ਲਹਿਰਾ ਮੁਹੱਬਤ, 28 ਸਤੰਬਰ (ਸੁਖਪਾਲ ਸਿੰਘ ਸੁੱਖੀ)- ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਦੌਰਾਨ ਸਕੂਲ ਦੀ ਹੋਣਹਾਰ ਵਿਦਿਆਰਥਣ ਰੁਪਿੰਦਰ ਕੌਰ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੈਵਲਿਨ ਥ੍ਰੋਅ ਵਿਚ ਚਾਂਦੀ ਦਾ ਤਗਮਾ ਜਿੱਤਿਆ | ਇਸ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਸ਼੍ਰੀਮਤੀ ਨਮਿਤਾ ਬਾਂਸਲ ਅਤੇ ਪਿ੍ੰਸੀਪਲ ਸ੍ਰੀਮਤੀ ਗੀਤਾ ਪਿੱਲੇ ਨੇ ਮਾਣ ਮਹਿਸੂਸ ਕਰਦਿਆਂ ਵਿਦਿਆਰਥਣ ਰੁਪਿੰਦਰ ਕੌਰ ਨੂੰ ਉਸ ਦੀ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਉਚਾਈਆਂ ਪ੍ਰਾਪਤ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਮੈਨੇਜਮੈਂਟ ਨੇ ਕਿਹਾ ਕਿ ਉਹ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਅਤੇ ਅਕਾਦਮਿਕ ਦੋਵਾਂ ਖੇਤਰਾਂ ਵਿਚ ਅੱਗੇ ਵਧਾਉਣ ਲਈ ਵਚਨਬੱਧ ਹਨ |
ਮਾਊਾਟ ਲਿਟਰਾ ਜ਼ੀ ਸਕੂਲ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਚਾਂਦੀ ਦਾ ਤਗਮਾ ਜਿੱਤਿਆ
ਅਜੀਤ ਡੈਸਕ
29-09-2025