19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਅੰਮਿ੍ਤ ਸੰਚਾਰ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 28-09-2025
ਬਠਿੰਡਾ, 27 ਸਤੰਬਰ (ਕੈਂਥ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੂਜਾ ਅੰਮਿ੍ਤ ਸੰਚਾਰ ਸਮਾਗਮ ਗੁਰਦੁਆਰਾ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਇਆ ਗਿਆ | ਅੰਮਿ੍ਤ ਸੰਚਾਰ ਦੀ ਸੇਵਾ ਦਮਦਮੀ ਟਕਸਾਲ ਦੇ ਪੰਜ ਪਿਆਰਿਆਂ ਵਲੋਂ ਨਿਭਾਈ ਗਈ | ਜਿਸ 'ਚ 20 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਲੈ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਮੁੱਖ ਸੇਵਾਦਾਰ ਹਰਦੀਪਕ ਸਿੰਘ ਨੇ ਦੱਸਿਆ ਕਿ ਅਗਲਾ ਅੰਮਿ੍ਤ ਸੰਚਾਰ ਸਮਾਗਮ 26 ਅਕਤੂਬਰ ਨੂੰ ਹੋਵੇਗਾ | ਅੰਮਿ੍ਤ ਅਭਿਲਾਖੀ ਆਪਣਾ ਨਾਮ ਗੁਰੂ ਘਰ ਵਿਖੇ ਗ੍ਰੰਥੀ ਸਿੰਘ ਭਾਈ ਮਨਦੀਪ ਸਿੰਘ ਕੋਲ ਦਰਜ ਕਰਵਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਪੰਜਾਬ ਭਰ ਦੇ ਕਰਮਚਾਰੀ 1 ਅਕਤੂਬਰ ਨੂੰ ਸੂਬੇ ਭਰ 'ਚ ਕਰਨਗੇ ਭੁੱਖ ਹੜਤਾਲ
Ad Position 24