19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਖਾਲਸਾ ਕਾਲਜ ਵਿਖੇ ਸੈਸ਼ਨ 2025-26 ਲਈ ਵਿਦਿਆਰਥੀ ਕੌਂਸਲ ਦੀ ਸਥਾਪਨਾ

Ad Position 21
No active advertisement
ਅਜੀਤ ਡੈਸਕ 28-09-2025
ਭਗਤਾ ਭਾਈਕਾ, 27 ਸਤੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਵਿਖੇ ਸੈਸ਼ਨ 2025-26 ਲਈ ਵਿਦਿਆਰਥੀ ਕੌਂਸਲ ਦੀ ਸਥਾਪਨਾ ਕੀਤੀ ਗਈ | ਇਸ ਮੌਕੇ ਕਾਲਜ ਦੇ ਵੱਖ-ਵੱਖ ਕੋਰਸਾਂ ਵਿਚੋਂ ਚੁਣੇ ਹੋਏ ਹੋਣਹਾਰ ਵਿਦਿਆਰਥੀਆਂ ਨੂੰ ਵੱਖ-ਵੱਖ ਅਹੱੁਦਿਆਂ ਦੀ ਸਹੁੰ ਚੁਕਾਈ ਗਈ | ਕੌਂਸਲ ਦੀ ਸਥਾਪਨਾ ਦੌਰਾਨ ਵਿਦਿਆਰਥੀਆਂ ਵਿਚੋਂ ਨਵਜੋਤ ਕੌਰ ਬੀ ਏ ਭਾਗ ਦੂਜਾ ਨੂੰ ਪ੍ਰਧਾਨ, ਹਿਮਾਂਸ਼ੂ ਸ਼ਰਮਾ ਬੀ ਏ ਭਾਗ ਤੀਜਾ ਨੂੰ ਮੀਤ ਪ੍ਰਧਾਨ, ਜਸਬੀਰ ਸਿੰਘ ਪੀਜੀਡੀਸੀਏ ਅਤੇ ਬਲਕਰਨ ਸਿੰਘ ਨੂੰ ਸੈਕਟਰੀ ਦੀ ਸੌਂਹ ਚੁਕਾਈ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਸਤਿੰਦਰ ਕੌਰ ਮਾਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਨਾਲ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਵਰਕ ਅਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਹੁੰਦੀ ਹੈ | ਇਸ ਮੌਕੇ ਅਕਾਦਮਿਕ ਇੰਚਾਰਜ ਪ੍ਰੋ: ਹਰਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਹਰ ਪ੍ਰੋਗਰਾਮ ਵਿਚ ਵੱਧ ਚੜ੍ਹਕੇ ਹਿੱਸਾ ਲੈਣ ਅਤੇ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੱਤਾ | ਇਸ ਦੌਰਾਨ ਪ੍ਰੋ: ਜਗਦੀਪ ਕੌਰ, ਪ੍ਰੋ: ਹਰਮਨਦੀਪ ਕੌਰ, ਪ੍ਰੋ: ਸ਼ੁਸ਼ਮਾ ਰਾਣੀ, ਪ੍ਰੋ: ਰਾਜਵੀਰ ਕੌਰ, ਪ੍ਰੋ: ਸੰਦੀਪ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਵਿਚ ਵਧ ਰਹੀਆਂ ਨੇ ਦਿਲ ਦੀਆਂ ਬਿਮਾਰੀਆਂ-ਡਾ. ਬੇਦੀ ਅਗਲੀ ਖ਼ਬਰ ਬੀ. ਆਰ. ਸੀ. ਸਕੂਲ 'ਚ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ
Ad Position 24