19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੁਹਤਬਰ ਸ਼ਖ਼ਸੀਅਤ ਇਕਬਾਲ ਸਿੰਘ ਸਿੱਧੂ ਦੇ ਅਕਾਲ ਚਲਾਣੇ 'ਤੇ ਕੀਤਾ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 28-09-2025
ਤਲਵੰਡੀ ਸਾਬੋ, 27 ਸਤੰਬਰ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀਆਂ ਮੁਹਤਬਰ ਸ਼ਖ਼ਸੀਅਤਾਂ 'ਚ ਸ਼ੁਮਾਰ ਇਕਬਾਲ ਸਿੰਘ ਸਿੱਧੂ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ 'ਤੇ ਵੱਖ-ਵੱਖ ਹਸਤੀਆਂ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ | ਇਕਬਾਲ ਸਿੰਘ ਸਿੱਧੂ ਦੇ ਅਕਾਲ ਚਲਾਣੇ 'ਤੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ, ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਸੀ. ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ ਤੇ ਰਣਬੀਰ ਸਿੰਘ ਸਿੱਧੂ, ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ, 'ਆਪ' ਆਗੂ ਹਰਜੀਤ ਸਿੰਘ ਸਰਾਂ, ਗੁਰਪ੍ਰੀਤ ਸਿੰਘ ਮਾਨਸ਼ਾਹੀਆ ਸਾਬਕਾ ਪ੍ਰਧਾਨ ਨਗਰ ਪੰਚਾਇਤ, ਨਵਇੰਦਰ ਸਿੰਘ ਨਵੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਖੁਸ਼ਦੀਪ ਸਿੰਘ ਬੱਬੀ ਚੱਠਾ, ਦਵਿੰਦਰ ਸਿੰਘ ਸੂਬਾ, ਭਰਪੂਰ ਸਿੰਘ ਤਿੰਨੇ ਕਾਂਗਰਸੀ ਕੌਂਸਲਰ, ਗੁਰਪ੍ਰੀਤ ਸਿੰਘ ਕੀਪਾ 'ਆਪ' ਕੌਂਸਲਰ, ਰਵੀ ਕੁਮਾਰ ਕੋਕੀ ਅਕਾਲੀ ਕੌਂਸਲਰ, ਹਰਬੰਸ ਸਿੰਘ ਸਾਬਕਾ ਕਾ. ਪ੍ਰਧਾਨ ਨਗਰ ਕੌਂਸਲ, ਸੀ. ਕਾਂਗਰਸੀ ਆਗੂ ਸੁਖਬੀਰ ਸਿੰਘ ਚੱਠਾ, ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਸਤਿੰਦਰ ਸਿੰਘ ਸਿੱਧੂ, ਅਕਾਲੀ ਆਗੂ ਹਰਮੋਹਿੰਦਰ ਸਿੰਘ ਸਿੱਧੂ, ਰਣਜੀਤ ਸਿੰਘ ਮਲਕਾਣਾ ਤੇ ਠਾਣਾ ਸਿੰਘ ਚੱਠਾ, ਕਾਂਗਰਸੀ ਆਗੂ ਅਵਤਾਰ ਮੈਨੂੰਆਣਾ ਤੇ ਜਸਕਰਨ ਗੁਰੂਸਰ ਦੋਵੇਂ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਬਚਿੱਤਰ ਸਿੰਘ ਸਾਬਕਾ ਉੱਪ ਚੇਅਰਮੈਨ, ਬਲਕਰਨ ਸਿੰਘ ਬੱਬੂ ਸਾਬਕਾ ਕੌਂਸਲਰ, ਜਗਤਾਰ ਨੰਗਲਾ, ਭਾਜਪਾ ਆਗੂ ਮੋਹਨ ਲਾਲ ਸ਼ਰਮਾਂ, ਯਸ਼ਪਾਲ ਡਿੰਪੀ, ਲਛਮਣ ਠੇਕੇਦਾਰ, ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਸੁਖਪਾਲ ਸਿੰਘ ਸਿੱਧੂ, ਅਗਰਵਾਲ ਸਭਾ ਪ੍ਰਧਾਨ ਤਰਸੇਮ ਸਿੰਗਲਾ, ਗੁਰੂ ਕਾਸ਼ੀ ਸਾਹਿੱਤ ਸਭਾ ਵਲੋਂ ਹਰਗੋਬਿੰਦ ਸ਼ੇਖਪੁਰੀਆ, ਸਾਹਿਤਕ ਸ਼ਖ਼ਸੀਅਤ ਜਥੇ: ਦਰਸ਼ਨ ਸਿੰਘ ਚੱਠਾ, ਸਮਾਜ ਸੇਵੀ ਬਰਿੰਦਰਪਾਲ ਮਹੇਸ਼ਵਰੀ ਆਦਿ ਹਸਤੀਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਕਾਲਜ ਵਿਚ ਆਏ ਨਵੇਂ ਵਿਦਿਆਰਥੀਆਂ ਦਾ ਕੀਤਾ ਸਵਾਗਤ ਅਗਲੀ ਖ਼ਬਰ ਘਰੇਲੂ ਹਿੰਸਾ ਰੋਕੂ ਐਕਟ 'ਤੇ ਗੁਰੂ ਕਾਸ਼ੀ ਯੂਨੀਵਰਸਿਟੀ 'ਚ ਕਰਵਾਇਆ ਸੈਮੀਨਾਰ
Ad Position 24