27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 29-09-2025
ਬਠਿੰਡਾ, 28 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਬੀਬੀ ਵਾਲਾ ਰੋਡ 'ਤੇ ਸਥਿਤ ਨਿੱਜੀ ਕੰਪਨੀ ਦੇ ਕਮਰੇ ਵਿਚ ਇੱਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲਣ 'ਤੇ ਸਿਵਲ ਲਾਈਨਜ਼ ਥਾਣਾ ਦੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ | ਸਹਾਰਾ ਮੁੱਖ ਦਫ਼ਤਰ 'ਤੇ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਸੰਦੀਪ ਗਿੱਲ ਐਂਬੂਲੈਂਸ ਲੈ ਕੇ ਘਟਨਾ ਸਥਾਨ 'ਤੇ ਪਹੁੰਚੀ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਪਛਾਣ ਲਵਜੀਤ ਸਿੰਘ ਵਾਸੀ ਪਿੰਡ ਬੱਲੂਆਣਾ ਵਜੋਂ ਹੋਈ ਹੈ | ਮਿ੍ਤਕ ਨੌਜਵਾਨ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ | ਮਿ੍ਤਕ ਦੇ ਕੋਲ ਇੱਕ ਪੱਤਰ ਵੀ ਮਿਲਿਆ, ਜਿਸਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ, ਪੱਤਰ ਦੇ ਅਧਾਰ 'ਤੇ ਪੁਲਿਸ ਕਾਰਵਾਈ 'ਚ ਜੁੱਟ ਗਈ ਹੈ | ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਮਿ੍ਤਕ ਦੀ ਲਾਸ਼ ਨੂੰ ਹੇਠਾਂ ਉਤਾਰਿਆ ਅਤੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਕੇਵਲ ਰਾਜਨੀਤੀ ਹੀ ਨਹੀਂ ਸਗੋਂ ਲੋਕਾਂ ਦੀ ਸੇਵਾ 'ਚ ਵੀ ਵਿਸ਼ਵਾਸ ਰੱਖਦੀ ਹੈ- ਦਿਆਲ ਸੋਢੀ, ਗੁਰਪ੍ਰੀਤ ਮਲੂਕਾ ਅਗਲੀ ਖ਼ਬਰ ਦਿਨ-ਦਿਹਾੜੇ ਬਜ਼ੁਰਗ ਦੀ ਕੁੱਟਮਾਰ ਕਰਕੇ ਨਕਦੀ ਖੋਹੀ
Ad Position 24