ਮੌੜ ਮੰਡੀ, 27 ਸਤੰਬਰ (ਗੁਰਜੀਤ ਸਿੰਘ ਕਮਾਲੂ)-ਕਾਂਗਰਸ ਪਾਰਟੀ ਵਲੋਂ ਲੋਕ ਸਭਾ ਚੋਣ ਲੜ ਚੁੱਕੇ ਅਤੇ ਹੁਣ ਪਿਛਲੇ ਕਾਫ਼ੀ ਸਮੇਂ ਤੋਂ ਵਿਧਾਨ ਸਭਾ ਹਲਕਾ ਮੌੜ 'ਚ ਸਰਗਰਮ ਸੀਨੀਅਰ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਦੀ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਹਲਕੇ ਦੇ ਪਿੰਡ ਮੌੜ ਕਲਾਂ ਤੋਂ ਵੱਡੀ ਗਿਣਤੀ 'ਚ ਪਰਿਵਾਰਾਂ ਨੇ ਕੁਲਵੰਤ ਸਿੰਘ ਸ਼ਹਿਰੀ ਪ੍ਰਧਾਨ ਮੌੜ ਦੇ ਯਤਨਾਂ ਸਦਕਾ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਸਿੱਧੂ ਨੇ ਉਕਤ ਪਰਿਵਾਰਾਂ ਨੂੰ ਕਾਂਗਰਸ 'ਚ ਸ਼ਾਮਿਲ ਕਰਦਿਆਂ ਪਾਰਟੀ ਅੰਦਰ ਪੂਰਾ ਮਾਣ ਸਨਮਾਨ ਦੇਣ ਦਾ ਯਕੀਨ ਦਿਵਾਇਆ | ਪਰਿਵਾਰਾਂ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਕਰਵਾਉਣ ਉਪਰੰਤ ਸਾਬਕਾ ਵਿਧਾਇਕ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਵਾਅਦਿਆਂ ਤੇ ਦਾਅਵਿਆਂ ਦੇ ਠੁੱਸ ਹੋ ਜਾਣ ਅਤੇ ਹੋਰਨਾਂ ਸਿਆਸੀ ਧਿਰਾਂ ਦੇ ਪਿਛਲੇ ਸਮਿਆਂ 'ਚ ਸਾਹਮਣੇ ਆਏ ਲੋਕ ਵਿਰੋਧੀ ਕਾਰਿਆਂ ਕਾਰਨ ਹੁਣ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ, ਕਿਉਂਕਿ ਉਹ ਭਲੀਭਾਂਤ ਜਾਣਦੇ ਹਨ ਕੇਵਲ ਤੇ ਕੇਵਲ ਕਾਂਗਰਸ ਪਾਰਟੀ ਹੀ ਪੰਜਾਬ ਦੇ ਲੋਕਾਂ ਦੀ ਹਿਤੈਸ਼ੀ ਪਾਰਟੀ ਹੈ | ਉਨ੍ਹਾਂ ਕਿਹਾ ਕਿ ਪਿਛਲਾ ਸਮਾਂ ਗਵਾਹ ਹੈ ਕਿ ਉਹ ਆਪਣੇ ਵਰਕਰਾਂ ਨਾਲ ਹਮੇਸ਼ਾਂ ਚੱਟਾਨ ਵਾਂਗ ਖੜਦੇ ਰਹੇ ਹਨ ਅਤੇ ਹੁਣ ਵੀ ਜਿਹੜੇ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਹਨ | ਸਿੱਧੂ ਨਾਲ ਅੱਜ ਦੇ ਦੌਰੇ ਦੌਰਾਨ ਰਾਜੇਸ਼ ਜੈਨ ਸਾਬਕਾ ਪ੍ਰਧਾਨ ਨਗਰ ਕੌਂਸਲ ਮੌੜ, ਬਲਕਾਰਾ ਸਿੰਘ ਮੌੜ ਕਲਾਂ, ਮੱਖਣ ਸਿੰਘ ਮੌੜ ਕਲਾਂ, ਜਗਦੀਪ ਸਿੰਘ ਮੌੜ ਕਲਾਂ, ਪਾਲਾ ਸਿੰਘ, ਯਾਦਵਿੰਦਰ ਸਿੰਘ ਤੇ ਸੱਤਪਾਲ ਸਿੰਘ ਤਿੰਨੇ ਕੌਂਸਲਰ, ਰਾਜਾ ਸਿੰਘ ਮੌੜ, ਛਿੰਦਾ ਸਿੰਘ ਕੁੱਤੀਵਾਲ ਕਲਾਂ, ਗੁਰਮੇਲ ਸਿੰਘ, ਦਲਵੀਰ ਸਿੰਘ, ਦਰਸ਼ਨ ਸਿੰਘ, ਹਰਦੇਵ ਸਿੰਘ ਨੰਬਰਦਾਰ, ਰਾਜ ਸਿੰਘ, ਅਜੈਬ ਸਿੰਘ, ਬਲਦੇਵ ਪ੍ਰਧਾਨ ਥੰਮਣਗੜ੍ਹ, ਸੁਖਮਨ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ ਆਦਿ ਵੀ ਹਾਜ਼ਰ ਸਨ |