19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਸਮਾਗਮ ਵਿਚ ਹਾਜ਼ਰ ਮਹਿਮਾਨ | ਤਸਵੀਰ: ਸਿੰਗਲਾ <br/> 28-09-2025
ਰਾਮਾਂ ਮੰਡੀ, 27 ਸਤੰਬਰ (ਤਰਸੇਮ ਸਿੰਗਲਾ)-ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਵਲੋਂ ਗ੍ਰਾਮ ਪੰਚਾਇਤ ਪਿੰਡ ਮਲਕਾਣਾ ਦੇ ਸਹਿਯੋਗ ਨਾਲ ਗੁਰੂ ਕਾਸ਼ੀ ਪਬਲਿਕ ਸਕੂਲ ਪਿੰਡ ਮਲਕਾਣਾ ਵਿਖੇ ਸ਼ਹੀਦੇ ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਮੰਚ ਦੇ ਮੈਂਬਰ ਰੁਪਿੰਦਰ ਸਿੰਘ ਸਿੱਧੂ ਤਲਵੰਡੀ ਸਾਬੋ ਵਲੋਂ ਬੱਚਿਆਂ ਵਿਚਕਾਰ ਸ: ਭਗਤ ਸਿੰਘ ਦੀ ਜੀਵਨੀ ਸਬੰਧੀ ਕੁਇੱਜ਼ ਮੁਕਾਬਲਾ ਕਰਵਾਇਆ ਗਿਆ ਅਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਰੁਪਿੰਦਰ ਸਿੰਘ ਸਿੱਧੂ ਨੇ ਸ: ਭਗਤ ਸਿੰਘ ਦੀ ਜੀਵਨੀ 'ਤੇ ਚਾਨਣਾ ਪਾਇਆ ਅਤੇ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਸ: ਭਗਤ ਸਿੰਘ ਦੀ ਵਿਚਾਰਧਾਰਾ ਨਾਲ ਜੁੜਨ ਦਾ ਪ੍ਰਣ ਲੈਣਾ ਚਾਹੀਦਾ ਹੈ ਅਤੇ ਨਸ਼ਿਆਂ ਵਿਚ ਪੈ ਕੇ ਜ਼ਿੰਦਗੀ ਖ਼ਤਮ ਕਰਨ ਦੀ ਬਜਾਏ ਦੇਸ਼ ਭਗਤ ਬਨਣਾ ਚਾਹੀਦਾ ਹੈ | ਇਸ ਦੌਰਾਨ ਗੁਰਲੀਨ ਕੌਰ ਗਾਟਵਾਲੀ ਨੇ ਭਗਤ ਸਿੰਘ ਜੀਵਨੀ 'ਤੇ ਭਾਸ਼ਣ ਦਿੱਤਾ ਅਤੇ ਸਿਮਰਜੀਤ ਕੌਰ ਨੇ ਕਵਿਤਾ ਪੇਸ਼ ਕੀਤੀ | ਸਟੇਜ ਸਕੱਤਰ ਦੀ ਭੂਮਿਕਾ ਮੰਚ ਦੇ ਮੈਂਬਰ ਮੇਜਰ ਸਿੰਘ ਕਮਾਲੂ ਨੇ ਨਿਭਾਈ | ਸਮਾਗਮ ਵਿਚ ਮੰਚ ਦੇ ਪ੍ਰਧਾਨ ਗੁਰਵਿੰਦਰ ਸਿੰਘ ਬੰਗੀ, ਸਮੂਹ ਮੈਂਬਰ, ਸਕੂਲ ਸਟਾਫ਼ ਅਤੇ ਬੱਚਿਆਂ ਤੋਂ ਇਲਾਵਾ ਗ੍ਰਾਮ ਪੰਚਾਇਤ ਮਲਕਾਣਾ ਸਰਪੰਚ ਰਾਮਪਾਲ ਸਿੰਘ ਸਿੱਧੂ, ਜਗਸੀਰ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਸੁਖਪ੍ਰੀਤ ਸਿੰਘ ਪੰਚ, ਭਲਵਿੰਦਰ ਸਿੰਘ ਪੰਚ, ਸੰਦੀਪ ਸਿੰਘ ਪੰਚ, ਕੁਲਦੀਪ ਕੌਰ ਪੰਚ, ਮਨਪ੍ਰੀਤ ਕੌਰ ਪੰਚ, ਜਸਪ੍ਰੀਤ ਕੌਰ ਪੰਚ, ਹਰਪਾਲ ਕੌਰ ਪੰਚ, ਗਗਨਦੀਪ ਸਿੰਘ ਬੈਹਣੀਵਾਲ ਰਾਮਾਂ ਮੰਡੀ, ਵਿਨੋਦ ਕੁਮਾਰ ਜੈਨ ਰਾਮਾਂ ਮੰਡੀ, ਸਮਾਜ ਸੇਵੀ ਅੰਮਿ੍ਤ ਮਲਕਾਣਾ ਜਸਵੀਰ ਸਿੰਘ ਚੱਠਾ, ਅਮਰਦੀਪ ਸਿੰਘ ਡਿੱਖ, ਪ੍ਰੇਮ ਕੁਮਾਰ ਨੰਬਰਦਾਰ ਕਮਾਲੂ, ਹਰਪਾਲ ਸਿੰਘ ਬੱਬੂ ਮਲਕਾਣਾ, ਸੋਨੀ ਬਰਾੜ ਮਲਕਾਣਾ, ਮੰਦਰ ਸਿੰਘ ਗੁਰੂਸਰ, ਡਾ: ਜਸਵਿੰਦਰ ਸਿੰਘ ਮਲਕਾਣਾ, ਗੁਰਵਿੰਦਰ ਮਲਕਾਣਾ, ਕੁਲਦੀਪ ਸਿੰਘ ਸਾਬਕਾ ਸਰਪੰਚ ਕਮਾਲੂ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਕੂਲ ਦੇ ਪਿ੍ੰਸੀਪਲ ਜਗਜੀਵਨ ਸਿੰਘ ਸਿੱਧੂ ਨੇ ਨਸ਼ਾ ਵਿਰੋਧੀ ਮੰਚ ਅਤੇ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਰੋਜ਼ੀ ਰੋਟੀ ਕਮਾਉਣ ਦੁਬਈ ਗਏ ਮਹਿਰਾਜ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਗਰੀਬ ਮਾਪਿਆਂ ਦਾ ਇਕਲੌਤਾ ਪੁੱਤਰ... ਅਗਲੀ ਖ਼ਬਰ ਪਰਸ ਰਾਮ ਨਗਰ 'ਚ ਦੋ ਮੋਟਰਸਾਈਕਲ ਸਵਾਰ ਇਕ ਔਰਤ ਦਾ ਮੋਬਾਈਲ ਤੇ ਨਕਦੀ ਝਪਟ ਕੇ ਹੋਏ ਫ਼ਰਾਰ
Ad Position 24