ਭਗਤਾ ਭਾਈਕਾ, 27 ਸਤੰਬਰ (ਸੁਖਪਾਲ ਸਿੰਘ ਸੋਨੀ)-ਸੂਫ਼ੀ ਸੰਤ ਬਾਬਾ ਫ਼ਰੀਦ ਦੇ ਜਨਮ ਦਿਵਸ ਮੌਕੇ ਹਰ ਸਾਲ ਪੰਜਾਬੀ ਮਾਂ ਬੋਲੀ ਦਿਵਸ ਮਨਾਉਣ ਦੇ ਫੈਸਲੇ ਤਹਿਤ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਚ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਨੇ ਬਹੁਤ ਖੂਬਸੂਰਤ ਪੰਜਾਬੀ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ ਤੇ ਬਾਬਾ ਫ਼ਰੀਦ ਦੇ ਜੀਵਨ ਨਾਲ ਸਬੰਧਿਤ ਤੇ ਪੰਜਾਬੀ ਮਾਂ ਬੋਲੀ ਨਾਲ ਸਬੰਧਿਤ ਵਿਚਾਰ ਸਾਂਝੇ ਕੀਤੇ | ਸਕੂਲ ਦੇ ਵਿਦਿਆਰਥੀਆਂ ਵਲੋਂ ਲੇਖ ਰਚਨਾ ਕੀਤੀ ਗਈ | ਛੋਟੇ-ਛੋਟੇ ਬੱਚਿਆਂ ਨੇ ਪੰਜਾਬੀ ਵਰਣਮਾਲਾ 'ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ | ਪੰਜਾਬੀ ਸਭਿਆਚਾਰ ਤੇ ਮਾਂ ਬੋਲੀ ਪੰਜਾਬੀ ਨੂੰ ਅਪਣਾਉਣ ਲਈ ਕਿਹਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਕਿਰਨਾ ਰਾਣੀ ਨੇ ਵਿਦਿਆਰਥੀਆ ਨੂੰ ਬਾਬਾ ਫ਼ਰੀਦ ਦੇ ਜੀਵਨ-ਕਾਲ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੁਆਰਾ ਪੰਜਾਬੀ ਮਾਂ ਬੋਲੀ ਨੂੰ ਦਿੱਤੇ ਯੋਗਦਾਨ ਬਾਰੇ ਦੱਸਿਆ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਉਨ੍ਹਾਂ ਦੀ ਬਾਣੀ ਦਰਜ ਹੈ, ਜੋ ਕਿ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੈ | ਇਸ ਮੌਕੇ ਸਕੂਲ ਦੇ ਸਮੂਹ ਪੰਜਾਬੀ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਸਮੇਂ ਸਕੂਲ ਦੇ ਚੇਅਰਮੈਨ ਲਾਭ ਸਿੰਘ ਖੋਖਰ, ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਾਬਾ ਫਰੀਦ ਦੇ ਜਨਮ ਦਿਵਸ ਦੀ ਮੁਬਾਰਕਬਾਦ ਦਿੱਤੀ |