ਬਠਿੰਡਾ, 27 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ ਬਠਿੰਡਾ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਹੜ੍ਹਾਂ ਵਿਚ ਸੇਵਾਵਾਂ ਨਿਭਾਉਣ ਵਾਲੇ ਲੱਗੇ ਯੋਧਿਆਂ ਨੂੰ ਸਮਰਪਿਤ ਦੋ ਰੋਜ਼ਾ ਚਿੱਤਰਕਲਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ¢ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਨੀਲ ਗਰਗ, ਚੇਅਰਮੈਨ ਪੰਜਾਬ ਮੀਡੀਅਮ ਉਦਯੋਗ ਵਿਕਾਸ ਬੋਰਡ ਨੇ ਕੀਤਾ¢ ਉਨ੍ਹਾਂ ਨਾਲ ਵਿਸ਼ੇਸ਼ ਮਹਿਮਾਨ ਵਜੋਂ ਜਸਵੰਤ ਕੌਸ਼ਿਕ ਅਤੇ ਭਵਿਆ ਬਾਂਸਲ ਵੀ ਮੌਜੂਦ ਸਨ¢ ਸਥਾਨਕ ਰੇਲਵੇ ਸਟੇਸ਼ਨ ਦੇ ਨੇੜੇ ਗੋਵਿੰਦ ਰਾਮ ਕਾਲਾ ਮੱਲ ਜੀ ਧਰਮਸ਼ਾਲਾ ਮਾਲ ਗੋਦਾਮ ਰੋਡ 'ਤੇ ਲਗਾਈ ਵਰਕਸ਼ਾਪ ਵਿਚ ਲਗਭਗ 40 ਦੇ ਕਰੀਬ ਕਲਾਕਾਰ ਭਾਗ ਲੈ ਰਹੇ ਹਨ | ਆਏ ਮਹਿਮਾਨਾਂ ਨੇ ਸਾਰੇ ਹੀ ਕਲਾਕਾਰਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਉਨ੍ਹਾਂ ਦੇ ਕਲਾ ਦੇ ਖੇਤਰ ਵਿੱਚ ਪਾਏ ਯੋਗਦਾਨ ਅਤੇ ਉਨਾਂ ਦੁਆਰਾ ਤਿਆਰ ਕੀਤੀਆਂ ਕਲਾਕ੍ਰਿਤਾਂ ਬਾਰੇ ਜਾਣਿਆ¢ ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਡਾ. ਅਮਰੀਕ ਸਿੰਘ, ਜਨਰਲ ਸਕੱਤਰ ਗੁਰਪ੍ਰੀਤ ਆਰਟਿਸਟ, ਵਿੱਤ ਸਕੱਤਰ ਸੁਰੇਸ਼ ਮੰਗਲਾ, ਹਰੀ ਚੰਦ ਪਰਜਾਪਤ, ਯਸ਼ਪਾਲ ਜੈਤੋ, ਹਰਦਰਸ਼ਨ ਸੋਹਲ, ਪ੍ਰੈਸ ਸਕੱਤਰ ਸੰਦੀਪ ਸ਼ੇਰਗਿੱਲ ਵੀ ਮੌਜੂਦ ਰਹੇ¢ ਸੁਸਾਇਟੀ ਪ੍ਰਬੰਧਕਾਂ ਨੇ ਲੋਕਾਂ ਨੂੰ ਮੇਲੇ ਵਿਚ ਪੁੱਜਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਸ ਮੌਕੇ ਤਿਆਰ ਕੀਤੀਆਂ ਗਈਆਂ ਤਸਵੀਰਾਂ ਵਿਚੋਂ ਕੋਈ ਵੀ ਪੇਂਟਿੰਗ ਦਰਸ਼ਕਾਂ ਦੁਆਰਾ ਖਰੀਦੀ ਜਾਂਦੀ ਹੈ ਤਾਂ ਉਹ ਪੈਸਾ ਸੁਸਾਇਟੀ ਦੁਆਰਾ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਵਰਤਿਆ ਜਾਵੇਗਾ¢