲਿਤ ਲੋਕਾਂ 'ਤੇ ਪੁਲਿਸ ਵਲੋਂ ਝੂਠੇ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ | ਗਹਿਰੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਅਜੇ ਵੀ ਮਾਮਲੇ ਦੀ ਗੰਭੀਰਤਾ ਨੂੰ ਸਮਝਣ ਅਤੇ ਦਲਿਤ ਸਮਾਜ ਨੂੰ ਇਨਸਾਫ਼ ਦੇਣ ਲਈ ਤਿਆਰ ਨਹੀਂ ਹਨ | ਉਨ੍ਹਾਂ ਕਿਹਾ ਕਿ ਜੇਕਰ ਪਿੰਡ ਰਾਏ ਕੇ ਕਲਾਂ ਦੇ ਦਲਿਤਾਂ 'ਤੇ ਦਰਜ ਝੂਠੇ ਮੁਕੱਦਮੇ ਰੱਦ ਨਾ ਕੀਤੇ ਗਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਕੁਲਵਿੰਦਰ ਸਿੰਘ ਰਾਏ ਕੇ ਕਲਾਂ, ਹਰਦੀਪ ਸਿੰਘ ਸਾਬਕਾ ਚੇਅਰਮੈਨ, ਹਰਕੇਵਲ ਸਿੰਘ ਬਾਜਕ, ਬੋਹੜ ਸਿੰਘ ਘਾਰੂ, ਗੁਰਜੰਟ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਪਿਛੋਕੜ ਵਾਲਾ ਮੇਲਾ ਮਾਈਸਰਖਾਨਾ ਅੱਜ ਅਗਲੀ ਖ਼ਬਰ ਮੰਡੀ ਨੂੰ ਜਾਣ ਵਾਲੀਆਂ ਸੜਕਾਂ ਟੁੱਟੀਆਂ, ਹਾਦਸੇ ਵਾਪਰਨ ਦਾ ਖਦਸ਼ਾ <br/>
Ad Position 24