19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 28-09-2025
ਰਾਮਪੁਰਾ ਫੂਲ, 27 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਸਿਹਤ ਵਿਭਾਗ ਵਲੋਂ ਮਮਤਾ ਦਿਵਸ 'ਤੇ ਸਬ ਸੈਂਟਰ ਫੂਲ ਟਾਊਨ ਵਿਖੇ ਹਾਜ਼ਰ ਸਟਾਫ਼ ਅਤੇ ਆਮ ਪਬਲਿਕ ਨੂੰ ਪੀ.ਸੀ.ਪੀ.ਐਨ.ਡੀ.ਟੀ ਐਕਟ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਆਪਣੇ ਆਪਣੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਹੋਰਨਾਂ ਨੂੰ ਵੀ ਜਾਗਰੂਕ ਕਰ ਸਕਣ¢ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਸਦਕਾ ਸ਼ਹਿਰਾਂ ਅਤੇ ਪਿੰਡਾਂ ਦੇ ਲੋਕ ਭਰੂਣ ਹੱਤਿਆ ਖਿਲਾਫ ਕਾਫੀ ਜਾਗਰੂਕ ਹੋ ਚੁੱਕੇ ਹਨ¢ ਉਨ੍ਹਾਂ ਸਿਹਤ ਵਿਭਾਗ ਪੰਜਾਬ ਵਲੋਂ ਭਰੂਣ ਹੱਤਿਆਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਦਿਆਂ ਕਿਹਾ ਕਿ ਜ਼ਿਲ੍ਹਾ ਪੱਧਰ ਤੋਂ ਰਾਜ ਪੱਧਰ ਤੱਕ ਪੀ.ਸੀ.ਪੀ. ਐਨ.ਡੀ.ਟੀ. ਟੀਮ ਐਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ¢ ਜੇਕਰ ਕੋਈ ਐਕਟ ਦੀ ਉਲੰਘਣਾ ਕਰਦਾ ਹੈ ਤਾਂ ਸਿਹਤ ਵਿਭਾਗ ਨੂੰ ਸੂਚਨਾ ਦਿੱਤੀ ਜਾਵੇ¢ ਸੂਚਨਾ ਦੇਣ ਵਾਲੇ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ ਅਤੇ ਉਸ ਦਾ ਨਾਮ ਵੀ ਗੁਪਤ ਰੱਖਿਆ ਜਾਂਦਾ ਹੈ¢ ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤ ਦੇ ਅਲਟ੍ਰਾਸਾਊਾਡ ਲਈ ਸਿਰਫ਼ ਮਾਹਿਰ ਡਾਕਟਰ ਹੀ ਰੈਫ਼ਰ ਕਰ ਸਕਦੇ ਹਨ¢ ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾਂ, ਛੀਨਾ ਬੀਬੀ, ਸਿਹਤ ਕਰਮਚਾਰੀ ਨਰਪਿੰਦਰ ਸਿੰਘ, ਮਲਕੀਤ ਸਿੰਘ, ਮਨਦੀਪ ਸ਼ਰਮਾ ਅਤੇ ਸਮੂਹ ਆਸ਼ਾ ਵਰਕਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਭਗਤਾ ਭਾਈਕਾ ਦੀ ਜੰਮਪਲ ਪ੍ਰਭਨੂਰ ਦੇ ਕੈਨੇਡਾ ਪੁਲਿਸ ਵਿਚ ਚੁਣੇ ਜਾਣ 'ਤੇ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਆਕਸਫੋਰਡ ਦੇ ਖਿਡਾਰੀਆਂ ਨੇ ਜ਼ੋਨਲ ਅਤੇ ਜ਼ਿਲਾ ਖੇਡਾਂ 'ਚ 33 ਮੈਡਲ ਜਿੱਤੇ
Ad Position 24