ਮੌੜ ਮੰਡੀ, 28 ਸਤੰਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਸਲ ਹਿਤੈਸ਼ੀ ਪਾਰਟੀ ਹੈ, ਪੰਜਾਬ ਦਾ ਵਿਕਾਸ ਸਿਰਫ਼ ਅਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਹੀ ਹੋਇਆ ਹੈ ਜਦਕਿ ਹੋਰਨਾਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਵੱਲ ਕਦੀ ਵੀ ਧਿਆਨ ਨਹੀ ਦਿੱਤਾ | ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅੰਦਰ ਜਿੱਥੇ ਖੇਤੀਬਾੜੀ ਨੂੰ ਪ੍ਰਫੁੱਲਿਤ ਕੀਤਾ ਉੱਥੇ ਹੀ ਵਪਾਰਕ ਪੱਖ ਤੋਂ ਵੀ ਮਜ਼ਬੂਤ ਕੀਤਾ ਹੈ | ਹੁਣ ਵੀ ਜਦ ਪੰਜਾਬ ਨੂੰ ਹੜ੍ਹਾਂ ਦੀ ਮਾਰ ਪਈ ਹੈ ਤਾਂ ਸ਼੍ਰੋਮਣੀ ਅਕਾਲੀ ਦੇ ਨੇ ਅੱਗੇ ਹੋ ਕੇ ਲੋਕਾਂ ਦਾ ਸਾਥ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਮੌੜ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ਨੇ ਅੱਜ ਪਿੰਡ ਸੰਦੋਹਾ ਵਿਖੇ ਵਰਕਰ ਮਿਲਣੀ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਿੱਥੇ ਹੜ੍ਹਾਂ ਦੀ ਮਾਰ ਵਿਚ ਆਏ ਗਰੀਬ ਪਰਿਵਾਰਾਂ ਨੂੰ ਕਣਕ ਦੇ ਰਿਹਾ ਹੈ ਉੱਥੇ ਹੀ ਜ਼ਮੀਨਾਂ ਪੱਧਰ ਕਰਨ ਲਈ ਤੇਲ ਅਤੇ ਹਾੜੀ ਦੀ ਆਗਾਮੀ ਫ਼ਸਲ ਲਈ ਇਕ ਲੱਖ ਏਕੜ ਜ਼ਮੀਨ ਲਈ ਕਣਕ ਦਾ ਬੀਜ ਅਤੇ ਪਸ਼ੂਆਂ ਲਈ ਹਰਾ ਚਾਰਾ ਵੀ ਮੁਹੱਈਆ ਕਰਵਾ ਰਿਹਾ ਹੈ | ਉਨ੍ਹਾਂ ਮੁੱਖ ਮੰਤਰੀ 'ਤੇ ਵਰ੍ਹਦਿਆਂ ਕਿਹਾ ਕਿ ਜਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹਾਂ ਦਾ ਹਾਲ ਜਾਣਨ ਲਈ ਪੰਜਾਬ ਆਏ ਸਨ ਤਾਂ ਮੁੱਖ ਮੰਤਰੀ ਉਨ੍ਹਾਂ ਨੂੰ ਮਿਲਣ ਦੀ ਥਾਂ 'ਤੇ ਹਸਪਤਾਲ ਵਿਚ ਦਾਖਲ ਹੋ ਗਿਆ ਅਤੇ ਪੰਜਾਬ ਦੇ ਹੱਕ ਦੀ ਕੋਈ ਵੀ ਮੰਗ ਪ੍ਰਧਾਨ ਮੰਤਰੀ ਅੱਗੇ ਨਹੀਂ ਰੱਖੀ | ਇਸ ਤੋਂ ਪਹਿਲਾਂ ਸੇਖੋਂ ਵੱਲੋਂ ਬੀਤੇ ਦਿਨੀਂ ਹਿਮਾਚਲ ਵਿਖੇ ਸੜਕ ਹਾਦਸੇ ਵਿਚ ਮਰਨ ਵਾਲੇ ਪਿੰਡ ਜੋਧਪੁਰ ਪਾਖਰ ਦੇ ਕੁਲਦੀਪ ਸਿੰਘ ਅਤੇ ਜਗਸੀਰ ਰਾਮ ਦੇ ਪਰਿਵਾਰਾਂ ਵਿਚ ਜਾ ਕੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪਿੰਡ ਕਮਾਲੂ ਵਿਖੇ ਰਾਜਾ ਸਿੰਘ ਦੇ ਜਵਾਨ ਪੁੱਤਰ ਦੀ ਮੌਤ ਦਾ ਵੀ ਅਫ਼ਸੋਸ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਅੰਮਿ੍ਤਪਾਲ ਸਿੰਘ ਹਨੀ,ਹਰਭਜਨ ਸਿੰਘ ਮਾਈਸਰਖਾਨਾ, ਕੰਵਰਜੀਤ ਸਿੰਘ ਬੰਟੀ ਸਾਬਕਾ ਚੇਅਰਮੈਨ, ਸੁਖਚੈਨ ਸਿੰਘ ਸਿੱਧੂ ਸਾਬਕਾ ਪ੍ਰਧਾਨ, ਗੁਰਬਚਨ ਸਿੰਘ ਬਾਬੇਕਾ ਜ਼ਿਲ੍ਹਾ ਮੀਤ ਪ੍ਰਧਾਨ, ਚਰਨਜੀਤ ਸਿੰਘ ਥੰਮਣਗੜ੍ਹ ਜ਼ਿਲ੍ਹਾ ਆਗੂ, ਸੰਦੀਪ ਸਿੰਘ ਬਾਠ ਜ਼ਿਲ੍ਹਾ ਮੀਤ ਪ੍ਰਧਾਨ, ਗੁਰਮੇਲ ਸਿੰਘ ਮਾਈਸਰਖਾਨਾ ਜ਼ਿਲ੍ਹਾ ਮੀਤ ਪ੍ਰਧਾਨ, ਹਰਬੰਸ ਸਿੰਘ ਸੰਦੋਹਾ ਜ਼ਿਲ੍ਹਾ ਮੀਤ ਪ੍ਰਧਾਨ, ਬਲਜੀਤ ਸਿੰਘ ਸੰਦੋਹਾ ਸਰਕਲ ਸੀਨੀਅਰ ਮੀਤ ਪ੍ਰਧਾਨ, ਜਸਪਾਲ ਸਿੰਘ ਕੋਟਭਾਰਾ ਸੀਨੀਅਰ ਮੀਤ ਪ੍ਰਧਾਨ, ਨਵਦੀਪ ਸਿੰਘ ਸਵੈਚ, ਸੁਖਦੇਵ ਸਿੰਘ ਪੰਚ, ਤਿਰਲੋਕ ਸਿੰਘ ਪੰਚ, ਬਿੱਟੂ ਸਿੰਘ ਸਿੱਧੂ, ਬਿੰਦਰ ਸਿੰਘ ਪੰਚ, ਬੇਅੰਤ ਸਿੰਘ ਢਿੱਲੋਂ, ਕੁਲਦੀਪ ਸਿੰਘ ਪੇ੍ਰਮੀ, ਬਿੰਦਰ ਸਿੰਘ ਮਾਨ, ਗੁਰਪ੍ਰੀਤ ਸਿੰਘ ਮਾਨ, ਰਣਜੀਤ ਸਿੰਘ, ਜਗਸੀਰ ਸਿੰਘ ਸਾਬਕਾ ਪੰਚ, ਮਨਦੀਪ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ |
ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਸਲ ਹਿਤੈਸ਼ੀ ਪਾਰਟੀ-ਜਨਮੇਜਾ ਸਿੰਘ ਸੇਖੋਂ
ਅਜੀਤ ਡੈਸਕ
29-09-2025