19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਰੋਜ਼ੀ ਰੋਟੀ ਕਮਾਉਣ ਦੁਬਈ ਗਏ ਮਹਿਰਾਜ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਗਰੀਬ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਚਮਕੌਰ ਸਿੰਘ

Ad Position 21
No active advertisement
ਅਜੀਤ ਡੈਸਕ 28-09-2025
ਮਹਿਰਾਜ 27 ਸਤੰਬਰ (ਸੁਖਪਾਲ ਮਹਿਰਾਜ)-ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਰਾਜ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਦੁਬਈ ਵਿਖੇ ਮੌਤ ਹੋ ਗਈ | ਚਮਕੌਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮਹਿਰਾਜ, ਪੱਤੀ ਕਰਮਚੰਦ ਆਪਣੇ ਪਰਿਵਾਰ ਦੇ ਗੁਜ਼ਾਰੇ ਲਈ 6 ਮਹੀਨੇ ਪਹਿਲਾਂ ਦੁਬਈ ਗਿਆ ਸੀ | ਜਿੱਥੇ ਉਸ ਦੀ 5 ਸਤੰਬਰ ਨੂੰ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ ਸੀ | ਇਸ ਨੌਜਵਾਨ ਦੀ ਮੌਤ ਨੇ ਜਿੱਥੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਉੱਥੇ ਪਰਿਵਾਰ 'ਤੇ ਬਹੁਤ ਵੱਡਾ ਦੁੱਖਾਂ ਦਾ ਪਹਾੜ ਟੁੱਟ ਆਇਆ ਹੈ | ਪਿੰਡ ਮਹਿਰਾਜ ਪੱਤੀ ਕਰਮ ਚੰਦ ਦੇ ਵਸਨੀਕ 24 ਸਾਲਾ ਨੌਜਵਾਨ ਚਮਕੌਰ ਸਿੰਘ ਦਾ ਅੱਜ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਸਸਕਾਰ ਕੀਤਾ ਗਿਆ | ਮਿ੍ਤਕ ਨੌਜਵਾਨ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ | ਉਹ ਛੇ ਕੁ ਮਹੀਨੇ ਪਹਿਲਾਂ ਰੁਜ਼ਗਾਰ ਲਈ ਦੁਬਈ ਗਿਆ ਸੀ | ਉੱਥੇ ਮਜ਼ਦੂਰੀ ਦਾ ਕੰਮ ਕਰਦਾ ਸੀ | ਉਹ ਅਜੇ ਕੁਆਰਾ ਸੀ | ਉਸ ਦੇ ਪਿਤਾ ਗੁਰਦੀਪ ਸਿੰਘ ਅਤੇ ਮਾਤਾ ਸਰਬਜੀਤ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਚਮਕੌਰ ਸਿੰਘ ਕਿਸੇ ਪ੍ਰਾਈਵੇਟ ਕੰਪਨੀ ਵਿਚ ਕੰਮ ਕਰਦਾ ਸੀ ਜੋ ਕੰਮ ਕਰਦੇ ਸਮੇਂ ਦਿਲ ਦਾ ਦੌਰਾ ਪੈ ਗਿਆ ਅਤੇ ਚੱਕਰ ਖਾ ਕੇ ਡਿੱਗ ਪਿਆ ਤੇ ਉਸ ਦੀ ਮੌਤ ਹੋ ਗਈ | ਮਿ੍ਤਕ ਦੇ ਮਾਸੜ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਚਮਕੌਰ ਸਿੰਘ ਨੂੰ ਦੁਬਈ ਲੈ ਕੇ ਗਿਆ ਸੀ ਜੋ ਕਿ ਖੁਦ ਪਿਛਲੇ 18 ਸਾਲਾਂ ਤੋਂ ਦੁਬਈ ਵਿਖੇ ਹੀ ਰਹਿ ਰਿਹਾ ਹੈ | ਉਨ੍ਹਾਂ ਦੱਸਿਆ ਕਿ ਚਮਕੌਰ ਸਿੰਘ ਦੇ ਤਨਖਾਹ ਦਾ ਬਣਦਾ ਬਕਾਇਆ ਉਸ ਦੇ ਮਾਪਿਆਂ ਦੇ ਬੈਂਕ ਖਾਤੇ ਵਿਚ ਪਾ ਦਿੱਤਾ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਜਿਸ ਕੰਪਨੀ ਵਿਚ ਚਮਕੌਰ ਸਿੰਘ ਕੰਮ ਕਰਦਾ ਸੀ ਉਸ ਕੰਪਨੀ ਵਲੋਂ ਵੀ ਇਸ ਪਰਿਵਾਰ ਦੀ ਆਰਥਿਕ ਮੱਦਦ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਖਾਲਸਾ ਕਾਲਜ ਭਗਤਾ ਦੇ ਵਿਦਿਆਰਥੀਆਂ ਦਾ ਇਕ ਦਿਨਾ ਉਦਯੋਗਿਕ ਦੌਰਾ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
Ad Position 24