19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਅਕਾਲ ਯੂਨੀਵਰਸਿਟੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 28-09-2025
ਤਲਵੰਡੀ ਸਾਬੋ, 27 ਸਤੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕਾਮਰਸ ਵਿਭਾਗ ਵਲੋਂ ਉੱਘੇ ਅਰਥਸ਼ਾਸਤਰੀ ਵਜੋਂ ਜਾਣੇ ਜਾਂਦੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ 'ਡਿਬੇਟ ਕਮ ਡਿਕਲੇਮੇਸ਼ਨ' ਮੁਕਾਬਲਾ ਕਰਵਾਇਆ ਗਿਆ | ਵਿਭਾਗ ਮੁਖੀ ਡਾ. ਪਰਮਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੁਕਾਬਲੇ ਵਿਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਰਥਿਕ ਨੀਤੀਆਂ, ਸੁਧਾਰਾਂ ਅਤੇ ਸਮਾਜ ਉੱਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਵਿਦਿਆਰਥੀਆਂ ਨੇ ਗਹਿਰਾਈ ਨਾਲ ਅਧਿਐਨ ਕਰਕੇ ਆਪਣੇ ਤਰਕ ਪੇਸ਼ ਕੀਤੇ ਅਤੇ ਸ਼ਾਨਦਾਰ ਭਾਸ਼ਣਾਂ ਰਾਹੀਂ ਆਪਣੀ ਰਚਨਾਤਮਿਕਤਾ ਅਤੇ ਬੌਧਿਕ ਯੋਗਤਾ ਦਾ ਪ੍ਰਦਰਸ਼ਨ ਕੀਤਾ | ਗੰਭੀਰ ਸੰਵਾਦ ਵਾਲੀ ਮੁਕਾਬਲੇਬਾਜ਼ੀ ਤੋਂ ਬਾਅਦ ਨਤੀਜੇ ਐਲਾਨੇ ਗਏ, ਜਿਸ ਤਹਿਤ ਜੈਸਮੀਨ (ਬੀ.ਕਾਮ ਤੀਜਾ ਸਾਲ, ਕਾਮਰਸ ਵਿਭਾਗ) ਨੇ ਪਹਿਲਾ ਸਥਾਨ, ਸ਼ਗਨਦੀਪ ਕੌਰ (ਬੀ.ਐਸ.ਸੀ. ਪਹਿਲਾ ਸਾਲ, ਗਣਿਤ ਵਿਭਾਗ) ਨੇ ਦੂਜਾ ਜਦੋਂਕਿ ਟਵਿੰਕਲ ਸ਼ਰਮਾ (ਬੀ.ਐਸ.ਸੀ. ਪਹਿਲਾ ਸਾਲ, ਗਣਿਤ ਵਿਭਾਗ) ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਵਿਭਾਗ ਵਲੋਂ ਜੇਤੂਆਂ ਅਤੇ ਸਾਰੇ ਭਾਗੀਦਾਰਾਂ ਨੂੰ ਗਰਮਜੋਸ਼ੀ ਨਾਲ ਵਧਾਈ ਦਿੱਤੀ ਗਈ | ਯੂਨੀਵਰਸਿਟੀ ਪ੍ਰਬੰਧਕਾਂ ਮੁਤਾਬਿਕ ਇਹ ਮੁਕਾਬਲਾ ਡਾ. ਮਨਮੋਹਨ ਸਿੰਘ ਦੀ ਵਿਰਾਸਤ ਨੂੰ ਸਮਰਪਿਤ ਇਕ ਯੋਗ ਸ਼ਰਧਾਂਜਲੀ ਸਾਬਤ ਹੋਇਆ ਜਿਸ ਨੇ ਨੌਜਵਾਨ ਮਨਾਂ ਨੂੰ ਦੇਸ਼ ਦੇ ਭਵਿੱਖ ਦੀ ਨਿਰਮਾਣ-ਯਾਤਰਾ ਵਿਚ ਆਪਣੀ ਭੂਮਿਕਾ ਬਾਰੇ ਸੋਚਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਪੰਜਾਬ ਭਰ ਦੇ ਕਰਮਚਾਰੀ 1 ਅਕਤੂਬਰ ਨੂੰ ਸੂਬੇ ਭਰ 'ਚ ਕਰਨਗੇ ਭੁੱਖ ਹੜਤਾਲ ਅਗਲੀ ਖ਼ਬਰ -ਬਠਿੰਡਾ ਅਪਰਾਧਨਾਮਾ- 35 ਗ੍ਰਾਮ ਹੈਰੋਇਨ, 60 ਨਸ਼ੀਲੇ ਕੈਪਸੂਲ ਅਤੇ ਕੇਂਦਰੀ ਜੇਲ੍ਹ ਬਠਿੰਡਾ ਵਿਚੋਂ 2 ਮੋਬਾਈਲ ਬਰਾਮਦ-...
Ad Position 24