ਭਗਤਾ ਭਾਈਕਾ, 28 ਸਤੰਬਰ (ਸੁਖਪਾਲ ਸਿੰਘ ਸੋਨੀ)- ਇੰਡੀਅਨ ਨੈਸ਼ਨਲ ਕਾਂਗਰਸ ਦੇ ਸਰਗਰਮ ਯੁਵਾ ਆਗੂ ਅਤੇ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਚਹਿਲ ਵਲੋਂ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਪ੍ਰਧਾਨ ਅਤੇ ਲੀਡਰ ਆਫ਼ ਔਪੋਜ਼ੀਸ਼ਨ ਪੀਅਰ ਪੋਲੀਏਵਰ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ¢ ਮੁਲਾਕਾਤ ਦÏਰਾਨ ਦੋਵਾਂ ਆਗੂਆਂ ਨੇ ਭਾਰਤੀ ਵਿਦਿਆਰਥੀਆਂ ਨਾਲ ਜੁੜੇ ਗੰਭੀਰ ਮਾਮਲਿਆਂ 'ਤੇ ਵਿਸਥਾਰ ਵਿਚ ਵਿਚਾਰ-ਚਰਚਾ ਕੀਤੀ¢ ਮੁਲਾਕਾਤ ਦੌਰਾਨ ਜਸ਼ਨਦੀਪ ਸਿੰਘ ਚਹਿਲ ਨੇ ਕਿਹਾ ਕਿ ਹਜ਼ਾਰਾਂ ਭਾਰਤੀ ਵਿਦਿਆਰਥੀ ਆਪਣੇ ਸੁਨਹਿਰੇ ਭਵਿੱਖ ਦੇ ਸੁਪਨੇ ਲੈ ਕੇ ਕੈਨੇਡਾ ਆਉਂਦੇ ਹਨ ਪਰ ਕਈ ਵਾਰ ਟਰੈਵਲ ਏਜੰਟ ਉਨ੍ਹਾਂ ਨੂੰ ਓਹਲੇ ਵਿਚ ਰੱਖ ਕੇ ਗੈਰ ਮਿਆਰੀ ਕਾਲਜਾਂ ਵਿਚ ਦਾਖ਼ਲਾ ਦਿਵਾ ਦਿੰਦੇ ਹਨ¢ ਇਸ ਕਾਰਨ ਨਾ ਸਿਰਫ਼ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ, ਸਗੋਂ ਉਹ ਭਵਿੱਖ ਨੂੰ ਲੈ ਕੇ ਨਿਰਾਸ਼ਾ ਦਾ ਸ਼ਿਕਾਰ ਹੋ ਜਾਂਦੇ ਹਨ¢ ਇਹ ਸਿਰਫ਼ ਇਕ ਸਿੱਖਿਆ ਸੰਕਟ ਨਹੀਂ, ਸਗੋਂ ਮਨੁੱਖੀ ਸੰਕਟ ਵੀ ਹੈ¢ ਇਸ ਸਬੰਧੀ ਪੀਅਰ ਪੋਲੀਏਵਰ ਨੇ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀ, ਖ਼ਾਸਕਰ ਭਾਰਤ ਤੋਂ ਆਉਣ ਵਾਲੇ, ਕੈਨੇਡਾ ਦੇ ਸਮਾਜ ਅਤੇ ਅਰਥਵਿਵਸਥਾ ਵਿਚ ਵੱਡਾ ਯੋਗਦਾਨ ਪਾਉਂਦੇ ਹਨ¢ ਭਾਰਤੀ ਵਿਦਿਆਰਥੀਆਂ ਨੇ ਪਿਛਲੇ ਸਮੇਂ ਦੌਰਾਨ ਕੈਨੇਡਾ ਦੀ ਤਰੱਕੀ ਲਈ ਭਰਪੂਰ ਯੋਗਦਾਨ ਦਿੱਤਾ ਹੈ¢ ਉਨ੍ਹਾਂ ਉਮੀਦ ਜਤਾਈ ਕਿ ਯੋਗ ਵਿਦਿਆਰਥੀ ਆਉਣ ਵਾਲੇ ਸਮੇਂ ਵਿਚ ਵੀ ਕੈਨੇਡਾ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ¢ ਕੈਨੇਡਾ ਦੇ ਸੰਵਿਧਾਨ ਮੁਤਾਬਿਕ, ਪੜ੍ਹਾਈ ਦੇ ਨਾਲ-ਨਾਲ ਕੰਮ ਕਰਨ ਵਾਲੇ ਵਿਦਿਆਰਥੀਆਂ ਨੂੰ ਪੱਕਾ ਹੋਣ ਵਿਚ ਕੋਈ ਮੁਸ਼ਕਿਲ ਨਹੀਂ ਪੇਸ਼ ਹੋਣ ਦਿੱਤੀ ਜਾਵੇਗੀ | ਜਸ਼ਨਦੀਪ ਸਿੰਘ ਚਹਿਲ ਨੇ ਮੁਲਾਕਾਤ ਨੂੰ ਕੈਨੇਡਾ ਵਿਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੇ ਹੱਕ ਵਿਚ ਇਕ ਮਹੱਤਵਪੂਰਨ ਕਦਮ ਕਰਾਰ ਦਿੱਤਾ¢ ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਇਨ੍ਹਾਂ ਮੁੱਦਿਆਂ ਨੂੰ ਉੱਪਰ ਲਿਆਉਂਦੇ ਰਹਿਣਗੇ, ਤਾਂ ਜੋ ਕਿਸੇ ਵੀ ਨੌਜਵਾਨ ਦਾ ਸੁਪਨਾ ਅਧੂਰਾ ਨਾ ਰਹਿ ਜਾਵੇ¢