ਲਹਿਰਾ ਮੁਹੱਬਤ, 27 ਸਤੰਬਰ (ਸੁਖਪਾਲ ਸਿੰਘ ਸੁੱਖੀ)- ਟੈਕਨੀਕਲ ਸਰਵਿਸ ਯੂਨੀਅਨ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਅਮਰਜੀਤ ਸਿੰਘ ਮੰਗਲੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਦਿੱਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ 2004 ਤੋਂ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 13 ਫੀਸਦ ਵਾਧਾ ਕਰਨ, ਮੁਲਾਜ਼ਮਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਬਕਾਇਆ ਜਲਦੀ ਦਿੱਤਾ ਜਾਵੇ ਤੇ 17 ਜੁਲਾਈ 2020 ਤੋਂ ਭਰਤੀ ਹੋਏ ਮੁਲਾਜ਼ਮਾਂ ਨੂੰ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ, ਪੀ.ਐਸ.ਪੀ.ਸੀ.ਐਲ ਵਿੱਚ ਖਾਲੀ ਅਸਾਮੀਆਂ ਜਲਦੀ ਭਰੀਆ ਜਾਣ, ਫਾਇਰ ਤੇ ਸੇਫ਼ਟੀ ਸੈਲ ਦੇ ਕਰਮਚਾਰੀਆਂ ਦਾ ਉਤਪਾਦਨ ਭੱਤਾ 60 ਤੋਂ ਵਧਾ ਕੇ 100 ਫੀਸਦ ਕਰਨ ਸੰਬੰਧੀ ਪੱਤਰ ਵਿਚ ਜ਼ਿਕਰ ਕੀਤਾ ਗਿਆ | ਉਨ੍ਹਾਂ ਨੂੰ ਇਸ ਮੌਕੇ ਵਿੱਤ ਮੰਤਰੀ ਚੀਮਾ ਨੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਪੂਰਨ ਵਿਸ਼ਵਾਸ ਦਿਵਾਇਆ |