28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਅਬੈਕਸ ਸਿੱਖਿਆ ਵਿਦਿਆਰਥੀਆਂ ਦੇ ਬੋਧਿਕ ਵਿਕਾਸ ਵਿਚ ਸਹਾਈ- ਪਿ੍ੰਸੀਪਲ ਯੂਲੈਲਿਓ

Ad Position 21
No active advertisement
ਅਜੀਤ ਡੈਸਕ 29-09-2025
ਰਾਮਪੁਰਾ ਫੂਲ, 28 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਸੇਂਟ ਜੇਵੀਅਰ ਸਕੂਲ ਰਾਮਪੁਰਾ ਫੂਲ ਵਲੋਂ ਇੰਟਰਨੈਸ਼ਨਲ ਅਬੈਕਸ ਮੁਕਾਬਲੇ ਵਿਚ ਇਨਾਮ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ¢ ਸ਼ਾਰਪ ਬ੍ਰੇਨਸ ਏਜੂਕੇਸ਼ਨ ਸੰਸਥਾ ਦੇ ਡਾਇਰੈਕਟਰ ਰੰਜੀਵ ਗੋਇਲ ਇਸ ਮੌਕੇ 'ਤੇ ਉਚੇਚੇ ਤੌਰ 'ਤੇ ਹਾਜ਼ਰ ਰਹੇ ਅਤੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ¢ ਸਕੂਲ ਕੋਆਰਡੀਨੇਟਰ ਮੈਡਮ ਪੇ੍ਰਮ ਲਤਾ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਭਾਰਤ ਸਮੇਤ ਅਨੇਕਾਂ ਦੇਸ਼ਾਂ ਦੇ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਆਨ ਲਾਈਨ ਭਾਗ ਲਿਆ ਸੀ¢ ਜਿਸ ਵਿਚ ਸੇਂਟ ਜੇਵੀਅਰ ਸਕੂਲ ਦੇ 46 ਵਿਦਿਆਰਥੀ ਸ਼ਾਮਿਲ ਹੋਏ ਸਨ¢ ਸੱਤਵੀਂ ਕਲਾਸ ਦੇ ਵਿਦਿਆਰਥੀ ਖੁਸ਼ਆਂਤ ਮਿੱਤਲ ਸਪੁੱਤਰ ਨਿਤੇਸ਼ ਮਿੱਤਲ ਨੇ ਆਪਣੀ ਕੈਟਾਗਿਰੀ ਵਿੱਚ ਸਭ ਤੋਂ ਤੇਜ ਪੇਪਰ ਹੱਲ ਕਰਕੇ ਪਹਿਲਾ ਇਨਾਮ ਅਤੇ 2100 ਨਕਦ ਪੁਰਸਕਾਰ ਪ੍ਰਾਪਤ ਕੀਤਾ ਹੈ¢ ਅਗਮਵੀਰ ਸਿੰਘ, ਰਿਆਂਸੀ, ਜਪਸਿਮਰ ਸਿੰਘ, ਜਤਿਨ ਗੋਇਲ ਅਤੇ ਲਵਿਸ਼ ਸਿੰਗਲਾ ਨੇ ਵਿਸ਼ੇਸ਼ ਇਨਾਮ ਪ੍ਰਾਪਤ ਕੀਤੇ¢ ਪ੍ਰਤੀਯੋਗਿਤਾ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਵੀ ਦਿੱਤੇ ਗਏ¢ ਸਕੂਲ ਪਿ੍ੰਸੀਪਲ ਫਾਦਰ ਯੂਲੇਲੀਓ ਫਰਨਾਂਡਿਜ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸਾਰਿਆਂ ਨੂੰ ਵਧਾਈ ਦਿੱਤੀ¢ ਉਨ੍ਹਾਂ ਕਿਹਾ ਕਿ ਅਬੈਕਸ ਸਿੱਖਿਆ ਦੇ ਨਾਲ ਵਿਦਿਆਰਥੀਆਂ ਦਾ ਬੋਧਿਕ ਵਿਕਾਸ ਹੁੰਦਾ ਹੈ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਵੀ ਬਹੁਤ ਫ਼ਾਇਦਾ ਹੁੰਦਾ ਹੈ¢ ਉਨ੍ਹਾਂ ਸ਼ਾਰਪ ਬ੍ਰੇਨਸ ਸੰਸਥਾ ਵਲੋਂ ਵਿਦਿਆਰਥੀਆਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ¢ ਰੰਜੀਵ ਗੋਇਲ ਵਲੋਂ ਵਿਦਿਆਰਥੀਆਂ ਨੂੰ ਉੱਚੇ ਸੁਪਨੇ ਦੇਖਣ ਦੇ ਲਈ ਪ੍ਰੇਰਿਤ ਕਰਦੇ ਹੋਏ ਸੋਸ਼ਲ ਮੀਡੀਆ ਅਤੇ ਮੋਬਾਈਲ ਫੋਨ ਉਪਰ ਆਪਣਾ ਕੀਮਤੀ ਸਮਾਂ ਨਸ਼ਟ ਕਰਨ ਤੋਂ ਬਚਨ ਲਈ ਵੀ ਕਿਹਾ¢
Ad Position 22
No active advertisement
ਪਿਛਲੀ ਖ਼ਬਰ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਚਹਿਲ ਵਲੋਂ ਕੈਨੇਡਾ ਦੇ ਪੀਅਰ ਪੋਲੀਏਵਰ ਨਾਲ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਗ੍ਰੇਟ ਡਿਸਕਵਰੀਅਨ ਏ.ਆਈ. ਅਤੇ ਰੋਬੋਟਿਕਸ ਤਕਨਾਲੋਜੀ ਨਾਲ ਭਵਿੱਖ ਲਈ ਤਿਆਰ
Ad Position 24