ਭੀਖੀ, 28 ਸਤੰਬਰ (ਬਲਕਾਰ ਸਿੰਘ ਸਹੋਤਾ)- ਮੁੱਖ ਯਾਰਡ ਭੀਖੀ ਵਿਖੇ ਝੋਨੇ ਦੀ ਰਸਮੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਹਲਕਾ ਵਿਧਾਇਕ ਡਾ. ਵਿਜੇ ਕੁਮਾਰ ਸਿੰਗਲਾ ਨੇ ਕਿਹਾ ਕਿ ਸਰਕਾਰ ਝੋਨੇ ਦੀ ਖ਼ਰੀਦ ਲਈ ਪੂਰਨ ਪ੍ਰਤੀਬੱਧ ਹੈ ਅਤੇ ਖ਼ਰੀਦ ਪ੍ਰਬੰਧਾਂ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੀਆਂ ਸਮੁੱਚੀਆਂ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਮੁਕੰਮਲ ਹਨ ਅਤੇ ਸਰਕਾਰ ਵਲੋਂ ਸਮੂਹ ਖ਼ਰੀਦ ਏਜੰਸੀਆਂ ਨੰੂ ਨਿਰਦੇਸ਼ ਦਿੱਤੇ ਹਨ ਕਿ ਖ਼ਰੀਦ ਵਿਚ ਕਿਸਾਨਾਂ, ਵਪਾਰੀਆਂ ਅਤੇ ਆੜ੍ਹਤੀਆਂ ਨੂੰ ਕੋਈ ਦਿੱਕਤ ਨਾ ਆਵੇ ਅਤੇ ਲਿਫ਼ਟਿੰਗ ਦੇ ਵੀ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ | ਮੰਡੀ ਸਕੱਤਰ ਗੁਰਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਸਰਕਾਰ ਵਲੋਂ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਤਹਿ ਕੀਤੀ ਗਈ ਹੈ, ਦੇ ਮੱਦੇਨਜ਼ਰ ਉਹ ਝੋਨੇ ਦੀ ਕਟਾਈ ਵਿਚ ਸੰਯਮ ਵਰਤਣ ਅਤੇ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਖ਼ਰੀਦ ਵਿਚ ਕੋਈ ਦਿੱਕਤ ਨਾ ਆਵੇ | ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਮਾਸਟਰ ਵਰਿੰਦਰ ਸੋਨੀ, ਆੜ੍ਹਤੀਆਂ ਐਸੋਸੀਏਸ਼ਨ ਦੇ ਹਰਬੰਸ ਲਾਲ, ਵਿਨੋਦ ਸਿੰਗਲਾ, ਤੇਜਿੰਦਰਪਾਲ ਜਿੰਦਲ, ਥਾਣਾ ਮੁਖੀ ਸੁਖਜੀਤ ਸਿੰਘ, ਮੋਨੂੰ ਕੁਮਾਰ ਸਿੰਗਲਾ, ਹੈਪੀ ਜਿੰਦਲ, ਰਜਿੰਦਰ ਕੁਮਾਰ ਪੱਪੂ, ਨਗਰ ਪੰਚਾਇਤ ਦੇ ਉਪ ਪ੍ਰਧਾਨ ਪਰਮਿੰਦਰ ਸਿੰਘ ਗੋਰਾ, ਸੀਨੀਅਰ ਮੀਤ ਪ੍ਰਧਾਨ ਪੱਪੀ ਸਿੰਘ, ਆਪ ਆਗੂ ਸੁਖਦੇਵ ਸਿੰਘ, ਪਰਮਿੰਦਰ ਸਿੰਘ ਕੂੰਨਰ, ਇੰਸਪੈਕਟਰ ਜਸਪ੍ਰੀਤ ਸਿੰਘ ਖਿਆਲਾ, ਜਗਤਾਰ ਸਿੰਘ ਸੋਹੀ, ਗੁਰਵਿੰਦਰ ਸ਼ਰਮਾ, ਵਿਨੋਦ ਕੁਮਾਰ, ਪਿ੍ੰਸ਼ ਕੁਮਾਰ, ਬਿਕਰਮਜੀਤ ਸਿੰਘ, ਜਗਰੂਪ ਸਿੰਘ ਆਦਿ ਹਾਜ਼ਰ ਸਨ |