27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਬਠਿੰਡਾ ਸ਼ਹਿਰੀ ਦੇ ਅਬਜ਼ਰਵਰ ਬਾਲਾ ਬਚਨ ਪਹੁੰਚੇ ਬਠਿੰਡਾ, ਧਾਰਮਿਕ ਸਥਾਨਾਂ 'ਤੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 29-09-2025

ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਾਂਗਰਸ ਦੇ ਸੰਗਠਨ ਨੂੰ ਬੂਥ ਪੱਧਰ 'ਤੇ ਮਜ਼ਬੂਤ ਬਣਾਉਣ ਲਈ ਸੰਗਠਨ ਸਿਰਜਣ ਅਭਿਆਨ ਤਹਿਤ ਅੱਜ ਬਠਿੰਡਾ ਸ਼ਹਿਰੀ ਦੇ ਅਬਜ਼ਰਵਰ ਮੱਧ ਪ੍ਰਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਮੌਜੂਦਾ ਵਿਧਾਇਕ ਬਾਲਾ ਬਚਨ ਅੱਜ ਬਠਿੰਡਾ ਪਹੁੰਚੇ, ਜਿਥੇ ਉਹ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿਚ ਸਮੁੱਚੀ ਲੀਡਰਸ਼ਿਪ ਦੇ ਨਾਲ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਨਤਮਸਤਕ ਹੋਏ | ਉਪਰੰਤ ਵਿਸ਼ਵਕਰਮਾ ਭਵਨ ਵਿਖੇ ਹਾਜ਼ਰੀ ਲਵਾਈ ਅਤੇ ਮਾਤਾ ਮਾਈਸਰਖਾਨਾ ਮੰਦਰ ਵਿਖੇ ਵੀ ਮੱਥਾ ਟੇਕਿਆ¢ ਉਨ੍ਹਾਂ ਸ੍ਰੀ ਗਊਸ਼ਾਲਾ ਸਿਰਕੀ ਬਾਜ਼ਾਰ ਵਿਚ ਵਪਾਰੀਆਂ ਅਤੇ ਗਊਸ਼ਾਲਾ ਦੇ ਪ੍ਰਬੰਧਕਾਂ ਤੇ ਸੋਸ਼ਲ ਅਤੇ ਵੈੱਲਫੇਅਰ ਆਰਗੇਨਾਈਜ਼ੇਸ਼ਨ ਨਾਲ ਵੀ ਮੀਟਿੰਗ ਕੀਤੀ | ਉਨ੍ਹਾਂ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਆਰੀਆ ਸਮਾਜ ਚੌਕ ਸਥਿਤ ਭਗਤ ਸਿੰਘ ਦੇ ਬੁੱਤ 'ਤੇ ਸ਼ਰਧਾ ਫੁੱਲ ਭੇਟ ਕੀਤੇ | ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਟਹਿਲ ਸਿੰਘ ਸੰਧੂ ਡਾਇਰੈਕਟਰ ਮਾਰਕਫੈੱਡ ਪੰਜਾਬ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਠੇਕੇਦਾਰ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਮਾ. ਹਰਮੰਦਰ ਸਿੰਘ, ਕਿਰਨਜੀਤ ਸਿੰਘ ਗਹਿਰੀ ਆਦਿ ਸਮੇਤ ਹੋਰ ਆਗੂ ਵੀ ਮੌਜੂਦ ਸਨ¢ ਇਸ ਮੌਕੇ ਬਾਲਾ ਬਚਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਨੇ ਹੜ ਪ੍ਰਭਾਵਿਤ ਇਲਾਕਿਆਂ ਵਿਚ ਪੀੜਤ ਪਰਿਵਾਰਾਂ ਦੀ ਕੋਈ ਸਾਰ ਨਹੀਂ ਲਈ, ਜਿਸ ਕਰਕੇ ਦੋਨਾਂ ਸਰਕਾਰਾਂ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੁੰਦਾ ਹੈ | ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣਨੀ ਲਗਭਗ ਤਹਿ ਹੈ, ਕਿਉਂਕਿ ਲੋਕ ਪਿਛਲੀਆਂ ਸਰਕਾਰਾਂ ਵੇਲੇ ਹੋਏ ਸੂਬੇ ਦੇ ਵਿਕਾਸ ਨੂੰ ਯਾਦ ਕਰ ਰਹੇ ਹਨ¢ ਉਨ੍ਹਾਂ ਦੱਸਿਆ ਕਿ ਸੰਗਠਨ ਨੂੰ ਬੂਥ ਪੱਧਰ 'ਤੇ ਮਜ਼ਬੂਤ ਬਣਾਉਣ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ, ਜਿਸ ਕਰਕੇ ਉਨ੍ਹਾਂ ਵੱਖ-ਵੱਖ ਸੰਗਠਨਾਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਤਾਂ ਜੋ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾ ਸਕੇ¢

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਸਲ ਹਿਤੈਸ਼ੀ ਪਾਰਟੀ-ਜਨਮੇਜਾ ਸਿੰਘ ਸੇਖੋਂ ਅਗਲੀ ਖ਼ਬਰ ਟਰੱਕ ਯੂਨੀਅਨ ਦੇ ਵਿਅਕਤੀਆਂ ਨੇ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਕੀਤੀ ਉਲੰਘਣਾ
Ad Position 24