ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਦੇ ਮÏਜੂਦਾ ਬੱਸ ਅੱਡੇ ਦੀ ਇਥੋਂ ਦੀ ਮਲੋਟ ਵਾਲੀ ਸੜਕ 'ਤੇ ਕੀਤੀ ਜਾਣ ਵਾਲੀ ਤਬਦੀਲੀ ਰੋਕਣ ਵਿਰੁੱਧ ਸਥਾਨਕ ਡਾ. ਅੰਬੇਡਕਰ ਪਾਰਕ ਵਿਚ ਚੱਲ ਰਹੇ ਪੱਕੇ ਮੋਰਚੇ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਤੇ ਇਸ ਦੌਰਾਨ ਬੱਸ ਅੱਡੇ ਦੀ ਤਬਦੀਲੀ ਲਈ ਬਜਿੱਦ ਬਠਿੰਡਾ ਸ਼ਹਿਰੀ ਵਿਧਾਇਕ ਦਾ ਬਾਈਕਾਟ ਕਰਨ ਦਾ ਮੋਰਚੇ ਵਿਚ ਮਤਾ ਪਾਸ ਕੀਤਾ ਗਿਆ | ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫੁੱਲ ਅਰਪਿਤ ਕਰਦਿਆਂ ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਤੇਜ ਸਿੰਘ ਵਾਂਦਰ, ਕੌਂਸਲਰ ਸੰਦੀਪ ਕੁਮਾਰ ਬÏਬੀ, ਹਰਵਿੰਦਰ ਸਿੰਘ ਹੈਪੀ ਅਤੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ.ਪੀ.ਐਮ.ਓ.) ਦੇ ਸੂਬਾ ਕੋਆਰਡੀਨੇਟਰ ਮਹੀਪਾਲ, ਪਿ੍ਤਪਾਲ ਸਿੰਘ ਤੇ ਸੁਖਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਪੰਜਾਬੀਆਂ ਨਾਲ ਠੱਗੀ ਮਾਰ ਕੇ ਸੂਬੇ ਦੀ ਸੱਤਾ ਹਾਸਲ ਕੀਤੀ ਹੈ ਤੇ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੇ ਲਾਰਿਆਂ ਅਤੇ ਵਾਅਦਾ ਖਿਲਾਫੀਆਂ ਵਿਰੁੱਧ ਖਟਕੜ ਕਲਾਂ ਵਿਖੇ ਪੱਕਾ ਮੋਰਚਾ ਲਾਉਣ ਜਾ ਰਹੀ ਸ਼ਹੀਦ ਭਗਤ ਸਿੰਘ ਨÏਜਵਾਨ ਸਭਾ ਦੇ ਸੂਬਾਈ ਆਗੂਆਂ ਦੇ ਘਰਾਂ 'ਚ ਪੁਲਿਸ ਦੀ ਛਾਪੇਮਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ¢ ਉਨ੍ਹਾਂ ਲੱਦਾਖ ਦੇ ਲੋਕਾਂ ਲਈ ਜੂਝ ਰਹੇ ਬੁੱਧੀਜੀਵੀ ਸੋਨਮ ਵਾਂਗਚੁੰਗ ਨੂੰ ਰਿਹਾ ਕਰਨ ਦੀ ਮੰਗ ਕੀਤੀ ਹੈ¢ ਇਸ ਮੌਕੇ ਰਾਜੀਵ ਕੁਮਾਰ ਡੈਜੀ, ਰਵਿੰਦਰ ਕੁਮਾਰ, ਬਲਵਿੰਦਰ ਸਿੰਘ, ਅੰਮਿ੍ਤਪਾਲ, ਸੁਖਚੈਨ ਸਿੰਘ, ਮਲਕੀਤ ਸਿੰਘ ਨੇ ਵੀ ਵਿਚਾਰ ਪ੍ਰਗਟ ਕੀਤੇ¢ ਮੰਚ ਦਾ ਸੰਚਾਲਨ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਕੀਤਾ, ਜਦਕਿ ਪਲਸ ਮੰਚ ਦੇ ਆਗੂ ਮੰਦਰ ਸਿੰਘ ਜੱਸੀ ਨੇ ਕਵੀਸ਼ਰੀ ਦਾ ਰੰਗ ਬੰਨਿ੍ਹਆ¢ ਉਨ੍ਹਾਂ ਕਿਹਾ ਕਿ ਬੱਸ ਅੱਡੇ ਦੀ ਤਬਦੀਲੀ ਪੱਕੇ ਤੌਰ 'ਤੇ ਰੋਕਣ ਸੰਘਰਸ਼ ਜਾਰੀ ਰਹੇਗਾ, ਜਿਸ ਨੂੰ ਆਉਣ ਵਾਲੇ ਦਿਨਾਂ ਵਿਚ ਹੋਰ ਤੇਜ ਕੀਤਾ ਜਾਵੇਗਾ |