ਰਾਮਪੁਰਾ ਫੂਲ, 27 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਪੰਜਾਬ ਖਾਦੀ ਅਤੇ ਪੇਂਡੂ ਉਦਯੋਗ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਗ੍ਰੀਨ ਮਿਸ਼ਨ ਵੈਲਫੇਅਰ ਸੁਸਾਇਟੀ ਰਾਮਪੁਰਾ ਫੂਲ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਐਲੀਮੈਂਟਰੀ ਸਕੂਲ, ਰਾਮਪੁਰਾ ਫੂਲ ਦੇ ਸੈਂਕੜੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਕਿੱਟਾਂ ਵੰਡੀਆਂ | ਇਸ ਮੌਕੇ ਸਕੂਲ ਪਿ੍ੰਸੀਪਲ ਸੁਨੀਲ ਕੁਮਾਰ ਨੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਅਤੇ ਗ੍ਰੀਨ ਮਿਸ਼ਨ ਵੈਲਫ਼ੇਅਰ ਸੁਸਾਇਟੀ ਦਾ ਧੰਨਵਾਦ ਕੀਤਾ |