19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪਰਸ ਰਾਮ ਨਗਰ 'ਚ ਦੋ ਮੋਟਰਸਾਈਕਲ ਸਵਾਰ ਇਕ ਔਰਤ ਦਾ ਮੋਬਾਈਲ ਤੇ ਨਕਦੀ ਝਪਟ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 28-09-2025
ਬਠਿੰਡਾ, 27 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਪਰਸ ਰਾਮ ਨਗਰ ਦੀ ਗਲੀ ਨੰਬਰ 26 'ਚ ਦੋ ਮੋਟਰ-ਸਾਈਕਲ ਸਵਾਰ ਲੁਟੇਰਿਆਂ ਵਲੋਂ ਪੈਦਲ ਜਾ ਰਹੀ ਇਕ ਔਰਤ ਦਾ ਮੋਬਾਇਲ ਫੋਨ ਝਪਟ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਾਰੇ ਮਾਮਲੇ ਦੀ ਫੁਟੇਜ ਗਲੀ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਹੈ | ਪੁਲਿਸ ਨੇ ਪੀੜ੍ਹਤ ਔਰਤ ਦੀ ਸ਼ਿਕਾਇਤ ਦੇ ਅਧਾਰ 'ਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ | ਦੱਸਣਾ ਬਣਦਾ ਹੈ, ਕਿ ਪਰਸ ਰਾਮ ਨਗਰ ਦੀ ਗਲੀ ਨੰਬਰ-37 ਦੀ ਵਸਨੀਕ ਗੀਤਾ ਆਪਣੇ ਮੋਬਾਇਲ ਦੇ ਕਵਰ 'ਚ 10 ਹਜਾਰ ਰੁਪਏ ਪਾ ਕੇ ਬੈਂਕ ਵਿਚ ਜਮ੍ਹਾ ਕਰਵਾਉਣ ਦੇ ਲਈ ਗਲੀ ਵਿਚ ਪੈਦਲ ਜਾ ਰਹੀ ਸੀ | ਉਸੇ ਸਮੇਂ ਪਿੱਛੋਂ ਤੋਂ ਦੋ ਮੋਟਰ-ਸਾਈਕਲ ਸਵਾਰ ਨੌਜਵਾਨ ਆਏ ਤੇ ਉਸ ਦਾ ਮੋਬਾਇਲ ਫੋਨ ਝਪਟ ਕੇ ਗਲੀ ਵਿਚੋਂ ਫ਼ਰਾਰ ਹੋ ਗਏ, ਗਲੀ ਬੰਦ ਹੋਣ ਦੇ ਕਾਰਨ ਦੋਵੇਂ ਲੁਟੇਰੇ ਵਾਪਸ ਭੱਜਣ ਲੱਗੇ ਤਾਂ ਉਸੇ ਸਮੇਂ ਉਕਤ ਔਰਤ ਨੇ ਹਿੰਮਤ ਦਿਖਾਉਂਦੇ ਹੋਏ ਉਨ੍ਹਾਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਦੋਵੇਂ ਨੌਜਵਾਨ ਔਰਤ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਏ | ਇਹ ਪੂਰੀ ਘਟਨਾ ਗਲੀ 'ਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ | ਜਿਸ 'ਚ ਔਰਤ ਦੋ ਮੋਟਰ-ਸਾਈਕਲ ਲੁਟੇਰਿਆਂ ਦਾ ਪਿੱਛਾ ਕਰਕੇ ਰੋਲਾ ਪਾਉਂਦੀ ਦਿਖਾਈ ਦੇ ਰਹੀ ਹੈ | ਥਾਣਾ ਕੈਨਾਲ ਕਾਲੋਨੀ ਦੇ ਇੰਚਾਰਜ ਹਰਜੀਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਾਮਲੇ ਦੀ ਜਾਚ ਕਰਦੇ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਦੇ ਅਧਾਰ 'ਤੇ ਜਲਦ ਹੀ ਦੋਵੇਂ ਲੁਟੇਰਿਆਂ ਨੂੰ ਕਾਬੂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ 'ਆਪ' ਵਲੋਂ ਗੁਰਬਿੰਦਰ ਕੌਰ ਭਗਤਾ ਐਸ. ਸੀ. ਵਿੰਗ ਦੇ ਹਲਕਾ ਕੋਆਡੀਨੇਟਰ ਨਿਯੁਕਤ
Ad Position 24