27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਗ੍ਰੇਟ ਡਿਸਕਵਰੀਅਨ ਏ.ਆਈ. ਅਤੇ ਰੋਬੋਟਿਕਸ ਤਕਨਾਲੋਜੀ ਨਾਲ ਭਵਿੱਖ ਲਈ ਤਿਆਰ

Ad Position 21
No active advertisement
ਅਜੀਤ ਡੈਸਕ 29-09-2025
ਲਹਿਰਾ ਮੁਹੱਬਤ, 28 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸਰਾਫ ਐਜੂਬੀਕਨਜ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਸਿੱਖਿਆ ਦੇ ਖੇਤਰ ਵਿਚ ਆਧੁਨਿਕ ਤਕਨਾਲੋਜੀ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਦਿਆਰਥੀਆਂ ਲਈ ਰੋਬੋਟਿਕ ਕੋਰਸ ਤੇ ਵੱਖ-ਵੱਖ ਆਨਲਾਈਨ ਗਤੀਵਿਧੀਆਂ ਕਰ ਰਿਹਾ ਹੈ | ਸਕੂਲ ਦੇ ਚੇਅਰਮੈਨ ਇੰਜ. ਕਮਲੇਸ਼ ਸਰਾਫ ਨੇ ਕਿਹਾ ਅੱਜ ਦੇ ਸਮੇਂ ਵਿਚ ਬੱਚਿਆਂ ਨੂੰ ਸਿਰਫ਼ ਰਵਾਇਤੀ ਸਿੱਖਿਆ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਉਨ੍ਹਾਂ ਨੂੰ ਡਿਜੀਟਲ ਹੁਨਰ ਅਤੇ ਤਕਨੀਕੀ ਗਿਆਨ ਤੋਂ ਜਾਣੂ ਕਰਵਾਉਣਾ ਵੀ ਜ਼ਰੂਰੀ ਹੈ | ਇਸ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਕੂਲ ਨੇ ਆਨਲਾਈਨ ਪ੍ਰੋਜੈਕਟ ਅਤੇ ਰੋਬੋਟਿਕ ਵਰਕਸ਼ਾਪਾਂ ਸ਼ੁਰੂ ਕੀਤੀਆਂ ਹਨ | ਇਹ ਗਤੀਵਿਧੀਆਂ ਵਿਦਿਆਰਥੀਆਂ ਦੀ ਸਿਰਜਣਾਤਮਿਕਤਾ, ਆਲੋਚਨਾਤਮਿਕ ਸੋਚ, ਸਮੱਸਿਆ ਹੱਲ ਕਰਨ ਦੀਆਂ ਯੋਗਤਾਵਾਂ ਅਤੇ ਤਕਨੀਕੀ ਸਮਝ ਨੂੰ ਵਿਕਸਤ ਕਰਨਗੀਆਂ ਤੇ ਉਨ੍ਹਾਂ ਨੂੰ ਭਵਿੱਖ ਦੇ ਤਕਨਾਲੋਜੀ ਆਧਾਰਿਤ ਕਰੀਅਰ ਲਈ ਬਿਹਤਰ ਢੰਗ ਨਾਲ ਤਿਆਰ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਅਬੈਕਸ ਸਿੱਖਿਆ ਵਿਦਿਆਰਥੀਆਂ ਦੇ ਬੋਧਿਕ ਵਿਕਾਸ ਵਿਚ ਸਹਾਈ- ਪਿ੍ੰਸੀਪਲ ਯੂਲੈਲਿਓ ਅਗਲੀ ਖ਼ਬਰ ਬੱਸ ਅੱਡਾ ਬਚਾਓ ਪੱਕੇ ਮੋਰਚੇ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਸ਼ਹਿਰੀ ਵਿਧਾਇਕ ਦਾ ਬਾਈਕਾਟ ਕਰਨ ਦਾ ਮਤਾ...
Ad Position 24