19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

14ਵੇਂ ਨਾਟਿਅਮ ਨੈਸ਼ਨਲ ਥੀਏਟਰ ਫ਼ੈਸਟੀਵਲ ਦੀ ਨਾਟਕ 'ਸੰਗਛਦਵਮ' ਦੀ ਪੇਸ਼ਕਾਰੀ ਨਾਲ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 28-09-2025
ਬਠਿੰਡਾ, 27 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 14ਵੇਂ ਨਾਟਿਅਮ ਨੈਸ਼ਨਲ ਥੀਏਟਰ ਫ਼ੈਸਟੀਵਲ ਦਾ ਆਗਾਜ਼ ਨਾਟਕ 'ਸੰਗਛਦਵਮ' ਦੀ ਪੇਸ਼ਕਾਰੀ ਨਾਲ ਬਲਵੰਤ ਗਾਰਗੀ ਆਡੀਟੋਰੀਅਮ ਬਠਿੰਡਾ ਵਿਖੇ ਹੋਇਆ¢ ਦਿਨੇਸ਼ ਨਾਇਰ ਦੁਆਰਾ ਰਚਿਤ ਅਤੇ ਡਾ. ਨਵਦੀਪ ਕੌਰ ਦੇ ਨਿਰਦੇਸ਼ਨ ਹੇਠ ਨਾਟਯ ਗਰਾਹਮ ਚੰਡੀਗੜ੍ਹ ਦੀ ਟੀਮ ਵੱਲੋਂ ਖੇਡੇ ਇਸ ਨਾਟਕ ਵਿਚ ਅਧਿਆਤਮਿਕ ਛੋਹਾਂ ਰਾਹੀਂ ਹਰ ਤਰ੍ਹਾਂ ਦੇ ਭੇਦ-ਭਾਵ ਤੋਂ ਉੱਪਰ ਉੱਠ ਕੇ ਇਕ ਇਨਸਾਨ ਦੀ ਤਰ੍ਹਾਂ ਜਿਊਣ ਦੀ ਜਾਂਚ ਬਾਰੇ ਸੁਨੇਹਾ ਦਿੱਤਾ ਗਿਆ¢ ਨਾਟਕ ਵਿਚ ਦਰਸਾਇਆ ਗਿਆ ਕਿ ਆਤਮਾ 'ਚ ਚੰਗਿਆਈ ਹੀ ਬਿਹਤਰ ਸੰਸਾਰ ਦੀ ਰਚਨਾ ਕਰ ਸਕਦੀ ਹੈ¢ ਕਿਰਦਾਰਾਂ ਦੇ ਜ਼ਬਰਦਸਤ ਅਭਿਨੈ ਕਰਕੇ ਆਡੀਟੋਰੀਅਮ ਵਾਰ-ਵਾਰ ਤਾੜੀਆਂ ਨਾਲ ਗੂੰਜਿਆ¢ ਇਸ ਤੋਂ ਪਹਿਲਾਂ ਫ਼ੈਸਟੀਵਲ ਦੇ ਉਦਘਾਟਨੀ ਸਮਾਰੋਹ ਮੌਕੇ ਮਹਿਮਾਨਾਂ ਵਜੋਂ ਡੀ. ਆਈ. ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਆਈ.ਪੀ.ਐੱਸ., ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਆਈ.ਏ.ਐਸ., ਮੇਅਰ ਨਗਰ ਨਿਗਮ ਬਠਿੰਡਾ ਪਦਮਜੀਤ ਮਹਿਤਾ ਅਤੇ ਪੰਜਾਬ ਆਰਟਸ ਕੌਂਸਲ ਦੇ ਪ੍ਰਧਾਨ ਸਵਰਨਜੀਤ ਸਵੀ ਅਤੇ ਉੱਘੇ ਨਾਟਕਕਾਰ ਤੇ ਵਿਦਵਾਨ ਅਮਰਜੀਤ ਗਰੇਵਾਲ ਨੇ ਸ਼ਿਰਕਤ ਕੀਤੀ¢ ਨਾਟਿਅਮ ਦੇ ਸਰਪ੍ਰਸਤ ਡਾ. ਕਸ਼ਿਸ਼ ਗੁਪਤਾ, ਸੁਦਰਸ਼ਨ ਗੁਪਤਾ ਅਤੇ ਡਾ. ਪੂਜਾ ਗੁਪਤਾ ਸਾਂਝੇ ਤੌਰ 'ਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ¢ ਇਸ ਮੌਕੇ ਮੇਅਰ ਮਹਿਤਾ ਨੇ ਵਿਚਾਰ ਰੱਖਦਿਆਂ ਕਿਹਾ ਕਿ ਨਾਟਿਅਮ ਥੀਏਟਰ ਫ਼ੈਸਟੀਵਲ ਬਠਿੰਡਾ ਦੀ ਪਹਿਚਾਣ ਬਣ ਚੁੱਕਾ ਅਤੇ ਨਗਰ ਨਿਗਮ ਹਰ ਤਰ੍ਹਾਂ ਨਾਲ ਨਾਟਿਅਮ ਟੀਮ ਦੇ ਨਾਲ ਖੜ੍ਹਾ ਹੈ¢ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਨਾਟਿਅਮ ਥੀਏਟਰ ਗਰੁੱਪ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਨਾਟ-ਉਤਸਵ ਸਮੇਂ ਦੀ ਲੋੜ ਹਨ, ਜੋ ਸਮਾਜ ਨੂੰ ਇੱਕ ਚੰਗੀ ਸੇਧ ਦੇ ਸਕਦੇ ਹਨ¢ ਅਮਰਜੀਤ ਗਰੇਵਾਲ ਨੇ ਕਿਹਾ ਕਿ ਅਜਿਹੀਆਂ ਕਲਾਵਾਂ ਸਮਾਜ ਨੂੰ ਬੌਧਿਕ ਰੂਪ ਵਿਚ ਵਿਕਸਤ ਹੋਣ ਵਿੱਚ ਸਹਾਈ ਹੁੰਦੀਆਂ ਹਨ | ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਆਏ ਹੋਏ ਮਹਿਮਾਨਾਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਸ 15 ਦਿਨਾਂ ਨਾਟ-ਉਤਸਵ ਹਰ ਰੋਜ਼ ਸ਼ਾਮੀਂ 7 ਵਜੇ ਤੋਂ ਸ਼ੁਰੂ ਹੋਵੇਗਾ ¢ ਫ਼ੈਸਟੀਵਲ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਈਆਂ ਨਾਟ-ਮੰਡਲੀਆਂ 15 ਨਾਟਕ ਪੇਸ਼ ਕਰਨਗੀਆਂ ¢ ਮੰਚ ਸੰਚਾਲਕ ਦੀ ਭੂਮਿਕਾ ਡਾ. ਸੰਦੀਪ ਸਿੰਘ ਮੋਹਲਾਂ ਅਤੇ ਗੁਰਮੀਤ ਧੀਮਾਨ ਨੇ ਸਾਂਝੇ ਰੂਪ 'ਚ ਨਿਭਾਈ¢ ਇਸ ਦੌਰਾਨ ਐਮ.ਆਰ.ਐਸ.ਪੀ.ਟੀ.ਯੂ ਦੇ ਰਜਿਸਟਰਾਰ ਗੁਰਿੰਦਰਪਾਲ ਸਿੰਘ ਬਰਾੜ, ਨਾਟਿਅਮ ਦੇ ਪ੍ਰਧਾਨ ਰਿੰਪੀ ਕਾਲੜਾ, ਈਵੈਂਟ ਕੋਆਰਡੀਨੇਟਰ ਗੁਰਨੂਰ ਸਿੰਘ, ਡਾ. ਰੌਨਿਲ ਕੌਸ਼ਲ, ਪਿ੍ੰਸੀਪਲ ਜਸਵਿੰਦਰ ਸਿੰਘ ਸਮੂਹ ਅਦਾਕਾਰ ਨਾਟਿਅਮ ਗਰੁੱਪ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸਾਹਿਤਕ ਹਸਤੀਆਂ ਵਿਚੋਂ ਜਸਪਾਲ ਮਾਨਖੇੜਾ ਅਤੇ ਲਛਮਣ ਮਲੂਕਾ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਿੱਤੀ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਯੋਧਿਆਂ ਨੂੰ ਸਮਰਪਿਤ ਸਾਲਾਨਾ ਚਿੱਤਰਕਲਾ ਵਰਕਸ਼ਾਪ ਦਾ ਆਗਾਜ਼ ਚੇਅਰਮੈਨ ਨੀਲ ਗਰਗ ਨੇ ਕੀਤ...
Ad Position 24